Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਸਭਾ ਚੋਣਾਂ-2019-ਵੋਟਰ ਚੇਤਨਾ ਸਬੰਧੀ ਜਾਗਰੂਕਤਾ ਵੈਨ ਰਵਾਨਾ

22 ਦਿਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨੂੰ ਕਰੇਗੀ ਜਾਗਰੂਕ

Web Admin

Web Admin

5 Dariya News

ਅੰਮ੍ਰਿਤਸਰ , 21 Apr 2019

Last updated on: Apr 21, 2019, 00:00 IST

ਚੋਣ ਕਮਿਸ਼ਨ ਵੱਲੋਂ 19 ਮਈ ਨੂੰ ਰਾਜ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮਤਦਾਨ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਤਿਆਰ ਕੀਤੀਆਂ ਗਈਆਂ ਵੋਟਰ ਜਾਗਰੂਕਤਾ ਵੈਨਾਂ ਅੱਜ ਤੋਂ ਜ਼ਿਲ੍ਹੇ 'ਚ ਕਾਰਜਸ਼ੀਲ ਹੋ ਗਈਆਂ ਹਨ।ਅੰਮ੍ਰਿਤਸਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਨਿਰਪੱਖਤਾ ਤੇ ਨਿੱਡਰਤਾ, ਬਿਨਾਂ ਲਾਲਚ, ਭੈਅ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਵਾਲੀਆਂ ਇਹ ਮੋਬਾਇਲ ਵੈਨ ਅੰਮ੍ਰਿਤਸਰ ਦੇ 11ਵਿਧਾਨ ਸਭਾ ਹਲਕਿਆਂ 'ਚ 22 ਦਿਨ ਲਈ ਵੱਖ-ਵੱਖ ਖੇਤਰਾਂ  ਦਾ ਦੌਰਾ ਕਰੇਗੀ।ਜਾਗਰੂਕਤਾ ਵੈਨ ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ: ਸਿਵਦੁਲਾਰ ਸਿੰਘ ਢਿਲੋ ਨੇ ਸਥਾਨਕ ਸਰਕਟ ਹਾਊਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਵੈਨ ਹਰੇਕ ਹਲਕੇ ਵਿਚ 2 ਦਿਨ ਰਹੇਗੀ  ਅਤੇ ਸਾਰੇ ਵਿਧਾਨ ਸਭਾ ਹਲਕਿਆਂ  ਦੇ ਵੱਖ-ਵੱਖ ਪਿੰਡਾਂ ਅਤੇ ਸਹਿਰ 'ਚ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਮਤਦਾਨ ਕੇਂਦਰਾਂ 'ਤੇ ਜਾ ਕੇ ਮਤਦਾਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਦੱਸਿਆ ਕਿ ਐੱਲ. ਈ. ਡੀ. ਸਕਰੀਨ ਅਤੇ ਆਡੀਓ-ਵੀਡੀਓ ਨਾਲ ਲੈੱਸ ਇਹ ਵੈਨ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਨਾਲ ਸਬੰਧਤ ਮੋਬਾਇਲ ਐਪਸ ਜਿਵੇਂ ਸੀ-ਵਿਜਿਲ, ਵੋਟਰ ਹੈਲਪਲਾਈਨ, ਪੀ ਡਬਲਯੂ ਡੀ ਐਪ, 1950 ਅਤੇ ਸੁਵਿਧਾ ਐਪ ਬਾਰੇ ਵੀ ਵਿਸਥਾਰ 'ਚ ਦੱਸੇਗੀ। ਜ਼ਿਲਾ੍ਹ ਚੋਣ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਅਤੇ ਦੁਨੀਆਂ ਦੇ ਸਭ ਤੋ ਵੱਡੇ ਲੋਕਤੰਤਰ ਦਾ ਹਿੱਸਾ ਬਣਨ। ਉਨਾਂਹ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਬਾਲਗ ਨੂੰ ਵੋਟ ਦਾ ਅਧਿਕਾਰ ਦਿੱਤਾ ਹੋਇਆ ਹੈ ਅਤੇ ਸਾਡਾ ਫਰਜ਼ ਵੀ ਬਣਦਾ ਹੈ ਕਿ ਅਸੀਂ ਆਪਣੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ,ਭੈਅ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਕਰੀਏ ਤਾਂ ਹੀ ਅਸੀ ਦੇਸ਼ ਵਿਚ ਇਕ ਚੰਗੀ ਸਰਕਾਰ ਦਾ ਨਿਰਮਾਣ ਕਰ ਸਕਦੇ ਹਾਂ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢਿਲੋ ਨੇ ਦੱਸਿਆ ਕਿ 22 ਅਪਰੈਲ ਤੋ ਪੰਜਾਬ ਵਿਚ 7 ਵੇ ਫੇਜ਼ ਦੀਆਂ ਚੋਣਾਂ ਦਾ ਨੋਟਿਫਿਕੇਸ਼ਨ ਜਾਰੀ  ਹੋ ਜਾਵੇਗਾ ਅਤੇ 22 ਅਪਰੈਲ ਤੋ ਸਵੇਰੇ 11 ਵਜੋ ਤੋ ਲੈ ਕੇ 29 ਅਪਰੈਲ ਤੱਕ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰ ਸਕਣਗੇਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸ਼੍ਰੀ ਸ਼ਿਵਰਾਜ ਸਿੰਘ ਬੱਲ ਐਸ ਡੀ ਐਮ, ਸ: ਅਮਨਦੀਪ ਸਿੰਘ ਤਹਿਸੀਲਦਾਰ ਚੌਣਾਂ, ਸ: ਨਰਿੰਦਰਜੀਤ ਸਿੰਘ ਪੰਨੂੰ ਜ਼ਿਲਾ੍ਹ ਸਮਾਜਿਕ ਤੇ ਸੁਰੱਖਿਆ ਅਫਸਰ, ਸ਼੍ਰੀਮਤੀ ਮੀਨਾ ਦੇਵੀ ਸੀ ਡੀ ਪੀ ਓ ਅਤੇ ਸ਼੍ਰੀ ਸੋਰਭ ਖੋਸਲਾ ਚੋਣ ਸਹਾਇਕ ਵੀ ਹਾਜ਼ਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD