Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਉਪ ਮੰਡਲ ਮੈਜਿਸਟਰੇਟ ਨੇ ਵਿਧਾਨਸਭਾ ਹਲਕਾ ਬਰਨਾਲਾ ਲਈ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪ੍ਰਚਾਰ ਵੈਨ ਵਲੋਂ ਸੰਵਿਧਾਨ ਦੁਆਰਾ ਦਿੱਤੇ ਵੋਟ ਦੇ ਅਧਿਕਾਰ ਸਬੰਧੀ ਕੀਤੀ ਜਾਵੇਗੀ ਜਾਗਰੂਕਤਾ ਪੈਦਾ

Web Admin

Web Admin

5 Dariya News

ਬਰਨਾਲਾ , 21 Apr 2019

Last updated on: Apr 21, 2019, 00:00 IST

ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਬਰਨਾਲਾ ਸ੍ਰੀ ਸੰਦੀਪ ਕੁਮਾਰ ਵਲੋਂ ਵਿਧਾਨਸਭਾ ਹਲਕਾ ਬਰਨਾਲਾ ਲਈ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਪ੍ਰਚਾਰ ਵੈਨ ਵਲੋਂ ਸੰਵਿਧਾਨ ਦੁਆਰਾ ਦਿੱਤੇ ਗਏ ਵੋਟ ਦੇ ਅਧਿਕਾਰ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਚਾਰ ਵੈਨ ਵਿੱਚ ਆਡੀਓ ਸਿਸਟਮ ਲਗਾਇਆ ਗਿਆ ਹੈ ਜੋ ਬਰਨਾਲਾ ਦੇ ਪਿੰਡਾਂ ਵਿੱਚ ਜਾ ਕੇ ਵੋਟ ਦੀ ਮਹੱਤਤਾ ਸਬੰਧੀ ਸੁਨੇਹੇ ਦਾ ਪ੍ਰਚਾਰ ਕਰੇਗੀ। ਉਹਨਾਂ ਦੱਸਿਆ ਕਿ ਇਹ ਵੈਨ ਮਿਤੀ 21 ਅਪ੍ਰੈਲ ਨੂੰ ਧਨੌਲਾ ਮੈਨ ਬਾਜ਼ਾਰ, ਪਿੰਡੀ ਮਾਨਾ, ਪਿੰਡੀ ਜਵੰਧਾ, ਪਿੰਡ ਉੱਪਲੀ, ਰਾਜਗੜ੍ਹ, ਫਰਵਾਹੀ ਅਤੇ ਹਰੀਗੜ ਵਿਖੇ ਅਤੇ ਮਿਤੀ 22 ਅਪ੍ਰੈਲ ਨੂੰ ਸੇਖਾ, ਹਰਬੰਸਪੁਰਾ, ਝਲੂਰ, ਠੁੱਲੀਵਾਲ, ਨੰਗਲ, ਕਰਮਗੜ੍ਹ ਅਤੇ ਸੰਘੇੜਾ ਵਿਖੇ ਜਾ ਕੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰੇਗੀ। ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜਾਗਰੂਕਤਾ ਵੈਨ ਤੋਂ ਇਲਾਵਾ ਹੋਰ ਵੱਖ-ਵੱਖ ਸਾਧਨਾਂ ਰਾਹੀਂ ਲੋਕਾਂ ਵਿੱਚ ਵੋਟ ਦੀ ਮਹੱਤਤਾ ਅਤੇ ਸਾਰੇ ਵੋਟਰਾਂ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਟੋਲ ਫਰੀ ਨੰਬਰ 1950 'ਤੇ ਵੋਟਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਸ਼ਰਮਾਂ, ਪ੍ਰੋ. ਮਨੋਹਰ ਲਾਲ, ਰਾਜੇਸ ਕੁਮਾਰ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD