Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਪ੍ਰਧਾਨ ਮੰਤਰੀ ਮੋਦੀ ਨੇ ਜੁਮਲਿਆਂ ਤੋਂ ਸਿਵਾਏ ਲੋਕਾਂ ਨੂੰ ਕੁੱਝ ਨਹੀਂ ਦਿੱਤਾ : ਰਵਿੰਦਰ ਸਿੰਘ ਬ੍ਰਹਮਪੁਰਾ

ਬਹਿਬਲ ਕਲਾਂ ਤੇ ਬਰਗਾੜੀ ਮੁੱਦੇ ਤੇ ਭਾਜਪਾ ਵੀ ਅਕਾਲੀਆਂ ਦੀ ਭਾਈਵਾਲ: ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 21 Apr 2019

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਸਾਬਕਾ ਸਰਪੰਚ ਸੂਰਤਾਂ ਸਿੰਘ ਦੇ ਗ੍ਰਹਿ ਵਿਖੇ ਲੋਕ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕੀਤੀ। ਵਰਣਨਯੋਗ ਹੈ ਕਿ ਬੀਬੀ ਖਾਲੜਾ ਦੇ ਪਰਿਵਾਰ ਵਲੋਂ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕੀਤੀ ਗਈ ਸੀ ਜਿਸ ਲਈ ਸਾਰੀਆਂ ਹਮਖਿਆਲ ਪਾਰਟੀਆਂ ਸਹਿਯੋਗ ਕਰ ਰਹੀਆਂ ਹਨ।ਇਸ ਮੌਕੇ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੀ ਸ਼ਹਾਦਤ ਕਾਰਨ ਹੀ ਹਮਦਰਦੀ ਹੈ ਅਤੇ ਇਹ ਬਿਲਕੁਲ ਸਹੀ ਸਮਾਂ ਹੈ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਦਾ, ਜਿੰਨਾਂ ਪੰਜਾਬ ਨੂੰ ਬਰਬਾਦੀ ਦੇ ਕੰਢੇ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਇੱਕ ਬਹੁਤ ਪੁਰਾਣੀ ਰਵਾਇਤੀ ਪਾਰਟੀਆਂ ਹਨ ਜਿੰਨਾਂ ਨੇ ਸੂਬੇ ਦੇ ਲੋਕਾਂ ਨੂੰ ਸਵਾਏ ਬਰਬਾਦੀ ਦੇ ਇਲਾਵਾ ਹੋਰ ਕੁੱਝ ਨਹੀਂ ਦਿੱਤਾ। ਉਨ੍ਹਾਂ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਦੇ ਆਗੂ ਸੁਖਪਾਲ ਖਹਿਰਾ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਮੇਂ ਦੀ ਨਜਾਕਤ ਨੂੰ ਸਮਝ ਦੇ ਹੋਏ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਤਾਂ ਜੋ ਵੋਟਾਂ ਵੰਡੀਆਂ ਨਾ ਜਾ ਸਕੇ।ਸ੍ਰ. ਬ੍ਰਹਮਪੁਰਾ ਨੇ ਇਸ ਮੌਕੇ ਦੇਸ਼ ਦੀ ਸੱਤਾਧਾਰੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਤੇ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਮੋਦੀ ਜੀ ਨੇ ਸਵਾਏ ਜੁਮਲਿਆਂ ਤੋਂ ਇਲਾਵਾ ਲੋਕਾਂ ਨੂੰ ਹੋਰ ਕੁੱਝ ਨਹੀਂ ਦਿੱਤਾ ਅਤੇ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੇ ਅਕਾਲੀ-ਭਾਜਪਾ ਬੁਰੀ ਤਰ੍ਹਾਂ ਨਾਲ ਹਾਰੇਗੀ। ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਦੇ ਤੇ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੁੱਖੀ ਕੁੰਵਰ ਵਿਜੇ ਪ੍ਰਤਾਪ ਦਾ ਭਾਰਤੀ ਚੋਣ ਕਮਿਸ਼ਨ ਵਲੋਂ ਤਬਾਦਲਾ ਕਰਨਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਵੀ ਬਾਦਲਾਂ ਵਲੋਂ ਕੀਤੇ ਗੁਨਾਹਾਂ ਵਿਚ ਭਾਈਵਾਲ ਹੈ ਜਿਸਨੂੰ ਸਮਾਂ ਆਉਣ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਿਰਫ਼ ਮੂਰਖ਼ ਬਣਾਇਆ ਹੈ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਵੱਡੇ ਲਾਰੇ ਲੱਪੇ ਲਗਾਏ ਸਨ ਜਿਸ ਲਈ ਪੰਜਾਬ ਦੇ ਲੋਕ ਇਹਨਾਂ ਸੰਸਦੀ ਚੋਣਾਂ ਵਿਚ ਕਾਂਗਰਸ ਨੂੰ ਬਾਹਰ ਦਾ ਰਸਤਾ ਦਿਖਾਉਣਗੇ ਜੋ ਕਿ ਅਤਿਅੰਤ ਸਚਾਈ ਹੈ। ਇਸ ਮੌਕੇ ਲੋਕਾਂ ਨੇ ਅਕਾਲੀ ਦਲ ਟਕਸਾਲੀ ਤੇ ਵਿਸ਼ਵਾਸ ਦੀ ਉਮੀਦ ਪ੍ਰਗਟਾਈ ਹੈ ਜੋ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਨਵੀਂ ਦਿਸ਼ਾ ਦੇ ਰਹੇ ਹਨ। ਇਸ ਮੌਕੇ ਸ੍ਰ. ਬ੍ਰਹਮਪੁਰਾ ਨੂੰ ਪਿੰਡ ਦੇ ਲੋਕਾਂ ਨੇ ਬੀਬੀ ਖਾਲੜਾ ਨੂੰ ਵੱਡੀ ਲੀਡ ਤੋਂ ਜਿਤਾ ਕੇ ਪਾਰਲੀਮੈਂਟ ਭੇਜਣ ਦਾ ਵਿਸ਼ਵਾਸ ਦਿੱਤਾ।ਇਸ ਮੌਕੇ ਕਸ਼ਮੀਰ ਸਿੰਘ, ਗੁਲਜਾਰ ਸਿੰਘ ਮੈਂਬਰ, ਬਲਜਿੰਦਰ ਸਿੰਘ ਫੈਲੋਕੇ, ਨਿਸ਼ਾਨ ਸਿੰਘ ਮੈਂਬਰ, ਮੰਗਲ ਸਿੰਘ, ਡਾ: ਹਰਦੇਵ ਸਿੰਘ, ਮੇਜਰ ਸਿੰਘ, ਜਸਵੰਤ ਸਿੰਘ, ਮੁਖਤਾਰ ਸਿੰਘ, ਸੁੱਖਰਾਜ ਸਿੰਘ, ਗੁਰਪ੍ਰੀਤ ਸਿੰਘ,ਸੂਰਤਾ ਸਿੰਘ, ਚੰਨਣ ਸਿੰਘ, ਸਵਿੰਦਰ ਸਿੰਘ, ਗੁਰਭੇਜ ਸਿੰਘ, ਬਲਕਾਰ ਸਿੰਘ, ਮੰਗਾ ਸਿੰਘ, ਮੁਖਵਿੰਦਰ ਸਿੰਘ, ਸਵਿੰਦਰ ਸਿੰਘ, ਦਿਲਬਾਗ ਸਿੰਘ, ਭੋਲਾ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD