Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਗੁਰਦੁਆਰਾ ਕਲਗੀਧਰ ਸਿੰਘ ਸਭਾ ਸੈਕਟਰ 67 ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ

ਸਿੱਖ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਦੀ ਜਾਣਕਾਰੀ ਜਰੂਰੀ : ਭਾਈ ਜਤਿੰਦਰਪਾਲ ਸਿੰਘ ਜੇ ਪੀ

5 Dariya News

ਮੋਹਾਲੀ , 21 Apr 2019

ਗੁਰਦੁਆਰਾ ਕਲਗੀਧਰ  ਸਿੰਘ ਸਭਾ ਸੈਕਟਰ 67 ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਮ ਸਿੰਘ ਸਰਵਾਰਾ ਅਤੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਦੀ ਅਗਵਾਈ ਹੇਠ  ਛੋਟੇ ਅਤੇ ਨੌਜਵਾਨ ਬੱਚਿਆਂ ਲਈ  ਮੁਫਤ ਦਸਤਾਰ ਸਿਖਲਾਈ ਕੈਂਪ ਭਾਈ ਜਤਿੰਦਰਪਾਲ ਸਿੰਘ ਵੱਲੋਂ ਲਗਾਇਆ ਗਿਆ । ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ, ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਸਿੱਖ ਬਚਿਆਂ ਨੂੰ ਦਸਤਾਰ ਦੀ ਮਹਾਨਤਾ ਦੀ ਜਾਣਕਾਰੀ ਦੇਣੀ ਬਹੁਤ ਜਰੂਰੀ ਹੈ, ਤਾਂ ਕਿ ਉਹ ਦਸਤਾਰ ਦੀ ਮਹਾਨਤਾ ਸਮਝਦਿਆਂ ਸਾਰੀ ਉਮਰ ਦਸਤਾਰਧਾਰੀ ਰਹਿਣ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਕਰਮ ਸਿੰਘ  ਵੱਲੋਂ ਸਿੱਖ ਬੱਚਿਆਂ ਨੂੰ ਜਿੱਥੇ ਦਸਤਾਰਾਾ ਭੇਟਾ ਕੀਤੀਆ ਗਈਆ ਉੱਥੇ ਨੌਜਵਾਨ ਬੱਚੀਆਂ ਨੂੰ ਚੁੰਨੀਆਂ ਦੀ ਸੇਵਾ ਵੀ ਕੀਤੀ ਗਈ ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਦਸਤਾਰਧਾਰੀ ਬੱਚਿਆਂ ਅਤੇ ਨੌਜਵਾਨਾਂ ਦੀ ਵੱਖਰੀ ਹੀ ਸ਼ਾਨ ਹੁੰਦੀ ਹੈ ਅਤੇ ਹਜ਼ਾਰਾਂ ਵਿਅਕਤੀਆਂ ਵਿਚ  ਖੜਾ ਦਸਤਾਰਧਾਰੀ ਬੱੱਚਾ ਅਤੇ ਨੌਜਵਾਨ ਦੂਰ ਤੋਂ ਹੀ ਪਹਿਚਾਣਿਆਂ ਜਾਂਦਾ ਹੈ। ਇਸ ਤਰਾਂ ਦਸਤਾਰ ਨਾਲ ਸਿੱਖਾਂ ਦੀ ਵੱਖਰੀ ਪਹਿਚਾਣ ਬਣਦੀ ਹੈ। ਇਸ  ਮੌਕੇ ਸੰਬੋਧਨ ਕਰਦਿਆਂ ਭਾਈ ਜੇ ਪੀ ਸਿੰਘ ਨੇ ਕਿਹਾ ਕਿ ਦਸਤਾਰ ਅਸਲ ਵਿੱਚ ਸਿੱਖਾਂ ਨੂੰ ਗੁਰੂ ਸਾਹਿਬਾਨ ਵਲੋਂ ਬਖਸ਼ਿਆ ਗਿਆ ਸਿਰ ਦਾ ਤਾਜ ਹੈ। ਸਿੱਖਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਦੀ ਜਾਣਕਾਰੀ ਬਚਪਣ ਵਿਚ ਜਰੂਰ ਦੇਣ ਤਾਂ ਕਿ ਸਿੱਖਾਂ ਦੇ ਬੱਚੇ ਸਾਰੀ ਉਮਰ ਦਸਤਾਰਧਾਰੀ ਰਹਿਣ। ਅੱਜ ਇਸ ਮੌਕੇ ਪਰਵਿੰਦਰ ਸਿੰਘ ਤਸਿੰਬਲੀ ਮਿਊਂਸੀਪਲ ਕੌਂਸਲਰ ਸੈਕਟਰ 67, ਮੰਦਰ ਕਮੇਟੀ ਦੇ ਪ੍ਰਧਾਨ ਹਰਬੰਸ ਲਾਲ ਕਾਲੀਆ  ,ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਮਲੋਆ, ਸਤੀਸ਼ ਕੁਮਾਰ, ਭੁਪਿੰਦਰ ਸਿੰਘ ਧਨੋਆ ,ਮਹਿਮਾ ਸਿੰਘ ,ਰਾਜਿੰਦਰ ਸਿੰਘ ਮੋਹਣੀ, ਪਰਮਜੀਤ ਸਿੰਘ ਅਰੋੜਾ , ਸੁਖਦੇਵ ਸਿੰਘ ,ਅਜੈਬ ਸਿੰਘ, ਰਘੁਵੀਰ ਸਿੰਘ, ਸੰਗਤ ਸਿੰਘ, ਗੁਰਦੇਵ ਸਿੰਘ ਜੱਸੋਵਾਲ, ਗੁਰਪਾਲ ਸਿੰਘ ਅਤੇ ਹੋਰ ਵੀ ਮੈਂਬਰ ਪਤਵੰਤੇ ਹਾਜ਼ਿਰ ਸਨ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਜਿਹੜੇ ਸਿੱਖਾਂ ਦੇ ਬੱਚੇ ਦਸਤਾਰਧਾਰੀ ਨਹੀਂ ਹਨ ਜਾਂ ਕਿਸੇ ਕਾਰਨ ਪਤਿਤ ਹੋ ਗਏ ਹਨ, ਉਹਨਾਂ ਸਿੱਖਾਂ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਬੱਚਿਆਂ ਨੂੰ ਦਸਤਾਰ ਸਿਖਲਾਈ ਕੈਂਪਾਂ ਵਿਚ ਜਰੂਰ ਲਿਆਉਣ ਜਿਥੇ ਕਿ ਉਹਨਾਂ ਨੂੰ ਮੁਫਤ ਦਸਤਾਰ ਸਿਖਲਾਈ ਦਿਤੀ ਜਾਵੇਗੀ।   


 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD