Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਅਕਾਲੀ ਕੌਂਸਲਰਾਂ ਨੂੰਪਾਰਟੀ 'ਚ ਸ਼ਾਮਲ ਕਰਨ ਦਾ ਨਾਟਕ ਰਚ ਰਹੀ ਹੈ- ਰਣਜੀਤ ਗਿੱਲ

5 Dariya News

ਖਰੜ , 21 Apr 2019

Last updated on: Apr 21, 2019, 00:00 IST

ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਅਕਾਲੀ ਕੌਂਸਲਰਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਸਬੰਧੀ ਮਹਿਜ ਡਰਾਮਾ ਰਚ ਰਹੀ ਹੈ। ਲਗਾਤਾਰ ਅਕਾਲੀ ਕੌਂਸਲਰਾਂ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਅਕਾਲੀ ਨੇਤਾ ਨੇ ਕਿਹਾ ਕਿ ਕਾਂਗਰਸ  2  ਸਾਲ ਪਹਿਲਾਂ ਅਕਾਲੀ  ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਕੁਝ ਮੁੱਠੀ ਭਰ ਕੌਸਲਰਾਂ ਨੂੰ ਵਾਰ ਵਾਰ ਸਿਰਪਾਓ ਪਹਿਨਾ ਕੇਮੀਡੀਆ ਵਿਚ ਤਸਵੀਰਾਂ ਨਸ਼ਰਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਅਜਿਹੇ ਨਾਟਕ ਰਚਾ ਰਹੀ ਹੈ ਤਾਂ ਜੋ ਆਮ ਲੋਕਾਂ ਵਿਚ ਇਹ ਪ੍ਰਭਾਵ ਦਿੱਤਾ ਜਾ ਸਕੇ ਕਿ ਅਕਾਲੀ ਵਰਕਰ ਕਾਂਗਰਸ ਵਿਚ ਜਾ ਰਹੇ ਹਨ। ਉਨਾਂ ਕਿਹਾ ਕਿ ਅਸਲੀਅਤ ਇਸਦੇ ਬਿਲਕੁਲ ਉਲਟ ਹੈ ਕਿਉਂ ਕਿ ਕਾਂਗਰਸੀ ਆਗੂ ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰਾਂ ਦੀ ਚੋਣ ਤੋਂ ਤੰਗ ਆ ਕੇ ਲਗਾਤਾਰ ਪਾਰਟੀ ਛੱਡ ਰਹੇ ਹਨ। ਸ੍ਰੀ ਗਿੱਲ ਨੇ ਕਿਹਾ ਕਿ ਕਾਂਗਰਸ ਦੇ ਬਹੁਤ ਹੀ ਸੀਨੀਅਰ ਨੇਤਾ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਸ੍ਰੀ ਗੁਰਵਿੰਦਰ ਸਿੰਘ ਬਾਲੀ ਦਾ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਆਉਣਾ ਇਕ ਬਹੁਤ ਵੱਡੀ ਮਿਸਾਲ ਹੈ ਕਿਉਂ ਕਿ ਸ੍ਰੀ ਬਾਲੀ ਵਰਗੇ ਇਮਾਨਦਾਰ ਅਤੇ ਪਾਰਟੀ ਪ੍ਰਤੀ ਵਫਾਦਾਰ ਆਗੂਆਂ ਦਾ ਹੁਣ ਕਾਂਗਰਸ ਵਿਚ ਦਮ ਘੁਟ ਰਿਹਾ ਹੈ। ਸ੍ਰੀ ਗਿੱਲ ਨੇ ਕਿਹਾ ਕਿ ਖਰੜ ਹਲਕੇ ਦੇ ਅਕਾਲੀ ਆਗੂ ਅਤੇ ਵਰਕਰ ਇਕਜੁੱਟ ਹਨ ਜੋ ਆਉਂਦੀਆਂ ਲੋਕ ਸਭਾ ਚੋਣਾਂ 'ਚ  ਪਾਰਟੀ ਉਮੀਦਵਾਰ ਪ੍ਰੋ  ਪ੍ਰੇਮ ਸਿੰਘ ਚੰਦੂਮਾਜਰਾ ਨੂੰ ਭਰੀ ਬਹੁਮੱਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਵਿਸ਼ਵਾਸ ਬਿਲਕੁੱਲ ਉਠ ਚੁੱਕਾ ਹੈ ਕਿਉਂ ਕਿ ਖਰੜ ਹਲਕੇ ਦੇ ਲੋਕ ਇਨਾਂ ਦੋਵਾਂ ਪਾਰਟੀਆਂ ਨੂੰ ਅਜ਼ਮਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਕੰਵਰ ਸੰਧੂ ਖੁਦ ਹੀ ਆਪਣੀ ਪਾਰਟੀ ਦੇ ਖਿਲਾਫ਼ ਪ੍ਰਚਾਰ ਕਰ ਰਹੇ ਹਨ ਤੇ ਆਮ ਲੋਕਾਂ ਨੂੰ ਉਨ੍ਹਾਂ ਤੋਂ ਕੀ ਉਮੀਦ ਹੋ ਸਕਦੀ ਹੈ। ਉਨ੍ਹਾਂ ਦਸਿਆ ਕਿ ਪੰਜਾਬ ਦੇ 2ਹਨਪਰ ਵਿਕਾਸ ਪੱਖੋਂ ਇਹ ਇਲਾਕਾ ਪੂਰੀ ਤਰਾਂ ਪਛੜ ਚੁੱਕਾ ਹੈ ਉਨ੍ਹਾਂ ਕਿਹਾ ਕਿ ਸ਼ਹਿਰ ਸਕਦੀ ਹੈ। ਉਨ੍ਹਾਂ  ਦਸਿਆ ਕਿ ਪੰਜਾਬ ਦੇ 2 ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਲਵੀਰ ਸਿੰਘ ਸਿੱਧੂ ਇਸ ਇਲਾਕੇ ਨਾਲ ਸਬੰਧ ਰਖਦ ਦੀਆਂ ਸੜਕਾਂ ਗਲੀਆਂ ਨਾਲੀਆਂ ਅਤੇ ਕਲੋਨੀਆਂ ਤੋਂ ਇਹ ਵਿਨਾਸ਼ ਸਾਫ ਨਜ਼ਰਆ ਰਿਹਾ ਹੈ।



 

Tags: Prem Singh Chandumajra , Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD