Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚੰਦੂਮਾਜਰਾ ਨੇ ਹਲਕੇ ਦੇ ਲੋਕਾਂ ਨਾਲ ਧ੍ਰੋਹ ਕਮਾਇਆ : ਨਰਿੰਦਰ ਸ਼ੇਰਗਿੱਲ

ਮੋਦੀ ਦੇ ਦੁਬਾਰਾ ਆਉਣ ਨਾਲ ਦੇਸ਼ ਦੇ ਟੁਕੜੇ ਟੁਕੜੇ ਹੋ ਜਾਣਗੇ-: ਸ਼ੇਰਗਿੱਲ

5 Dariya News

ਸ੍ਰੀ ਅਨੰਦਪੁਰ ਸਾਹਿਬ/(ਦਵਿੰਦਰਪਾਲ ਸਿੰਘ/ਅੰਕੁਸ਼) , 22 Apr 2019

Last updated on: Apr 22, 2019, 00:00 IST

ਮੈਂਬਰ ਪਾਰਲੀਮੈਂਟ ਪ੍ਰੋਫ:ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿਛਲੇ ਪੰਜ ਸਾਲਾਂ ਵਿਚ ਹਲਕੇ ਦੇ ਲੋਕਾਂ ਨਾਲ ਧ੍ਰੋਹ ਕਮਾਇਆ। ਇਹ ਗੱਲ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੇ ਕੀਤਾ। ਅੱਜ ਸ਼੍ਰੀ ਅਨੰਦਪੁਰ ਸਾਹਿਬ  ਵਿਖੇ ਦਫਤਰ ਦੇ ਉਦਘਾਟਨ ਉਪਰੰਤ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਪ੍ਰੋ:ਚੰਦੂਮਾਜਰਾ ਦੀ ਪੰਜ ਸਾਲਾਂ ਦੀ ਕਾਰਗੁਜ਼ਾਰੀ ਬੇਹੱਦ ਘਟੀਆ ਤੇ ਨਿਰਾਸ਼ਾਜਨਕ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੰਦੂਮਾਜਰਾ ਨੇ ਪੁੱਤਰ ਮੋਹ ਵਿਚ ਆ ਕੇ ਇਥੇ ਲਈ ਆਏ 55 ਲੱਖ ਰੁਪਏ ਆਪਣੇ ਪੁੱਤਰ ਦੇ ਹਲਕੇ ਸਨੌਰ ਵਿਚ ਲਗਾ ਦਿਤੇ ਜੋ ਅੱਤ ਨਿੰਦਣਯੋਗ ਹੈ। ਇਕ ਸੁਆਲ ਦੇ ਜੁਆਬ ਵਿਚ ਉਨ੍ਹਾਂ ਕਿਹਾ ਕਿ ਦੋਵੇਂ ਰਿਵਾਇਤੀ ਪਾਰਟੀਆਂ ਨੇ ਹਲਕੇ ਦੀ ਜਨਤਾ ਨੂੰ ਅਖੋ ਪਰੋਖੇ ਕਰਦਿਆਂ ਬਾਹਰਲੇ ਉਮੀਦਵਾਰ ਭੇਜੇ ਹਨ ਪਰ ਮੈਂ ਇਸ ਹਲਕੇ ਦਾ ਹਾਂ ਤੇ ਅਸੀਂ ਲੋਕਾਂ ਦੇ ਸਹਿਯੋਗ ਨਾਲ ਅਕਾਲੀ ਤੇ ਕਾਂਗਰਸੀ ਉਮੀਦਵਾਰਾਂ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ। ਕਾਂਗਰਸ ਦੇ ਵਰ੍ਹਦਿਆਂ ਸ਼ੇਰਗਿੱਲ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਕਸਮ ਖਾਣ ਵਾਲੇ ਕਿਸ ਮੂੰਹ ਨਾਲ ਵੋਟਾਂ ਮੰਗ ਰਹੇ ਹਨ? ਉਨ੍ਹਾਂ ਕਿਹਾ ਅਕਾਲੀਆਂ ਤੇ ਕਾਂਗਰਸੀਆਂ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਪਰ ਅਸੀਂ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਵਿਕਾਸ ਵਿਚ ਕੋਈ ਕਸਰ ਨਹੀ ਛੱਡਾਂਗੇ ਤੇ ਦਿੱਲੀ ਦੇ ਮਾਡਲ ਤੇ ਹਰ ਪੱਖੋਂ ਵਿਕਾਸ ਕਰਾਂਗੇ। ਖਹਿਰਾ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਕਈ ਪਾਰਟੀਆਂ ਬਦਲ ਚੁੱਕੇ ਹਨ ਤੇ ਇਸ ਪਾਰਟੀ ਵਿਚ ਕੇਵਲ ਇਮਾਨਦਾਰ ਤੇ ਪਾਰਟੀ ਦੀਆਂ ਨੀਤੀਆਂ ਤੇ ਚੱਲਣ ਵਾਲੇ ਨੂੰ ਹੀ ਤਰਜੀਹ ਦਿਤੀ ਜਾਂਦੀ ਹੈ। ਨਰਿੰਦਰ ਮੋਦੀ ਦੇ ਦੁਬਾਰਾ ਆਉਣ ਬਾਰੇ ਪੁੱਛਣ ਤੇ ਸ਼ੇਰਗਿੱਲ ਨੇ ਕਿਹਾ ਕਿ ਜੇਕਰ ਮੋਦੀ ਦੁਬਾਰਾ ਆਉਂਦੇ ਹਨ ਤਾਂ ਦੇਸ਼ ਦੇ ਟੁਕੜੇ ਟੁਕੜੇ ਹੋ ਜਾਣਗੇ ਤੇ ਲੋਕਤੰਤਰ ਦਾ ਘਾਣ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਅਸੀਂ ਚੌਣਾਂ ਹਰ ਤਰਾਂ ਦੇ ਨਸ਼ੇ ਤੋਂ ਬਗੈਰ ਜਿੱਤਾਂਗੇ ਤੇ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਬਰਕਰਾਰ ਰਖੀਆਂ ਜਾਣਗੀਆਂ। ਇਸ ਮੌਕੇ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ,ਜਿਲ੍ਹਾ ਪ੍ਰਧਾਨ ਮਾ:ਹਰਦਿਆਲ ਸਿੰਘ, ਡਾ:ਸੰਜੀਵ ਗੌਤਮ, ਜਸਵੀਰ ਸਿੰਘ ਜੱਸੂ, ਦਵਿੰਦਰ ਸਿੰਘ ਛਿੰਦੂ, ਕਮਿੱਕਰ ਸਿੰਘ ਡਾਢੀ, ਗਗਨ ਗਿੱਲ, ਜਸਵੰਤ ਸਿੰਘ,ਸੁਖਦੇਵ ਸਿੰਘ ਨੱਕੀਆਂ, ਡਾ:ਜਰਨੈਲ ਸਿੰਘ,ਹਰਮਿੰਦਰ ਸਿੰਘ ਢਾਹੇ, ਸੁੱਚਾ ਸਿੰਘ, ਸੋਹਣ ਸਿੰਘ, ਡਾ:ਰਾਮ ਸਿੰਘ, ਅਸ਼ੋਕ ਹੰਸ, ਬਾਬੂ ਚਮਨ ਲਾਲ, ਜਸਪਾਲ ਪੰਮੀ ਸਮੇਤ ਆਗੂ ਤੇ ਵਰਕਰ ਹਾਜ਼ਰ ਸਨ।



 

Tags: Narinder Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD