Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸੰਤ ਸੀਚੇਵਾਲ ਵੱਲੋਂ ਪ੍ਰਦੂਸ਼ਣ ਦੇ ਰਾਵਣ ਨੂੰ ਮਾਰਨ ਦਾ ਸੱਦਾ ਸਫ਼ਾਈ ਮੁਹਿੰਮ ਚ ਰਾਜਸੀ ਲੀਡਰ ਵੀ ਕੁੱਦੇ

ਰੇਲਵੇ ਸ਼ਟੇਸ਼ਨ ਤੇ ਰੱਖੇ ਕੂੜਾਦਾਨ ਸ਼ਟੇਸ਼ਨ ਤੇ ਬਣਾਏ ਜਾਣਗੇ 10 ਜਨਤਕ ਪਖਾਨੇ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 13 Oct 2013

ਨੇਕੀ ਦੀ ਬਦੀ 'ਤੇ ਜਿੱਤ ਦੇ ਪ੍ਰਤੀਕ ਦੁਸ਼ਹਿਰੇ ਦੇ ਮੌਕੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸਥਾਨਕ ਰੇਲਵੇ ਸ਼ਟੇਸ਼ਨ 'ਤੇ ਸਫ਼ਾਈ ਮਹੁੰਮ ਸ਼ੁਰੂ ਕਰਕੇ ਪ੍ਰਦੂਸ਼ਣ ਦੇ ਰਾਵਣ ਨੂੰ ਮਾਰਨ ਦਾ ਸੱਦਾ ਦਿੱਤਾ।ਉਨਾਂ  ਕਿਹਾ ਕਿ ਇਸ ਸਮੇਂ ਪ੍ਰਦੂਸ਼ਣ ਦਾ ਦੈਂਤ ਮਨੁੱਖਜਾਤੀ ਲਈ ਇੱਕ ਚਣੌਤੀ ਬਣਿਆ ਹੋਇਆ ਹੈ।ਉਨਾਂ ਕਿ ਇਸ ਦੈਂਤ ਨੂੰ ਰਲਕੇ ਹੀ ਇੱਕਜੁਟਤਾ ਨਾਲ ਹਰਾਇਆ ਜਾ ਸਕਦਾ ਹੈ। ਸੰਤ ਸੀਚੇਵਾਲ ਜੀ ਵੱਲੋਂ ਸ਼ੁਰੂ ਕੀਤੀ ਗਈ ਸਫ਼ਾਈ ਮਹੁੰਮ 'ਚ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਐਸ.ਡੀ.ਐਮ ਕੁਲਦੀਪ ਸਿੰਘ ਚੰਦੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਧੀਰ, ਤੇ ਹੋਰ ਕੌਂਸਲਰਾਂ ਤੇ ਸਮਾਜ ਸੇਵੀ ਜੱਥੇਬੰਦੀਆਂ ਨੇ ਹਿੱਸਾ ਲਿਆ।ਰੇਲਵੇ ਸ਼ਟੇਸ਼ਨ ਤੋਂ ਸ਼ੁਰੂ ਕੀਤੀ ਸਫ਼ਾਈ ਮਹੁੰਮ ਦੌਰਾਨ  ਰੇਲਵੇ ਕਲੋਨੀ, ਪ੍ਰੇਮਪੁਰਾ ਮਹੁੱਲਾ , ਮੰਡੀ ਰੋਡ ਤੇ ਆਲੇ ਦੁਆਲੇ ਇਲਾਕਿਆਂ ਦੀ ਸਫ਼ਾਈ ਕੀਤੀ ਗਈ।ਇਸ ਮੁਹਿੰਮ 'ਚ ਸ਼ਹਿਰ ਦੇ ਡਾਕਟਰ,ਵਕੀਲਾਂ ਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ।ਜ਼ਿਕਰਯੋਗ ਹੈ ਪਿੱਛਲੇ ਢਾਈ ਮਹੀਨਿਆਂ ਤੋਂ ਹਰ ਐਤਵਾਰ ਨੂੰ ਸੰਤ ਸੀਚੇਵਾਲ ਜੀ ਦੀ ਅਗਵਾਈ ਹੇਠ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਸਫ਼ਾਈ ਕਰਵਾਈ ਜਾ ਰਹੀ ਹੈ।ਰੇਲਵੇ ਸ਼ਟੇਸ਼ਨ 'ਤੇ ਕੀਤੀ ਗਈ ਸਫਾਈ ਦੌਰਾਨ ਸਾਬਕਾ ਮੰਤਰੀ ਡਾ: ਉਪਿੰਦਜੀਤ ਕੌਰ ਨੇ ਆਪ ਝਾੜੂ ਫੜਕੇ ਸਫ਼ਾਈ ਮਹੁੰਮ 'ਚ ਹਿੱਸਾ ਲਿਆ।ਇਸ ਮੌਕੇ ਐਸ.ਡੀ.ਐਮ ਕੁਲਦੀਪ ਸਿੰਘ ਚੰਦੀ ਨੇ ਆਪ ਕਹੀ ਫੜਕੇ ਕਾਂਗਰਸ ਘਾਹ ਨੂੰ ਪੁੱਟਣ 'ਚ ਲੰਬਾ ਸਮਾਂ ਸੇਵਾ ਕੀਤੀ।ਇਸ ਮੌਕੇ ਸੰਤ ਅਮਰੀਕ ਸਿੰਘ ਖੁਖਰੈਣ ਵਾਲੇ ਵੀ ਉਚੇਚੇ ਤੌਰ 'ਤੇ ਸਫ਼ਾਈ ਕਾਰਜਾਂ ਦੀ ਨਿਗਰਾਨੀ  ਕਰ ਰਹੇ ਸਨ।ਮੀਡੀਏ ਨਾਲ ਜੁੜੇ ਪੱਤਰਕਾਰਾਂ ਨੇ ਵੀ ਅੱਗੇ ਹੋ ਕੇ ਆਪਣੇ ਸ਼ਹਿਰ ਦੀ ਸਫ਼ਾਈ ਮਹੁੰਮ 'ਚ ਯੋਗਦਾਨ ਪਾਇਆ।ਸਫ਼ਾਈ ਕਰਨ ਦੇ ਨਾਲ-ਨਾਲ ਹੀ ਸੰਤ ਸੀਚੇਵਾਲ ਨੇ ਰੇਲਵੇ ਸ਼ਟੇਸ਼ਨ 'ਤੇ ਰੇਲਵੇ ਕਲੋਨੀ, ਪ੍ਰੇਮਪੁਰਾ ਮਹੱਲਾ ਤੇ ਪੁਰਾਣੀ ਦਾਣਾਮੰਡੀ ਰੋਡ 'ਤੇ ਬੂਟੇ ਲਗਾਏ।ਇੱਥੇ ਰਹਿਣ ਵਾਲੇ ਲੋਕਾਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਉਹ ਲੰਬੇ ਸਮੇਂ ਸਫਾਈ ਨਾ ਹੋਣ ਕਾਰਨ ਇੱਕ ਤਰਾਂ ਨਾਲ  ਨਰਕ ਭਰੀ ਜਿੰਦਗੀ ਜੀ ਰਹੇ ਸਨ।ਰੇਲਵੇ ਸ਼ਟੇਸ਼ਨ ਮਾਸਟਰ,ਕਵੀ ਰਾਮ ਸਿੰਘ ਇਨਸਾਫ ,ਕੌਂਸਲਰ ਸਿਮਰਜੀਤ ਕੌਰ, ਸਾਬਕਾ ਕੌਂਸਲਰ ਨਸੀਰ ਸਿੰਘ , ਸੁਰਿੰਦਰ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਰਣਜੀਤ ਸਿੰਘ, ਡਾ: ਹਰਜੀਤ ਸਿੰਘ , ਐਡਵੋਕੇਟ ਰਜਿੰਦਰ ਸਿੰਘ ਰਾਣਾ,ਸੁਖਵਿੰਦਰ ਸਿੰਘ ਧੰਜੂ, ਜਥੇਦਾਰ ਬਲਵਿੰਦਰ ਸਿੰਘ ਸਰੂਪਵਾਲ, ਰਵਿੰਦਰ ਰੌਕੀ, ਤੇ ਹੋਰ ਆਗੂ ਹਾਜ਼ਰ ਸਨ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD