Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਨਾਮਧਾਰੀ ਸਿੰਘਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆਂ ਨਹੀਂ ਜਾ ਸਕਦਾ -ਬਿਕਰਮ ਸਿੰਘ ਮਜੀਠੀਆ

ਕੇਂਦਰ ਦੀ ਯੂ.ਪੀ.ਏ. ਸਰਕਾਰ ਹਰ ਫਰੰਟ ਤੇ ਫੇਲ੍ਹ, ਜਿਸ ਸਦਕਾ ਕੋਈ ਵੀ ਵੱਡੀ ਕੰਪਨੀ ਦੇਸ਼ ਵਿੱਚ ਨਿਵੇਸ਼ ਕਰਨ ਨੂੰ ਤਿਆਰ ਨਹੀਂ

ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਸ੍ਰੀ ਭੈਣੀ ਸਾਹਿਬ ਵਿਖੇ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਪਾਵਨ ਯਾਦ ਨੂੰ ਸਮਰਪਿਤ 109ਵੇਂ ਅੱਸੂ ਦੇ ਮੇਲੇ ਤੇ ਆਯੋਜਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 16 Oct 2013

Last updated on: Oct 16, 2013, 00:00 IST

ਅੰਗਰੇਜ਼ ਹਕੂਮਤ ਤੋਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ 80 ਪ੍ਰਤੀਸ਼ਤ ਤੋਂ ਵੀ ਵੱਧ ਕੁਰਬਾਨੀਆਂ ਦਿੱਤੀਆਂ, ਜਿਸ ਵਿੱਚ ਨਾਮਧਾਰੀ ਸਮਾਜ ਦਾ ਵੀ ਮੋਹਰੀ ਰੋਲ ਰਿਹਾ ਹੈ ਅਤੇ ਨਾਮਧਾਰੀ ਸਿੰਘਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸ੍ਰੀ ਸਤਿਗੁਰੂ ਰਾਮ ਸਿੰਘ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਅੰਗਰੇਜ਼ਾਂ ਵਿਰੁੱਧ 1857 ਵਿੱਚ ਨਾ-ਮਿਲਵਰਤਨ ਲਹਿਰ ਚਲਾ ਕੇ ਵੀ ਸਭ ਤੋਂ ਪਹਿਲਾਂ ਜੰਗ-ਏ-ਅਜ਼ਾਦੀ ਦਾ ਬਿਗੁਲ ਬਜਾਇਆ, ਜਿਸ ਸਦਕਾ ਦੇਸ਼ ਨੂੰ ਅਜ਼ਾਦੀ ਮਿਲੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ੍ਰ. ਬਿਕਰਮ ਸਿੰਘ ਮਜੀਠੀਆ ਨੇ ਅੱਜ ਸ੍ਰੀ ਭੈਣੀ ਸਾਹਿਬ ਵਿਖੇ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਪਾਵਨ ਯਾਦ ਨੂੰ ਸਮਰਪਿਤ 109ਵੇਂ ਅੱਸੂ ਦੇ ਮੇਲੇ ਵਿੱਚ ਸ਼ਾਮਲ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਸਮਾਗਮ ਸ੍ਰੀ ਸਤਿਗੁਰੂ ਉਦੇ ਸਿੰਘ ਦੀ ਦੀ ਹਜੂਰੀ ਵਿੱਚ ਮਨਾਇਆ ਗਿਆ। ਸ੍ਰ. ਮਜੀਠੀਆ ਨੇ ਕਿਹਾ ਕਿ ਸ੍ਰੀ ਸਤਿਗੁਰੂ ਰਾਮ ਸਿੰਘ ਨੇ ਦਾਜ਼ ਪ੍ਰਥਾ, ਬਾਲ ਵਿਆਹ, ਲੜਕੀਆਂ ਨੂੰ ਜੰਮਦਿਆਂ ਮਾਰਨਾ ਵਰਗੀਆਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਦੀ ਮੁਹਿੰਮ ਚਲਾਈ ਜਿਸ ਤੇ ਅੱਜ ਵੀ ਨਾਮਧਾਰੀ ਸਮਾਜ ਅਮਲ ਕਰ ਰਿਹਾ ਹੈ। ਇਸ ਤੋਂ ਇਲਾਵਾ ਵਿਧਵਾ ਵਿਆਹ ਦੀ ਖੁੱਲ, ਲੜਕੀਆਂ ਨੂੰ ਪੜਾਈ ਅਤੇ ਬਰਾਬਰਤਾ ਦੇ ਹੱਕਾਂ ਦੀ ਰਾਖੀ ਦਾ ਸੰਦੇਸ਼ ਦਿੱਤਾ। ਅੱਜ ਦੇ ਸਮੇਂ ਵਿੱਚ ਨਾਮ ਜੱਪਣਾ ਬਹੁਤ ਚੰਗੀ ਗੱਲ ਹੈ, ਕਿਉਂਕਿ ਚੰਗੇ, ਉਚੇ ਤੇ ਸੁੱਚੇ ਸੰਸਕਾਰ ਹੀ ਮਨੁੱਖ ਦੇ ਨਾਲ ਜਾਂਦੇ ਹਨ। 

 ਸ੍ਰ. ਮਜੀਠੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਅਤੇ ਉਹਨਾਂ ਦੀਆਂ ਸਹਾਦਤਾਂ ਤੋਂ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਵਾਉਣ ਲਈ ਵਿਰਾਸਤ-ਏ-ਖਾਲਸਾ, ਵੱਡਾ ਤੇ ਛੋਟਾ ਘੱਲੂਘਾਰਾ ਵਿਖੇ ਯਾਦਗਾਰਾਂ ਬਣਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਦੇਸ਼ ਨੂੰ ਅਜਾਹੋਇਆ 60 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਕਿਸੇ ਵੀ ਸਰਕਾਰ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦੀ ਸਾਰ ਨਹੀਂ ਲਈ ਸਗੋਂ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਸ਼ਹੀਦਾਂ ਦੇ ਦਿਹਾੜੇ ਰਾਜ ਪੱਧਰੀ ਸਮਾਗਮ ਦੇ ਤੌਰ ਤੇ ਮਨਾਉਣੇ ਸ਼ੁਰੂ ਕੀਤੇ ਹਨ।ਇਸ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਇੱਕ ਪੱਤਰਕਾਰ ਵੱਲੋਂ ਮੰਡੀਆਂ ਵਿੱੱਚ ਪਏ ਕਿਸਾਨਾਂ ਦੇ ਬਦਰੰਗ ਝੋਨੇ ਨੂੰ ਵੇਚਣ ਵਿੱਚ ਪੇਸ਼ ਆ ਰਹੀ ਮੁਸ਼ਕਲ ਸਬੰਧੀ ਪੁੱਛੇ ਸੁਆਲ ਦਾ ਜੁਆਬ ਦਿੰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਸਾਰੇ ਦੇਸ਼ ਵਿੱਚ ਮੌਸਮ ਦੀ ਤਬਦੀਲੀ ਅਤੇ ਜਿਆਦਾ ਬਾਰਸ਼ਾਂ ਹੋਣ ਕਾਰਨ ਝੋਨੇ ਦੀ ਫ਼ਸਲ ਵਿੱਚ ਨਿਰਧਾਰਤ ਸਪੈਸੀਫਿਕੇਸ਼ਨਾਂ ਤੋਂ ਵੱਧ ਨਮੀ ਆ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਝੋਨੇ ਵਿੱਚ ਆਈ ਨਮੀ ਦੀ ਛੋਟ ਦੇਣ ਦੀ ਅਪੀਲ ਕੀਤੀ ਗਈ ਹੈ ਤਾਂ ਂਜੋ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ। ਪ੍ਰਤੂੰ ਬੜੇ ਅਫਸੋਸ ਦੀ ਗੱਲ ਹੈ ਕਿ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਇਸ ਮੁੱਦੇ ਵੀ ਕੇਂਦਰ ਸਰਕਾਰ ਵੱਲੋਂ ਘਟੀਆਂ ਰਾਜਨੀਤੀ ਦੀ ਖੇਡ ਖੇਡੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅੱਜ ਕੇਂਦਰ ਦੀ ਯੂ.ਪੀ.ਏ. ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ, ਦੇਸ਼ ਦੀ ਆਰਥਿਕਾ ਤਹਿਸ-ਨਹਿਸ ਕਰ ਦਿੱਤੀ ਹੈ ਅਤੇ ਰੁਪਈਆਂ ਦੀ ਹਾਲਤ ਬਹੁਤ ਮਾੜੀ ਕਰ ਦਿੱਤੀ ਹੈ, ਜਿਸ ਕਾਰਨ ਅੱਜ ਕੋਈ ਵੀ ਵਿਦੇਸ਼ੀ ਜਾਂ ਵੱਡੀਆਂ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨ ਨੂੰ ਤਿਆਰ ਨਹੀਂ ਹਨ।

ਇੱਕ ਹੋਰ ਪੱਤਰਕਾਰ ਵੱਲੋਂ ਕਲੋਨੀਆਂ ਤੇ ਪਲਾਟਾਂ ਨੂੰ ਨਿਯਮਤ ਕਰਨ ਸਬੰਧੀ ਪੁੱਛੇ ਸੁਆਲ ਦਾ ਜੁਆਬ ਦਿੰਦਿਆ ਸ੍ਰ. ਮਜੀਠੀਆ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣਾ ਸਰਕਾਰ ਦਾ ਫਰਜ਼ ਹੈ ਅਤੇ ਸਰਕਾਰ ਵੱਲੋਂ ਸਿਰਫ਼ ਪੈਸਾ ਇਕੱਠਾ ਕਰਨ ਲਈ ਟੈਕਸ ਨਹੀਂ ਲਗਾਇਆ ਗਿਆ, ਸਗੋਂ ਸਰਕਾਰ ਵੱਲੋਂ ਇਕੱਠੇ ਪੈਸੇ ਨਾਲੋਂ 3 ਗੁਣਾ ਵੱਧ ਪੈਸੇ ਇਹਨਾਂ ਕਾਲੋਨੀਆਂ ਨੂੰ ਮਜਬੂਤ ਬੁਨਿਆਦੀ ਢਾਚਾ ਜਿਵੇਂ ਕਿ ਸੀਵਰੇਜ਼, ਪੀਣ ਵਾਲਾ ਸਾਫ ਪਾਣੀ, ਸੜਕਾਂ ਤੇ ਲਾਈਟਾਂ ਆਦਿ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕਾਲੋਨੀਆਂ ਅਤੇ ਪਲਾਟ ਨਿਯਮਤ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਮੌਕੇ ਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਸਿਕੰਦਰ ਸਿੰਘ ਮਲੂਕਾ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰੋਮਣੀ ਅਕਾਲੀ ਦੇ ਜਨਰਲ ਸਕੱਤਰ ਸ੍ਰ. ਪ੍ਰੇਮ ਸਿੰਘ ਚੰਦੂਮਾਜਰਾ, ਐਮ.ਐਲ.ਏ. ਦਾਖਾ ਸ੍ਰ. ਮਨਪ੍ਰੀਤ ਸਿੰਘ ਇਆਲੀ, ਚੇਅਰਮੈਨ ਜ਼ਿਲਾ ਪ੍ਰੀਸ਼ਦ ਸ੍ਰ. ਭਾਗ ਸਿੰਘ ਮਾਨਗੜ੍ਹ, ਸ੍ਰ. ਇੰਦਰਮੋਹਨ ਸਿੰਘ ਕਾਦੀਆ, ਨਾਮਧਾਰੀ ਦਰਬਾਰ ਦੇ ਪ੍ਰਧਾਨ ਸ੍ਰ. ਐਚ.ਐਸ.ਹੰਸਪਾਲ ਅਤੇ ਮੀਤ ਪ੍ਰਧਾਨ ਸ੍ਰ. ਸੁਰਿੰਦਰ ਸਿੰਘ ਨਾਮਧਾਰੀ ਵੀ ਹਾਜ਼ਰ ਸਨ। 

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD