Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਪੰਜਾਬ ਸਰਕਾਰ ਵਲੋਂ ਸੂਬੇ ਵਿਚ 11 ਐਨ.ਆਰ.ਆਈ ਪੁਲਿਸ ਸਟੇਸ਼ਨ ਸਥਾਪਿਤ: ਆਈ.ਜੀ.ਪੀ ਗੁਰਪ੍ਰੀਤ ਦਿਓ

ਐਨ.ਆਰ.ਆਈ ਪੁਲਿਸ ਵਿੰਗ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 20 Oct 2013

Last updated on: Oct 20, 2013, 00:00 IST

ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਨੂੰ ਸਮਾਂ ਬੱਧ ਹੱਲ ਕਰਨ ਲਈ ਸੁਬੇ ਵਿਚ 11 ਐਨ.ਆਰ.ਆਈ ਪੁਲਿਸ ਥਾਣਿਆਂ ਦੀ ਸਥਾਪਨਾ ਕੀਤੀ ਹੈ। ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕਸਨ ਜਾਰੀ ਕਰ ਦਿੱਤਾ ਹੈ ਜਿਸ ਦੇ ਤਹਿਤ ਸਾਰੇ ਪੁਲਿਸ ਜ਼ਿਲ੍ਹਿਆ ਦਾ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆ ਦਾ ਕੰਮ ਕਾਜ 11 ਐਨ.ਆਰ.ਆਈ ਪੁਲਿਸ ਥਾਣਿਆ ਅਧੀਨ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਪੁਲਿਸ ਅਤੇ ਐਨ.ਆਰ.ਆਈ ਪੁਲਿਸ ਵਿੰਗ, ਪੰਜਾਬ ਦੀ ਮੁੱਖੀ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2008 ਵਿਚ 6 ਐਨ.ਆਰ.ਆਈ ਪੁਲਿਸ ਥਾਣੇ ਸਥਾਪਿਤ ਕੀਤੇ ਗਏ ਸਨ। ਹੁਣ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਦੀ ਗਿਣਤੀ 11 ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਥਾਣੇ ਸਿੱਧਾ ਐਨ.ਆਰ.ਆਈ ਪੁਲਿਸ ਵਿੰਗ ਦੇ ਅਧੀਨ ਕੰਮ ਕਰਨਗੇ। ਆਈ.ਜੀ.ਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਜ਼ਾਦਾਨਾ ਪੁਲਿਸ ਵਿੰਗ ਦੀ ਸਥਾਪਨਾ ਕੀਤੀ ਹੈ ਜਿਸ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਹੋਰ ਸ਼ਕਤੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੀਆਂ ਸ਼ਿਕਾਇਤਾਂ ਬਿਨਾਂ ਕਿਸੇ ਭੇਦ ਭਾਵ ਦੇ ਮੈਰਿਟ ਦੇ ਅਧਾਰ ਤੇ ਪਾਰਦ੍ਰਸ਼ੀ ਢੰਗ ਨਾਲ ਹੱਲ ਕੀਤੀਆਂ ਜਾਣਗੀਆਂ। ਜਿਸ ਲਈ ਸਮੁੱਚੇ ਐਨ.ਆਰ.ਆਈ ਪੁਲਿਸ ਵਿੰਗ ਨੂੰ ਆਨਲਾਈਨ ਜੋੜਿਆ ਗਿਆ ਹੈ ਅਤੇ ਹਰ ਕੇਸ ਦੀ ਜਾਂਚ ਡੀ.ਆਈ.ਜੀ ਅਤੇ ਏ.ਆਈ.ਜੀ ਦੀ ਸਿੱਧੀ ਨਿਗਰਾਨੀ ਹੇਠ ਹੋਵੇਗੀ।

ਸ਼੍ਰੀਮਤੀ ਦਿਓ ਨੇ ਵਿਭਾਗ ਵਿਚ ਪ੍ਰਾਦਰਸ਼ਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਕਿ ਵਿਭਾਗ ਵਿਚ ਕਿਸੇ ਵੀ ਪੱਧਰ ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਆਨਲਾਈਨ ਹੀ ਸਮੇਂ ਸਮੇਂ ਤੇ ਆਪਣੀ ਸ਼ਿਕਾਇਤ ਦਾ ਸਟੇਟਸ ਵੀ ਚੈਕ ਕਰ ਸਕੇਗਾ। ਐਨ. ਆਰ.ਆਈ ਥਾਣਿਆਂ ਦੇ ਅਧੀਨ ਪੁਲਿਸ ਜ਼ਿਲਿਆਂ ਦੇ ਕੰਮ ਕਾਜ ਦੀ ਵੰਡ ਦੇ ਦਾਇਰੇ ਦੀ ਜਾਣਕਾਰੀ ਦਿੰਦਿਆਂ ਆਈ.ਜੀ.ਪੀ ਦਿਓ ਨੇ ਦੱਸਿਆ ਕਿ ਐਸ.ਏ.ਐਸ ਨਗਰ ਅਤੇ ਪਟਿਆਲਾ ਜ਼ਿਲ੍ਹਾ ਐਨ.ਆਰ.ਆਈ ਪੁਲਿਸ ਥਾਣਾ ਐਸ.ਏ.ਐਸ ਨਗਰ ਦੇ ਅਧੀਨ ਹੋਣਗੇ। ਕਮਿਸ਼ਨਰੇਟ ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਐਨ.ਆਰ.ਆਈ ਪੁਲਿਸ ਥਾਣਾ ਲੁਧਿਆਣਾ ਅਧੀਨ ਹੋਣਗੇ। ਕਮਿਸ਼ਨਰੇਟ ਜਲੰਧਰ ਐਨ.ਆਰ.ਆਈ ਪੁਲਿਸ ਥਾਣਾ ਜਲੰਧਰ ਅਧੀਨ ਹੋਵੇਗਾ।ਕਮਿਸ਼ਨਰੇਟ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲ੍ਹਾ ਅਤੇ ਤਰਨਤਾਰਨ ਜ਼ਿਲ੍ਹਾ ਐਨ.ਆਰ.ਆਈ ਪੁਲਿਸ ਥਾਣਾ ਅੰਮ੍ਰਿਤਸਰ ਅਧੀਨ ਹੋਣਗੇ। ਮੋਗਾ, ਬੋਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜਿਲਕਾ, ਫਰੀਦਕੋਟ ਅਤੇ ਫਿਰੋਜਪੁਰ ਜ਼ਿਲ੍ਹੇ ਐਨ.ਆਰ.ਆਈ ਪੇਲਿਸ ਥਾਣਾ ਮੋਗਾ ਅਧਨਿ ਹੋਣਗੇ।ਜਲੰਧਰ ਦਿਹਾਤੀ ਪੁਲਿਸ ਜ਼ਿਲ੍ਹਾ ਐਨ.ਆਰ.ਆਈ ਪੁਲਿਸ ਜ਼ਿਲ੍ਹਾ ਜਲੰਧਰ ਦਿਹਾਤੀ ਅਧੀਨ ਹੋਵੇਗਾ।ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਐਨ.ਆਰ.ਆਈ ਪੁਲਿਸ ਥਾਣਾ ਲੁਧਿਆਣਾ ਦਿਹਾਤੀ ਅਧੀਨ ਹੋਵੇਗਾ।ਐਸ.ਬੀ.ਐਸ ਨਗਰ ਅਤੇ ਰੂਪਨਗਰ ਜ਼ਿਲ੍ਹੇ ਐਨ.ਆਰ.ਆਈ ਪੁਲਿਸ ਥਣਾ ਐਸ.ਬੀ.ਐਸ ਨਗਰ ਅਧੀਨ ਹੋਣਗੇ।ਕਪੂਰਥਲਾ ਜ਼ਿਲ੍ਹਾ ਐਨ.ਆਰ.ਆਈ ਪੁਲਿਸ ਥਾਣਾ ਕਪੂਰਥਲਾ ਅਧੀਨ ਹੋਵੇਗਾ।ਹੁਸ਼ਿਆਰਪੁਰ ਜ਼ਿਲ੍ਹਾ ਐਨ.ਆਰ.ਆਈ ਪੁਲਿਸ ਥਾਣਾ ਹੁਸ਼ਿਆਰਪੁਰ ਅਧੀਨ ਵੋਵੇਗਾ ਅਤੇ ਗੁਰਦਾਸਪੁਰ ਅਤੇ ਪਠਾਨਕੋਟ ਅਤੇ ਬਟਾਲਾ ਪੁਲਿਸ ਜ਼ਿਲ੍ਹੇ ਐਨ.ਆਰ.ਆਈ ਪੁਲਿਸ ਥਾਣਾ ਗੁਰਦਾਸਪੁਰ ਅਧੀਨ ਹੋਣਗੇ।

 

Tags: igp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD