Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਰੋਂ ਵੱਲੋਂ ਥਾਮਸ ਨਾਲ ਗੱਲਬਾਤ

ਝੋਨੇ ਦੀ ਖਰੀਦ ਦੇ ਮੌਜੂਦਾ ਨਿਯਮਾਂ ਵਿੱਚ ਢਿੱਲ ਦੇਣ ਲਈ ਫੌਰੀ ਐਲਾਨ ਕਰਨ ਦੀ ਮੰਗ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 21 Oct 2013

Last updated on: Oct 21, 2013, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਆਦੇਸ਼ ਪ੍ਰਤਾਪ ਸਿੰਘ  ਕੈਰੋਂ ਨੂੰ ਝੋਨੇ ਦੀ ਖਰੀਦ ਲਈ ਨਿਰਧਾਰਤ ਨਿਯਮਾਂ ਵਿੱਚ ਢਿੱਲ ਦੇਣ ਲਈ ਭਾਰਤ ਸਰਕਾਰ ਨਾਲ ਤਾਲਮੇਲ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਕਿਸਾਨਾਂ ਨੂੰ ਸਹੂਲਤ ਮੁਹੱਈਆ ਹੋ ਸਕੇ।ਇਸ ਦੌਰਾਨ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅੱਜ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਰਾਜ  ਮੰਤਰੀ (ਆਜ਼ਾਦ ਚਾਰਜ) ਸ਼੍ਰੀ ਕੇ.ਵੀ. ਥਾਮਸ ਨਾਲ ਫੋਨ 'ਤੇ ਸੰਪਰਕ ਕਰਕੇ ਮੰਗ ਕੀਤੀ ਕਿ ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਝੋਨੇ ਦੇ ਨਿਰਧਾਰਤ ਮੌਜੂਦਾ ਮਾਪਦੰਡਾਂ ਵਿੱਚ ਫੌਰੀ ਤੌਰ 'ਤੇ ਢਿੱਲ ਦਿੱਤੀ ਜਾਵੇ ਕਿਉਂ ਜੋ ਸੂਬਾ ਭਰ ਵਿੱਚ ਹਾਲ ਹੀ ਵਿੱਚ ਮੀਂਹ ਤੇ ਹਨੇਰੀ ਨਾਲ ਝੋਨਾ ਬਦਰੰਗ ਹੋ ਗਿਆ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨਾਲ ਇੱਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਕੈਰੋਂ ਨੇ ਕੇਂਦਰੀ ਮੰਤਰੀ ਨੂੰ ਖਰਾਬ ਮੌਸਮ ਕਾਰਨ ਝੋਨੇ ਦੀ ਖਰੀਦ ਲਈ ਕਿਸਾਨਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂ ਕਰਵਾਇਆ। ਇਸੇ ਦੌਰਾਨ ਸ਼੍ਰੀ ਥਾਮਸ ਨੇ ਸ. ਕੈਰੋਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਮੰਤਰਾਲੇ ਦੇ ਅਧਿਕਾਰੀਆਂ ਦੀ ਇੱਕ ਉਚ ਪੱਧਰੀ ਟੀਮ ਛੇਤੀ ਹੀ ਪੰਜਾਬ ਭੇਜਣਗੇ ਤਾਂ ਜੋ ਸਮੁੱਚੀ ਸਥਿਤੀ ਦਾ ਪਤਾ ਲਾਉਣ ਦੇ ਨਾਲ ਨਾਲ ਝੋਨੇ ਦੇ ਬਦਰੰਗ ਹੋਣ ਤੇ ਨਮੀ ਦੇ ਰੂਪ ਵਿੱਚ ਹੋਏ ਨੁਕਸਾਨ ਬਾਰੇ ਵੀ ਪਤਾ ਲਾਇਆ ਜਾ ਸਕੇ। ਉਨ੍ਹਾਂ ਨੇ ਸ. ਕੈਰੋਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਵਿਸ਼ੇਸ਼ ਟੀਮਾਂ ਰਿਪੋਰਟ ਤੋਂ ਬਾਅਦ ਝੋਨੇ ਦੀ ਖਰੀਦ ਦੇ ਨਿਯਮਾਂ ਵਿੱਚ ਢਿੱਲ ਦੇਣ ਸਬੰਧੀ ਮੌਜੂਦਾ ਸਥਿਤੀ ਨੂੰ ਹਮਦਰਦੀ ਨਾਲ ਵਿਚਾਰਨਗੀਆਂ ਤਾਂ ਕਿ ਸੂਬੇ ਦੀ ਕਿਸਾਨੀ ਨੂੰ ਇਸ ਸੰਕਟ 'ਚੋਂ ਬਾਹਰ ਕੱਢਿਆ ਜਾ ਸਕੇ।ਇਸ ਮਗਰੋਂ ਸ. ਕੈਰੋਂ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਪ੍ਰਬੰਧਕੀ ਡਾਇਰੈਕਟਰਾਂ ਨਾਲ ਲੰਮੀ ਚੌੜੀ ਵਿਚਾਰ ਚਰਚਾ ਕੀਤੀ ਤਾਂ ਕਿ ਸੂਬਾ ਭਰ ਵਿੱਚ ਖਾਸ ਤੌਰ 'ਤੇ ਲੁਧਿਆਣਾ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਬੇਮੌਸਮੇ ਮੀਂਹ ਅਤੇ ਤੇਜ਼ ਹਨੇਰੀ ਨਾਲ ਹੋਏ ਨੁਕਸਾਨ ਦੇ ਮੱਦੇਨਜ਼ਰ ਝੋਨੇ ਦੀ  ਨਿਰਵਿਘਨ ਤੇ ਤੁਰੰਤ ਖਰੀਦ ਯਕੀਨੀ ਬਣਾਈ ਜਾ ਸਕੇ। ਮੀਟਿੰਗ ਦੌਰਾਨ ਸ. ਕੈਰੋਂ ਨੇ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਬਦਰੰਗ ਝੋਨੇ ਨੂੰ ਵੱਖ ਕਰਨ ਲਈ ਆਖਿਆ ਤਾਂ ਕਿ ਖਰੀਦ ਕਾਰਜਾਂ ਨੂੰ ਨਾਲੋ-ਨਾਲ ਚਲਾਇਆ ਜਾ ਸਕੇ।ਇਸ ਮੌਕੇ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ. ਸੰਧੂ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸਕੱਤਰ ਸ਼੍ਰੀ ਡੀ.ਐਸ. ਗਰੇਵਾਲ ਅਤੇ ਕਮਿਸ਼ਨਰ ਖੁਰਾਕ ਤੇ ਸਿਵਲ ਸਪਲਾਈਜ਼ ਸ਼੍ਰੀ ਸਤਵੰਤ ਸਿੰਘ ਜੌਹਲ ਵੀ ਹਾਜ਼ਰ ਸਨ। 

 

Tags: Adesh Partap Singh Kairon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD