Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਐੱਨ.ਡੀ.ਏ. ਸਰਕਾਰ ਬਨਾਉਣ ਲਈ ਸਮੁੱਚੇ ਪੰਜਾਬ ਵਾਸੀਆਂ ਨੂੰ ਤਿਆਰ ਰਹਿਣਾ ਚਾਹੀਦਾ ਹੈ: ਮਜੀਠੀਆ

Web Admin

Web Admin

5 ਦਰਿਆ ਨਿਊਜ਼

ਤਰਨਤਾਰਨ , 27 Oct 2013

Last updated on: Oct 27, 2013, 00:00 IST

ਥੋੜੇ ਸਮੇਂ ਅੰਦਰ ਦੇਸ਼ ਵਿਚ ਹੋ ਰਹੀਆਂ ਆਮ ਚੋਣਾਂ ਸਮੇਂ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੂੰ ਚੱਲਦਾ ਕਰਨ ਅਤੇ ਕੇਂਦਰ ਵਿਚ ਐੱਨ.ਡੀ.ਏ. ਸਰਕਾਰ ਬਨਾਉਣ ਲਈ ਸਮੁੱਚੇ ਪੰਜਾਬ ਵਾਸੀਆਂ ਨੂੰ ਇਕਜੁੱਟ ਹੋ ਕੇ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ, ਤਾਂ ਜੋ ਦੇਸ਼ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਨਿਜਾਤ ਦੁਆਈ ਜਾ ਸਕੇ।ਇਹ ਵਿਚਾਰ ਬਿਕਰਮ ਸਿੰਘ ਮਜੀਠੀਆ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਅੱਜ ਪਿੰਡ ਨੌਸ਼ਹਿਰਾ ਢਾਲਾ ਵਿਖੇ ਸ. ਦਵਿੰਦਰ ਸਿੰਘ ਲਾਲੀ (ਢਾਲਾ) ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਸਮੇਂ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੇਸ਼ ਕੀਤੇ। ਸ. ਮਜੀਠੀਆ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਨੁਮਾਇੰਦਾ ਜਮਾਤ ਹੈ ਜਿਸ ਨੇ ਪੰਜਾਬ ਦੇ ਹਿੱਤਾਂ ਲਈ ਅਤੇ ਕਾਂਗਰਸ ਵੱਲੋਂ ਸਮੇਂ-ਸਮੇਂ ਪੰਜਾਬ ਨਾਲ ਕੀਤੇ ਵਿਤਕਰਿਆਂ ਤੇ ਜਿਆਦਤੀਆਂ ਵਿਰੁੱਧ ਲੰਮਾ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਸਾਰੀ ਉਮਰ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜਦਿਆਂ ਲੰਮਾ ਸਮਾਂ ਜੇਲਾਂ ਵਿਚ ਗੁਜਾਰਿਆ ਹੈ, ਜਦਕਿ ਕਾਂਗਰਸ ਪਾਰਟੀ ਦੇ ਕੇਂਦਰੀ ਹਾਕਮਾਂ ਨੇ ਹਮੇਸ਼ਾਂ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਂਗਰਸੀ ਹਾਕਮਾਂ ਨੇ ਜਿਥੇ ਸਾਰੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ ਉਥੇ ਸਰਹੱਦੀ ਖੇਤਰ ਵਿਚ ਰਹਿੰਦੇ ਲੋਕਾਂ ਦੇ ਦੁੱਖਾਂ ਤਕਲੀਫਾਂ ਦੀ ਵੀ ਕਦੇ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਭਾਰਤ-ਪਾਕਿ ਸਰਹੱਦ ਦੇ ਨਾਲ ਲਗਾਈ ਤਾਰ ਤੋਂ ਪਾਰ ਜਮੀਨ ਦਾ ਮੁਆਵਜਾ ਦਿੱਤਾ ਜਾਂਦਾ ਸੀ ਪਰੰਤੁ ਕਾਂਗਰਸੀ ਸਰਕਾਰਾਂ ਨੇ ਮੁਆਵਜਾ ਬੰਦ ਕਰਕੇ ਪਹਿਲਾਂ ਤੋਂ ਹੀ ਆਰਥਿਕ ਸੰਕਟ ਵਿਚ ਫਸੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ ਜਦਕਿ ਹੁਣ ਪੰਜਾਬ ਸਰਕਾਰ ਨੇ ਆਪਣੇ ਬਜਟ ਵਿਚ ਮੁਆਵਜੇ ਦਾ ਵਿਸ਼ੇਸ਼ ਪ੍ਰਬੰਧ ਕਰਕੇ ਛੇ ਸਰਹੱਦੀ ਜ਼ਿਲ੍ਹਿਆਂ ਵਿਚ ਭਾਰਤ-ਪਾਕਿ ਸਰਹੱਦ ਤਾਰ ਤੋਂ ਪਾਰਲੀ ਜਮੀਨ ਨੂੰ ਤਿੰਨ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣਾ ਸ਼ੁਰੂ ਕੀਤਾ ਹੈ।

ਸ. ਬਿਕਰਮ ਸਿੰਘ ਮਜੀਠੀਆ ਨੇ ਅੱਗੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਕੈਪਟਨ ਅਮਰਿੰਦਰ ਸਿੰਘ ਵਿੱਚ ਕੁਰਸੀ ਦੀ ਲੜਾਈ ਚੱਲ ਰਹੀ ਹੈ, ਉਨ੍ਹਾਂ ਨੂੰ ਪੰਜਾਬੀਆਂ ਦੇ ਹੱਤਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਇੱਕੋ-ਇੱਕ ਮਕਸਦ ਸਿਰਫ ਸੱਤਾ ਹਾਸਲ ਕਰਨਾ ਹੈ ਲੋਕਾਂ ਦਾ ਭਲਾ ਤਾਂ ਉਹ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸੀਆਂ ਦੀ ਇਸ ਨੀਤੀ ਤੋਂ ਜਾਣੂ ਹੋ ਗਏ ਹਨ ਅਤੇ ਹੁਣ ਕਾਂਗਰਸੀਆਂ ਦੀ ਰਾਜ ਕਰਨ ਦੀ ਇੱਛਾ ਕਦੇ ਵੀ ਪੂਰੀ ਨਹੀਂ ਹੋਵੇਗੀ। ਸ. ਮਜੀਠੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ਨੂੰ ਕਾਮਯਾਬ ਨਾ ਹੋਣ ਦੇਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ ਸਮੁੱਚੀਆਂ 13 ਦੀਆਂ 13 ਸੀਟਾਂ ਜਿੱਤਾ ਕੇ ਕੇਂਦਰ ਵਿੱਚ ਐੱਨ.ਡੀ.ਏ. ਦੀ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।ਆਪਣੇ ਸੰਬੋਧਨ ਵਿਚ ਸ. ਮਜੀਠੀਆ ਨੇ ਕਿਹਾ ਕਿ ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਸਮੇਂ ਸ੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੀ ਪੂਰਨ ਹਮਾਇਤ ਕਰੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਹਾਸਲ ਕੀਤੀ ਜਿੱਤ ਵਾਂਗ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। 

ਸ. ਦਵਿੰਦਰ ਸਿੰਘ ਲਾਲੀ ਢਾਲਾ ਵੱਲੋਂ ਮੁੜ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਸ. ਮਜੀਠੀਆ ਨੇ ਕਿਹਾ ਕਿ ਇਸ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਹੋਰ ਮਜਬੂਤੀ ਅਤੇ ਬਲ ਮਿਲਿਆ ਹੈ, ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਵਾਸਤੇ ਫਾਇਦੇਮੰਦ ਰਹੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਛੋਟੇ-ਮੋਟੇ ਵਖਰੇਵਿਆਂ ਨੂੰ ਛੱਡ ਕੇ ਪਾਰਟੀ ਵਿਚ ਵਡੇਰੇ ਹਿੱਤਾਂ ਵਿਚ ਕੰਮ ਕਰਨ ਅਤੇ ਉਨ੍ਹਾਂ ਕਿਹਾ ਕਿ ਪਾਰਟੀ ਵਿਚ ਤਨਦੇਹੀ, ਇਮਾਨਦਾਰੀ ਅਤੇ ਸਿਦਕਦਿਲੀ ਨਾਲ ਕੰਮ ਕਰਨ ਵਾਲੇ ਹਰੇਕ ਵਰਕਰ ਨੂੰ ਢੁੱਕਵਾਂ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ 'ਤੇ ਬੋਲਦਿਆਂ ਸ. ਪਰਮਿੰਦਰ ਸਿੰਘ ਢੀਂਡਸਾ ਖਜਾਨਾ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਪਹਿਲਾਂ ਦੇ ਮੁਕਾਬਲੇ ਮਜਬੂਤ ਹੈ ਅਤੇ ਪੰਜਾਬ ਵਿਚ ਚੱਲ ਰਹੇ ਸਮੁੱਚੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਹੈ। ਇਸ ਮੌਕੇ 'ਤੇ ਸ. ਹਰਮੀਤ ਸਿੰਘ ਸੰਧੂ ਮੁੱਖ ਸੰਸਦੀ ਸਕੱਤਰ ਪੀ.ਡਬਲਯੂ.ਡੀ. ਨੇ ਲਾਲੀ ਢਾਲਾ ਦਾ ਮੁੜ ਪਾਰਟੀ ਵਿਚ ਸ਼ਾਮਿਲ ਹੋਣ ਲਈ ਸਵਾਗਤ ਕੀਤਾ।ਹੋਰਨਾਂ ਤੋਂ ਇਲਾਵਾ ਇਸ ਮੌਕੇ 'ਤੇ ਸ. ਗੁਲਜਾਰ ਸਿੰਘ ਰਣੀਕੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਪੰਜਾਬ, ਪਹਿਲਵਾਨ ਕੰਵਰਜੀਤ ਸਿੰਘ ਸੰਧੂ, ਬਾਬਾ ਨਿਰਮਲ ਸਿੰਘ ਮੈਂਬਰ ਸ੍ਰੋਮਣੀ ਕਮੇਟੀ, ਸ. ਗੁਰਪ੍ਰੀਤ ਸਿੰਘ ਰੰਧਾਵਾ, ਸ. ਗੁਰਿੰਦਰਜੀਤ ਸਿੰਘ ਬਾਠ ਨੇ ਵੀ ਸੰਬੋਧਨ ਕੀਤਾ। ਸ. ਦਵਿੰਦਰ ਸਿੰਘ ਲਾਲੀ ਢਾਲਾ ਨੇ ਆਏ ਹੋਏ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕੀਤਾ। 

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD