Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਰੋਂ ਵੱਲੋਂ ਥੌਮਸ ਨਾਲ ਮੁਲਾਕਾਤ

ਥੌਮਸ ਵੱਲੋਂ ਅਗਲੇ 48 ਘੰਟਿਆਂ ਵਿੱਚ ਝੋਨੇ ਦੀ ਖਰੀਦ ਦੇ ਨੇਮਾਂ ਵਿੱਚ ਢਿੱਲ ਦੇਣ ਦਾ ਐਲਾਨ ਕਰਨ ਦਾ ਭਰੋਸਾ

Web Admin

Web Admin

5 ਦਰਿਆ ਨਿਊਜ਼

ਨਵੀਂ ਦਿੱਲੀ , 29 Oct 2013

Last updated on: Oct 29, 2013, 00:00 IST

ਕੇਂਦਰੀ ਖੁਰਾਕ, ਖਪਤਕਾਰ ਮਾਮਲੇ ਅਤੇ ਜਨਤਕ ਵੰਡ ਮੰਤਰੀ ਕੇ.ਵੀ. ਥੌਮਸ ਨੇ ਅੱਜ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਤਰਾਲੇ ਵਲੋਂ ਝੋਨੇ ਦੀ ਖਰੀਦ ਬਾਰੇ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਐਲਾਨ ਹਰ ਹਾਲ ਵਿੱਚ ਆਉਂਦੇ ਵੀਰਵਾਰ ਨੂੰ ਕਰ ਦਿੱਤਾ ਜਾਵੇਗਾ।ਸ. ਕੈਰੋਂ ਨੇ ਅੱਜ ਸ਼ਾਮ ਇੱਥੇ ਕਰਿਸ਼ੀ ਭਵਨ ਵਿਖੇ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਛੋਟਾਂ ਫੌਰੀ ਤੌਰ 'ਤੇ ਐਲਾਨਣ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ।ਸ. ਕੈਰੋਂ ਨੇ ਸ਼੍ਰੀ ਥੌਮਸ ਨੂੰ ਦੱਸਿਆ ਕਿ ਉਨ੍ਹਾਂ ਦੇ ਮੰਤਰਾਲੇ ਦੀਆਂ ਕੇਂਦਰੀ ਟੀਮਾਂ ਵਲੋਂ ਬੀਤੇ ਹਫ਼ਤੇ ਸੂਬੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ ਤਾਂ ਕਿ ਸਤੰਬਰ ਦੇ ਅਖੀਰ ਵਿੱਚ ਬੇਮੌਸਮੇ ਤੇ ਭਾਰੀ ਮੀਂਹ ਅਤੇ ਹਨੇਰੀ ਨਾਲ ਖਰਾਬ ਹੋਏ ਮੌਸਮ ਕਾਰਨ ਝੋਨੇ ਦੇ ਬਦਰੰਗ ਤੇ ਨਮੀ ਨਾਲ ਹੋਏ ਨੁਕਸਾਨ ਦਾ ਪਤਾ ਲਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਨੇ ਅਗਲੇਰੀ ਜਾਂਚ ਲਈ ਨਮੂਨੇ ਵੀ ਇਕੱਤਰ ਕੀਤੇ ਸਨ ਅਤੇ ਨਾਲ ਦੀ ਨਾਲ ਹੀ ਤੈਅ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਸਿਫਾਰਸ਼ ਵੀ ਕੀਤੀ ਸੀ। ਉਨ੍ਹਾਂ ਨੇ ਸ਼੍ਰੀ ਥੌਮਸ ਨੂੰ ਜ਼ੋਰ ਦੇ ਕੇ ਕਿਹਾ ਕਿ ਮਾਪਦੰਡਾਂ ਵਿੱਚ ਢਿੱਲ ਨੂੰ ਤੁਰੰਤ ਐਲਾਨਿਆ ਜਾਵੇ ਤਾਂ ਕਿ ਸਰਕਾਰੀ ਏਜੰਸੀਆਂ ਬਗੈਰ ਕਿਸੇ ਦਿੱਕਤ ਅਤੇ ਛੇਤੀ ਨਾਲ ਝੋਨੇ ਦੀ ਖਰੀਦ ਕਰ ਸਕਣ ਕਿਉਂਕਿ ਝੋਨੇ ਦੇ ਬਦਰੰਗ ਅਤੇ ਨਮੀ ਜਿਹੇ ਕਾਰਨਾਂ ਕਰਕੇ ਨਿਰਵਿਘਨ ਖਰੀਦ ਵਿੱਚ ਵੱਡਾ ਅੜਿੱਕਾ ਬਣਿਆ ਹੋਇਆ ਹੈ। ਸ. ਕੈਰੋਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੰਕਟ ਦੀ ਇਸ ਘੜੀ ਵਿਚੋਂ ਪੰਜਾਬ ਦੇ ਕਿਸਾਨਾਂ ਨੂੰ ਬਾਹਰ ਕੱਢਣਾ ਭਾਰਤ ਸਰਕਾਰ 'ਤੇ ਨਿਰਭਰ ਹੈ ਜਦਕਿ ਇਸ ਦੇ ਉਲਟ ਸਾਡੇ ਕਿਸਾਨ ਬਗੈਰ ਕਿਸੇ ਕਸੂਰ ਤੋਂ ਸਜ਼ਾ ਭੁਗਤ ਰਹੇ ਹਨ ਕਿਉਂਕਿ ਖਰਾਬ ਮੌਸਮ ਕਾਰਨ ਫ਼ਸਲ ਦਾ ਖਰਾਬ ਹੋ ਜਾਣਾ ਕਿਸੇ ਦੇ ਵੀ ਵੱਸ ਵਿੱਚ ਨਹੀਂ ਹੈ।

ਸ. ਕੈਰੋਂ ਨੇ ਮੁੜ ਦੁਹਰਾਇਆ ਕਿ ਸੂਬਾ ਭਰ ਵਿੱਚ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਸਾਰੇ ਕਿਸਾਨਾਂ ਨੂੰ 48 ਘੰਟਿਆਂ ਦੇ ਵਿੱਚ-ਵਿੱਚ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਆਖਿਆ ਕਿ ਉਹ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਲਾਟ ਹੋਏ 10 ਫ਼ੀਸਦੀ ਦੇ ਕੋਟੇ ਦੀ ਖਰੀਦ ਕਰਨ ਲਈ ਹਦਾਇਤ ਦੇਣ ਜਿਸ ਨੇ ਅਜੇ ਤੱਕ ਸਿਰਫ਼ 4 ਤੋਂ 5 ਫ਼ੀਸਦੀ ਦੀ ਹੀ ਖਰੀਦ ਕੀਤੀ ਹੈ ਅਤੇ ਇਸ ਨਾਲ ਕਿਸਾਨਾਂ ਵਿੱਚ ਨਿਰਾਸ਼ਤਾ ਹੋਰ ਵਧੀ ਹੈ। ਸ. ਕੈਰੋਂ ਨੇ ਸ਼੍ਰੀ ਥੌਮਸ ਨੂੰ ਆਖਿਆ ਕਿ ਝੋਨੇ ਦੀ ਫ਼ਸਲ ਨੂੰ ਭੰਡਾਰ ਕਰਨ ਲਈ ਢੁਕਵੀਂ ਜਗ੍ਹਾ ਪੈਦਾ ਕਰਨ ਵਾਸਤੇ ਵੱਖ ਵੱਖ ਪੱਧਰ 'ਤੇ ਮਾਮਲਾ ਉਠਾਇਆ ਜਾਵੇ ਅਤੇ ਫ਼ਸਲ ਨੂੰ ਚੁੱਕਣ ਵਾਸਤੇ ਲੋੜੀਂਦੇ ਰੈਕਜ਼ ਦਾ ਪ੍ਰਬੰਧ ਕਰਨ ਦਾ ਮਸਲਾ ਰੇਲਵੇ ਮੰਤਰਾਲੇ ਕੋਲ ਵੀ ਚੁੱਕਿਆ ਜਾਵੇ ਕਿਉਂ ਜੋ ਇਹ ਦੋਵੇਂ ਮੁੱਦੇ ਪੰਜਾਬ ਤੋਂ ਝੋਨੇ ਦੀ ਖਰੀਦ ਨੂੰ ਤੇਜ਼ ਕਰਨ ਲਈ ਬਹੁਤ ਅਹਿਮ ਹਨ ਕਿਉਂ ਜੋ ਇਸ ਨਾਲ ਕਿਸਾਨਾਂ ਅਤੇ ਖਰੀਦ ਏਜੰਸੀਆਂ ਨੂੰ ਵੱਡੀ ਸਹੂਲਤ ਮਿਲੇਗੀ।ਸ. ਕੈਰੋਂ ਵਲੋਂ ਉਠਾਏ ਵੱਖ ਵੱਖ ਮੁੱਦਿਆਂ ਪ੍ਰਤੀ ਹੁੰਗਾਰਾ ਭਰਦਿਆਂ ਕੇਂਦਰੀ ਮੰਤਰੀ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਦੇ ਮੰਤਰਾਲੇ ਵਲੋਂ ਅਗਲੇ 48 ਘੰਟਿਆਂ ਵਿੱਚ ਝੋਨੇ ਦੀ ਖਰੀਦ ਬਾਰੇ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਜਾਵੇਗਾ। ਸ਼੍ਰੀ ਥੌਮਸ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਐਫ.ਸੀ.ਆਈ. ਨੂੰ ਵੀ ਝੋਨੇ ਦੇ ਅਲਾਟ ਹੋਏ ਕੋਟੇ ਦੀ ਖਰੀਦ ਕਰਨ ਲਈ ਹਦਾਇਤ ਦੇਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਰੇਲਵੇ ਮੰਤਰਾਲੇ ਨਾਲ ਸਬੰਧਤ ਬਾਕੀ ਮੁੱਦਿਆਂ ਨੂੰ ਵੀ ਹੱਲ ਕਰਵਾਉਣਗੇ।ਕੈਰੋਂ ਨਾਲ ਖੁਰਾਕ ਤੇ ਸਪਲਾਈ ਵਿਭਾਗ ਦੇ ਸਕੱਤਰ ਸ਼੍ਰੀ ਡੀ.ਐਸ. ਗਰੇਵਾਲ ਵੀ ਹਾਜ਼ਰ ਸਨ। ਮੀਟਿੰਗ ਵਿੱਚ ਭਾਰਤ ਸਰਕਾਰ ਦੇ ਖੁਰਾਕ ਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਸ਼੍ਰੀ ਸੁਧੀਰ ਕੁਮਾਰ ਅਤੇ ਪਾਲਿਸੀ ਤੇ ਐਫ.ਸੀ.ਆਈ. ਦੇ ਸੰਯੁਕਤ ਸਕੱਤਰ ਸ਼੍ਰੀ ਯੂ.ਕੇ.ਐਸ. ਚੌਹਾਨ ਵੀ ਹਾਜ਼ਰ ਸਨ।

 

Tags: Adesh Partap Singh Kairon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD