ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਿਲਾ ਗੋਬਿੰਦਗੜ੍ਹ ਵਿਖੇ ਲਗਾਇਆ ਕੈਂਪ
5 Dariya News
ਅੰਮ੍ਰਿਤਸਰ , 23 Apr 2019
Last updated on: Apr 23, 2019, 00:00 IST
ਸ਼ਿਵਦੁਲਾਰ ਸਿੰਘ ਢਿਲੋਂ, ਜਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਤਹਿਤ ਸ਼੍ਰੀਮਤੀ ਅਨਮਜੋਤ ਕੋਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ,17 ਅੰਮ੍ਰਿਤਸਰ ਕੇਂਦਰੀ ਦੀ ਅਗਵਾਈ ਹੇਠ ਵਿਧਾਨ ਸਭਾ ਚੋਣ ਹਲਕਾ 17-ਅੰਮ੍ਰਿਤਸਰ ਕੇਂਦਰੀ ਵਿਚ ਸਵੀਪ ਗਤੀਵਿਧੀਆਂ ਤਹਿਤ ਸ਼੍ਰੀ ਬਰਜਿੰਦਰ ਮੋਹਨ, ਕਾਰਜਕਾਰੀ ਇੰਜੀਨੀਅਰ, ਨਗਰ ਸੁਧਾਰ ਟ੍ਰਸਟ, ਅੰਮ੍ਰਿਤਸਰ ਅਤੇ ਸ਼੍ਰੀ ਦਿਨੇਸ਼ ਸੂਰੀ, ਨਿਗਰਾਨ, ਦਫ਼ਤਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਲੋਂ ਕਿਲਾ ਗੋਬਿੰਦਗੜ੍ਹ, ਅੰਮ੍ਰਿਤਸਰ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਲਾ ਗੋਬਿੰਦਗੜ੍ਹ ਵਿਖੇ ਆਏ ਲੋਕਾਂ ਨੂੰ ਈ.ਵੀ.ਐਮ ਅਤੇ ਵੀ:ਵੀ:ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ ਗਈ।ਅਨਮਜੋਤ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਮਤਦਾਨ ਕਰਨ ਲਈ ਵੋਟਰਾਂ ਨੂੰ ਜਾਗਰੂਕ ਕਰਨਾ ਸੀ। ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਨੇ ਹਰੇਕ ਬਾਲਗ ਨੂੰ ਵੋਟ ਦਾ ਅਧਿਕਾਰ ਦਿੱਤਾ ਹੋਇਆ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ, ਭੈਅ ਦੇ ਕਰੀਏ। ਉਨ੍ਹਾਂ ਨੇ ਵੋਟਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਈ ਵੀ ਵੋਟਰ ਟੋਲ ਫ੍ਰੀ ਨੰਬਰ 1950 ਤੇ ਕਾਲ ਕਰਕੇ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈ ਸਕਦਾ ਹੈ। ਸ੍ਰੀਮਤੀ ਅਨਮਜੋਤ ਕੌਰ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਆਂਗ ਵੋਟਰਾਂ ਲਈ ਬੂਥਾਂ ਉਪਰ ਰੈਂਪ, ਪੀਣ ਵਾਲਾ ਪਾਣੀ, ਵੀਲ ਚੇਅਰ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਕੈਂਪ ਵਿੱਚ ਵਿਚ ਲਗਭਗ 80 ਨਾਗਰਿਕਾਂ ਵਲੋਂ ਭਾਗ ਲੈ ਕੇ ਈ.ਵੀ.ਐਮ. ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸੇ ਹੀ ਲੜੀ ਤਹਿਤ ਸ੍ਰੀਮਤੀ ਰਜਨੀ ਬਾਲਾ, ਨੋਡਲ ਅਫ਼ਸਰ, ਸਵੀਪ ਅਤੇ ਸ਼੍ਰੀ ਬਰਿੰਦਰਜੀਤ ਸਿੰਘ, ਵਧੀਕ ਨੋਡਲ ਅਫ਼ਸਰ, ਸਵੀਪ 17-ਅੰਮ੍ਰਿਤਸਰ ਕੇਂਦਰੀ ਵਲੋਂ ਡੀ.ਏ.ਵੀ. ਕਾਲਜ, ਹਾਥੀ ਗੇਟ, ਅੰਮ੍ਰਿਤਸਰ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਭਗ 46 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਤੀਯੋਗਿਤਾ ਵਿਚ ਵਿਦਿਆਰਥੀਆਂ ਵਿਚ ਬਹੁਤ ਉਤਸਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸ਼੍ਰੀ ਦਿਨੇਸ਼ ਸੂਰੀ, ਨਿਗਰਾਨ ਨੇ ਪ੍ਰੋਗਰਾਮ ਵਿਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਦੀ ਹੋਂਸਲਾ ਅਫ਼ਜਾਈ ਕੀਤੀ।