Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਖ਼ਰਚਾ ਅਬਜ਼ਰਬਰ ਵੱਲੋਂ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ 'ਤੇ ਕੀਤੇ ਜਾ ਰਹੇ ਖ਼ਰਚੇ 'ਤੇ ਪੂਰੀ ਨਿਗਰਾਨੀ ਰੱਖਣ ਦੀਆਂ ਹਦਾਇਤਾਂ

5 Dariya News

ਬਰਨਾਲਾ , 23 Apr 2019

Last updated on: Apr 23, 2019, 00:00 IST

ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਲਈ ਤਾਇਨਾਤ ਖਰਚਾ ਅਬਜ਼ਰਵਰ ਮੈਡਮ ਮਯੰਕ ਪ੍ਰਭਾ ਤੋਮਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ 'ਚ ਚੋਣਾਂ ਸਬੰਧੀ ਬਣਾਏ ਗਏ ਵਿਸ਼ੇਸ਼ ਦਸਤਿਆਂ ਦੇ ਕੰਮ ਕਾਜ ਦਾ ਨਿਰੀਖਣ ਕੀਤਾ ਗਿਆ। ਖ਼ਰਚਾ ਅਬਜ਼ਰਬਰ ਵੱਲੋਂ ਕੰਟਰੋਲ ਰੂਮ, ਮੀਡੀਆ ਸਰਟੀਫਿਕੇਸ਼ਨ ਐਂਡ ਮੌਨੀਟਰਿੰਗ ਕਮੇਟੀ, ਆਦਰਸ਼ ਚੋਣ ਜ਼ਾਬਤਾ ਸੈੱਲ, ਖ਼ਰਚਾ ਨਿਗਰਾਨੀ ਸੈੱਲ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰੂਹੀ ਦੁੱਗੀ ਤੇ ਹੋਰ ਅਧਿਕਾਰੀ ਵੀ ਸਨ।ਮੈਡਮ ਮਯੰਕ ਪ੍ਰਭਾ ਤੋਮਰ ਨੇ ਵੱਖ-ਵੱਖ ਦਸਤਿਆਂ 'ਚ ਤੈਨਾਤ ਅਧਿਕਾਰੀਆਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ 'ਤੇ ਕੀਤੇ ਜਾ ਰਹੇ ਖ਼ਰਚੇ 'ਤੇ ਪੂਰੀ ਨਿਗਰਾਨੀ ਰੱਖਣ ਤੇ ਖ਼ਰਚੇ ਦੀਆਂ ਸਟੀਕ ਰਿਪੋਰਟਾਂ ਤੈਅ ਸਾਰਣੀਆਂ ਅਨੁਸਾਰ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਤੇ ਅਨੈਤਿਕ ਗਤੀਵਿਧੀਆਂ ਰੋਕਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ 'ਚ ਉੱਡਣ ਦਸਤੇ (ਐਫ.ਐਸ.ਟੀ.), ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.), ਵੀਡਿਓ ਵਿਊਇੰਗ ਟੀਮਾਂ (ਵੀ.ਵੀ.ਟੀ.) ਤੇ ਸੀ-ਵਿਜਿਲ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ 'ਚ ਚੋਣਾਂ ਸਬੰਧੀ ਹੋ ਰਹੀਆਂ ਸਾਰੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਚੋਣ ਜਲਸੇ, ਰੈਲੀ ਜਾਂ ਚੋਣ ਪ੍ਰਚਾਰ ਦੇ ਹੋਰ ਮਾਧਿਅਮ ਦੀ ਵੀਡਿਓ ਰਿਕਾਰਡਿੰਗ ਕਰਕੇ ਉਮੀਦਵਾਰਾਂ ਨੂੰ ਇਸਦਾ ਬਣਦਾ ਖ਼ਰਚਾ ਪਾਇਆ ਜਾ ਰਿਹਾ ਹੈ। ਸ. ਫੂਲਕਾ ਨੇ ਕਿਹਾ ਕਿ ਸਮੇਂ ਸਮੇਂ ਸਿਰ ਚੋਣ ਲੜ ਰਹੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਗਰੂਕ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਲੈਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚ ਮੁੱਖ ਤੌਰ 'ਤੇ ਚੋਣ ਰੈਲੀ, ਮੀਟਿੰਗ, ਜਲਸਾ, ਰੋਡ ਸ਼ੋਅ ਜਾਂ ਲਾਊਡ ਸਪੀਕਰਾਂ ਤੇ ਪ੍ਰਚਾਰ ਦੇ ਹੋਰ ਸਾਧਨਾਂ ਰਾਹੀਂ ਪ੍ਰਚਾਰ ਲਈ ਅਗਾਊਂ ਪ੍ਰਵਾਨਗੀ ਲੈਣੀ ਸ਼ਾਮਲ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਬਰਨਾਲਾ ਸੰਦੀਪ ਕੁਮਾਰ, ਐਸ.ਡੀ.ਐਮ. ਤਪਾ ਉਦੇਦੀਪ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਡੀ.ਡੀ.ਪੀ.ਓ. ਸੰਜੀਵ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ, ਡੀ.ਆਈ.ਓ. ਨੀਰਜ ਗਰਗ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ, ਐਸ.ਡੀ.ਓ. ਚਮਕ ਸਿੰਗਲਾ ਵੀ ਹਾਜ਼ਰ ਸਨ


 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD