Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਗੁਰਦਾਸਪੁਰ ਜੋ ਮੰਗੇਗਾ ਉਹ ਮਿਲੇਗਾ : ਸਨੀ ਦਿਓਲ

ਵਾਅਦਾ ਕਰਨ ਨਹੀਂ ਤੁਹਾਨੂੰ ਨਾਲ ਜੋੜਣ ਆਇਆ ਹਾਂ: ਸਨੀ ਦਿਓਲ

Web Admin

Web Admin

5 Dariya News

ਗੁਰਦਾਸਪੁਰ , 29 Apr 2019

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਨੀ ਦਿਓਲ ਨੇ ਅੱਜ ਭਾਜਪਾ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਆਪਣੇ ਨਾਮਜ਼ਦਗੀ ਕਾਗਜ਼ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਕੋਲ ਦਾਖਿਲ ਕੀਤੇ। ਇਸ ਮੌਕੇ ਕੇਂਦਰੀ ਮੰਤਰੀ ਡਾਕਟਰ ਜਤਿੰਦਰ ਸਿੰਘ, ਜਨਰਲ ਵੀ.ਕੇ. ਸਿੰਘ, ਸੱਤਪਾਲ ਸਿੰਘ, ਵਿਜੈ ਸਾਂਪਲਾ, ਹਰਿਆਣਾ ਦੇ ਵਿੱਤ ਮੰਤਰੀ ਅਤੇ ਚੋਣ ਇੰਚਾਰਜ ਕੈਪਟਨ ਅਭਿਮੰਨਿਊ, ਸਨੀ ਦੇ ਛੋਟੇ ਭਰਾ ਅਦਾਕਾਰ ਬੌਬੀ ਦਿਓਲ,  ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ,  ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਮੀਤ ਪ੍ਰਧਾਨ ਕਮਲ ਸ਼ਰਮਾ, ਅਸ਼ਵਨੀ ਸ਼ਰਮਾ, ਜੀਵਨ ਗੁਪਤਾ, ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਨਿਰਮਲ ਸਿੰਘ ਕਾਹਲੋਂ, ਅੰਮ੍ਰਿਤਸਰ ਤੋਂ ਗਠਜੋੜ ਦੇ ਉਮੀਦਵਾਰ ਰਜਿੰਦਰ ਮੋਹਣ ਸਿੰਘ ਛੀਨਾ, ਭਾਜਪਾ ਆਗੂ ਸਵਰਨ ਸਲਾਰੀਆ , ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।ਨਾਮਜ਼ਦਗੀ ਦਾਖਿਲ ਕਰਨ ਤੋਂ ਬਾਅਦ ਗਰਾਊਂਡ ਸਕੀਮ ਨੰਬਰ 7 ਤਿਬੜੀ ਵਿਖੇ ਇੱਕ ਭਰਵੀਂ ਰੈਲੀ ਨੂੰ ਸੰਬੋਧਿਤ ਕਰਦਿਆਂ ਸਨੀ ਦਿਓਲ ਨੇ ਕਿਹਾ ਕਿ ਉਹ ਰਾਜਨੀਤਿਕ ਨਹੀਂ, ਇਸ ਲਈ ਉਹ ਵਾਅਦਾ ਕਰਨ ਨਹੀਂ ਬਲਕਿ ਹਲਕਾ ਗੁਰਦਾਸਪੁਰ ਦੇ ਲੋਕਾਂ ਨੂੰ ਆਪਣੇ ਨਾਂਲ ਜੋੜਣ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨੂੰ ਨਾਲ ਜੋੜ ਕੇ ਚੋਣ ਲੜਣਗੇ ਅਤੇ ਜਿੱਤ ਹਾਸਿਲ ਕਰਨਗੇ ਤਾਂ ਜੋ ਪੰਜਾਬ ਸਮੇਤ ਦੇਸ਼ ਤਰੱਕੀ ਕਰ ਸਕੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਲਈ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੀ ਲੋਕਾਂ ਨਾਲ ਹਨ। ਇਸ ਲਈ ਹਲਕਾ ਮੰਗੇਗਾ ਉਸ ਨੂੰ ਉਹ ਹੀ ਮਿਲੇਗਾ।ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਸੀਟ ਦੇਣ ਦੀ ਪੇਸ਼ਕਸ਼ ਕੀਤੀ ਗਈ ਤਾਂ ਉਨ੍ਹਾਂ ਦੇ ਪਾਪਾ ਅਦਾਕਾਰ ਧਰਮਿੰਦਰ ਨੇ ਉਨ੍ਹਾਂ ਨੂੰ ਕਿਹਾ ਕਿ ਬੇਟਾ ਪੰਜਾਬ ਤੈਨੂੰ ਪਿਆਰ ਕਰਦਾ ਹੈ, ਇਸ ਲਈ ਤੂੰ ਗੁਰਦਾਸਪੁਰ ਜਾਹ। ਅਸੀਂ ਰਲ ਕੇ ਪੰਜਾਬ ਨੂੰ ਬੁਲੰਦਿਆਂ 'ਤੇ ਪਹੁੰਚਾਵਾਂਗੇ। ਇਸ ਮੌਕੇ ਉਨ੍ਹਾਂ ਨੇ ਆਪਣੇ ਫਿਲਮੀ ਅੰਦਾਜ਼ ਵਿੱਚ ਲੋਕਾਂ ਨੂੰ ਆਪਣੇ ਨਾਲ ਜੁੜਣ ਦੀ ਅਪੀਲ ਕੀਤੀ।

ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਅਤੇ ਹਾਲ ਵਿੱਚ ਹੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਧਰਮਿੰਦਰ ਪਰਿਵਾਰ ਦਾ ਪੰਜਾਬ ਨਾਲ ਵੱਡਾ ਮੋਹ ਹੈ। ਉਨ੍ਹਾਂ ਕਿਹਾ ਕਿ ਪਰਿਵਾਰਿਕ ਪਿਛੋਕੜ ਦੀ ਬਦੌਲਤ ਸਨੀ ਵੱਡੀ ਜਿੱਤ ਹਾਸਿਲ ਕਰੇਗਾ। ਕੈਪਟਨ ਵੱਲੋਂ ਸਨੀ ਦਿਓਲ ਖਿਲਾਫ਼ ਕੀਤੀ ਇੱਕ ਅਪਮਾਨਜਨਕ ਟਿੱਪਣੀ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਖੁਦ ਨੂੰ ਫੌਜੀ ਸਾਬਿਤ ਕਰਨ ਵਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਗੱਲ ਦਾ ਜਵਾਬ ਦੇਵੇ ਕਿ ਕੀ ਉਸ ਦੀ ਪਾਕਿਸਤਾਨੀ  ਦੋਸਤ, ਜੋ ਸੰਭਵ ਤੌਰ 'ਤੇ ਆਈ.ਐਸ.ਆਈ. ਦੀ ਏਜੰਟ ਵੀ ਹੋ ਸਕਦੀ ਹੈ, ਨੇ ਭਾਰਤ ਨਾਲ ਜੁੜੀਆਂ ਗੁਪਤ ਜਾਣਕਾਰੀਆਂ ਪਾਕਿਸਤਾਨ ਨੂੰ ਨਹੀਂ ਦਿੱਤੀਆਂ। ਫਿਰ ਉਹ ਖੁਦ ਨੂੰ ਦੇਸ਼ ਭਗਤ ਫੌਜੀ ਨਹੀਂ ਆਖ ਸਕਦਾ ਬਲਕਿ ਦੇਸ਼ ਦਾ ਗੱਦਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਪੂਤਾਂ ਧਰਮਿੰਦਰ ਅਤੇ ਮਰਹੂਮ ਵਿਨੋਦ ਖੰਨਾ ਨੇ ਪੰਜਾਬ ਦਾ ਨਾਮ ਵਿਸ਼ਵ ਵਿੱਚ ਪ੍ਰਸਿੱਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਿਤ ਕਰ ਦਿੱਤਾ ਹੈ ਕਿ ਨਾ ਤਾਂ ਉਨ੍ਹਾਂ ਦੇ ਬਰਾਬਰ ਦੀ ਕਿਸੇ ਵਿੱਚ ਕਾਬਲੀਅਤ ਹੈ ਅਤੇ ਨਾ ਹੀ ਨਰਮਾਈ।ਇਸ ਮੌਕੇ ਬੋਲਦਿਆਂ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਗੁਰਦਾਸਪੁਰ ਦੇ ਲੋਕਾਂ ਨੇ ਜੋ ਵਿਸ਼ਵਾਸ ਮਰਹੂਮ ਖੰਨਾ ਵਿੱਚ ਜਤਾਇਆ ਸੀ, ਉਸ ਤਰ੍ਹਾਂ ਹੀ ਹੁਣ ਉਹ ਸਨੀ ਦਿਓਲ ਵਿੱਚ ਜਤਾਉਣਗੇ। ਰੈਲੀ ਨੂੰ ਹੋਰਨਾਂ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ, ਭਾਜਪਾ ਮਹਿਲਾ ਮੋਰਚਾ ਦੀ ਮੀਤ ਪ੍ਰਧਾਨ ਰੇਣੂ ਥਾਪਰ, ਲਖਵੀਰ ਸਿੰਘ ਲੋਧੀਨੰਗਲ,  ਭਾਜਪਾ ਦੇ ਜਨਰਲ ਸਕੱਤਰ ਪ੍ਰਵੀਨ ਬਾਂਸਲ, ਹਲਕਾ ਸੁਜਾਨਪੁਰ ਤੋਂ ਵਿਧਾਇਕ ਦਿਨੇਸ਼ ਬੱਬੂ ਆਦਿ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਮਾਝਾ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਐਸ.ਜੀ.ਪੀ.ਸੀ. ਮੈਂਬਰ ਸੱਜਣ ਸਿੰਘ, ਸਾਬਕਾ ਵਿਧਾਇਕ ਬੀ.ਡੀ. ਧੁੱਪੜ ਅਤੇ ਸਨੀ ਸ਼ਰਮਾ ਆਦਿ ਹਾਜ਼ਰ ਸਨ।

ਆਪ ਨੂੰ ਝਟਕਾ, ਮੇਜਰ ਖਜੂਰੀਆ ਭਾਜਪਾ 'ਚ ਸ਼ਾਮਲ 

ਆਮ ਆਦਮੀ ਪਾਰਟੀ ਪੰਜਾਬ ਨੂੰ ਉਸ ਵੱਡਾ ਝਟਕਾ ਲੱਗਿਆ, ਜਦੋਂ ਭਾਜਪਾ ਉਮੀਦਵਾਰ ਸਨੀ ਦਿਓਲ ਦੀ ਭਰਵੀਂ ਰੈਲੀ ਵਿਚ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਆਪ ਦੇ ਆਗੂ ਮੇਜਰ ਜਨਰਲ (ਰਿਟਾ.) ਸੁਰੇਸ਼ ਖਜੂਰੀਆ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਆਗੂਆਂ ਨੇ ਉਨ੍ਹਾਂ ਦਾ ਮੰਚ 'ਤੇ ਸਿਰੋਪਾ ਪਾ ਕੇ ਸੁਆਗਤ ਕੀਤਾ।

 

Tags: Sunny Deol

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD