Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਨੂੰ ਯੁੱਧ ਨਹੀਂ ਵਿਕਾਸ ਚਾਹੀਦਾ ਹੈ ਸੁਨੀਲ ਜਾਖੜ

ਮੋਦੀ ਸਰਕਾਰ ਦੇ ਰਾਜ ਵਿਚ ਸਰਹੱਦੀ ਖੇਤਰਾਂ ਦਾ ਵਿਕਾਸ ਸੰਭਵ ਨਹੀਂ

Web Admin

Web Admin

5 Dariya News

ਝਬਕਾਰਾ, ਦੀਨਾਨਗਰ , 30 Apr 2019

Last updated on: Apr 30, 2019, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਉਮੀਦਵਾਰ ਸ੍ਰੀ ਸੁਨੀਲ ਜਾਖੜ ਨੇ ਅੱਜ ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਵੱਖ ਵੱਖ ਥਾਂਵਾਂ ਤੇ ਚੋਣ ਪ੍ਰਚਾਰ ਕਰਦਿਆਂ ਆਖਿਆ ਕਿ ਪੰਜਾਬ ਨੂੰ ਯੁੱਧ ਨਹੀਂ ਬਲਕਿ ਵਿਕਾਸ ਚਾਹੀਦਾ ਹੈ ਜਦ ਕਿ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀ ਲਗਾਤਾਰ ਇਹ ਕੋਸ਼ਿਸ ਚੱਲ ਰਹੀ ਹੈ ਕਿ ਪਾਕਿਸਤਾਨ ਨਾਲ ਹਾਲਾਤ ਖਰਾਬ ਕਰਕੇ ਦੇਸ਼ ਦੇ ਅਸਲ ਮੁੱਦਿਆਂ ਤੋਂ ਰਾਸ਼ਟਰ ਦੇ ਆਮ ਲੋਕਾਂ ਦਾ ਧਿਆਨ ਭੜਕਾ ਦਿੱਤਾ ਜਾਵੇ। ਉਨਾਂ ਨੇ ਕਿਹਾ ਕਿ ਕੀ ਯੁਧ ਵਰਗੇ ਹਾਲਤਾਂ ਵਿਚ ਸਰਹੱਦੀ ਖੇਤਰਾਂ ਦਾ ਵਿਕਾਸ ਤਾਂ ਕੀ ਹੋਣਾ ਹੈ ਸਗੋਂ ਸਾਡਾ ਤਾਂ ਉਜਾੜਾ ਹੋ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਅਰੂਣਾ ਚੌਧਰੀ ਅਤੇ ਸਾਬਕਾ ਜ਼ਿਲਾ ਪ੍ਰਧਾਨ ਸ੍ਰੀ ਅਸੋਕ ਚੌਧਰੀ ਵੀ ਹਾਜਰ ਸਨ। ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਨੂੰ ਸਮਰੱਥ ਸਰਕਾਰ ਚਾਹੀਦੀ ਹੈ ਜੋ ਦੇਸ਼ ਦੀ ਸੁਰੱਖਿਆ ਵੀ ਯਕੀਨੀ ਬਣਾਏ ਅਤੇ ਸਰਹੱਦਾਂ ਤੇ ਸਾਂਤੀ ਵੀ ਰਹੇ। ਉਨਾਂ ਨੇ ਕਿਹਾ ਕਿ ਇਸ ਲਈ ਕਾਂਗਰਸ ਦੇ ਹੱਕ ਵਿਚ ਦੇਸ਼ ਭਰ ਵਿਚ ਲਹਿਰ ਸ਼ੁਰੂ ਹੋ ਗਈ ਹੈ ਅਤੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਫਰਤ ਦੀ ਸਿਆਸਤ ਦਾ ਸੱਚ ਸਮਝ ਚੁੱਕੇ ਹਨ। ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ ਕਿਉਂਕਿ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਉਨਾਂ ਦੇ ਘਰਾਂ ਵਿਚ ਭੇਜਣ ਦੀ ਬਜਾਏ ਪਹਿਲਾਂ ਪ੍ਰਧਾਨ ਮੰਤਰੀ ਨੇ ਆਪਣੀ ਫੋਟੋ ਕਰਵਾਉਣ ਲਈ ਦਿੱਲੀ ਮੰਗਵਾਈਆਂ ਜਦ ਕਿ ਉਨਾਂ ਦੇ ਵਾਰਸ ਘਰਾਂ ਵਿਚ ਆਪਣੇ ਲਾਲਾਂ ਨੂੰ ਉਡੀਕ ਰਹੇ ਸਨ। ਇਸ ਮੌਕੇ ਸ੍ਰੀ ਜਾਖੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹਾ ਸਾਂਸਦ ਚੁਣਨ ਜਿਸ ਨੂੰ ਸਥਾਨਕ ਮੁਸਕਿਲਾਂ ਦੀ ਸਮਝ ਹੋਵੇ ਅਤੇ ਜੋ ਇੰਨਾਂ ਦਾ ਹੱਲ ਕਰਵਾ ਸਕਦਾ ਹੋਵੇ। ਸ੍ਰੀ ਜਾਖੜ ਨੇ ਦੱਸਿਆ ਕਿ ਉਨਾਂ ਨੇ ਆਪਣੇ 18 ਮਹੀਨਿਆਂ ਦੇ ਪਿੱਛਲੇ ਕਾਰਜਕਾਲ ਦੌਰਾਨ ਹਲਕੇ ਵਿਚ ਦੋ ਮੈਡੀਕਲ ਕਾਲਜ ਮੰਜੂਰ ਕਰਵਾਏ ਹਨ ਜਦ ਕਿ ਉਨਾਂ ਵੱਲੋਂ ਇਸ ਸਰਹੱਦੀ ਖੇਤਰ ਵਿਚ ਪੁਲਾਂ ਦੇ ਨਿਰਮਾਣ ਤੇ ਵੀ ਵਿਸ਼ੇਸ ਜੋਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਦੀਨਾਨਗਰ ਵਿਚ ਆਰਓਬੀ ਦੇ ਨਿਰਮਾਣ ਸ਼ੁਰੂ ਕਰਵਾਉਣ ਤੋਂ ਇਲਾਵਾ 10.39 ਕਰੋੜ ਰੁਪਏ ਨਾਲ ਦੀਨਾਨਗਰ ਮਿਰੱਥਲ ਰੋਡ ਤੇ ਦੋ ਹਾਈ ਲੈਵਲ ਪੁੱਲ ਬਣਾਏ ਜਾ ਰਹੇ ਹਨ ਜਿੰਨਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਇਸੇ ਤਰਾਂ ਦੀਨਾਨਗਰ ਤਾਰਾਗੜ ਰੋਡ ਤੇ 4.28 ਕਰੋੜ ਨਾਲ ਬਣਾਏ ਜਾਣ ਵਾਲੇ ਪੁਲ ਦੇ ਟੈਂਡਰ ਹੋ ਚੁੱਕੇ ਹਨ। ਹਲਕਾ ਦੀਨਾ ਨਗਰ ਵਿਚ 3.40 ਕਰੋੜ ਨਾਲ ਇਕ ਵੱਡਾ ਪੁੱਲ ਫਰੀਦਾ ਨਗਰ ਵਿਚ ਬਣਾਇਆ ਜਾਣਾ ਹੈ ਜਿਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ। 

 

Tags: Sunil Jakhar , Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD