Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਹਲਕੇ ਦੀ ਸਾਰ ਨਾ ਲੈਣ ਵਾਲੇ ਸਾਂਸਦ ਨੂੰ ਲੋਕ ਬਾਹਰ ਦਾ ਰਾਸਤਾ ਦਿਖਾਉਣ ਲੱਗੇ-ਤਿਵਾੜੀ

ਕਿਹਾ-ਲੋਕਾਂ ਨੂੰ ਗੁੰਮਰਾਹ ਕਰਕੇ ਬਣੀ ਅਕਾਲੀ ਭਾਜਪਾ ਸਰਕਾਰ, ਫਿਰ ਸੱਤਾ 'ਚ ਆਉਣ ਦੇ ਸੁਪਨੇ ਛੱਡੇ

Web Admin

Web Admin

5 Dariya News

ਨੂਰਪੁਰ ਬੇਦੀ , 30 Apr 2019

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ  ਚੋਣ ਪ੍ਰਚਾਰ ਨੂੰ ਹੋਰ ਤੇਜ ਕਰਨ ਲਈ ਹਲਕੇ ਦੇ ਵਰਕਰਾਂ ਨੂੰ ਘਰ ਘਰ ਤੱਕ ਮੋਦੀ ਅਤੇ ਚੰਦੂਮਾਜਰਾ ਦੀ ਘਟੀਆ ਕਾਰਗੁਜਾਰੀ ਦਾ ਲੇਖਾ ਜੋਖਾ ਕਰਨ ਦੀ ਅਪੀਲ ਕੀਤੀ। ਹਲਕਾ ਰੂਪਨਗਰ ਦੇ ਨੂਰਪੁਰ ਬੇਦੀ ਦੇ ਪਿੰਡ ਅਭਿਆਣਾ, ਬੈਸਾਂ, ਕਰਤਾਰਪੁਰ, ਝੱਜ ਚੌਂਕ, ਬੜਵਾ, ਕਨੋਲਾ, ਮਾਜਰੀ ਜੱਟਾਂ, ਸ਼ਾਮਪੁਰਾ ਵਿਖੇ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਸ੍ਰੀ ਤਿਵਾੜੀ ਨੇ ਕਿਹਾ ਕਿ, ਕੇਂਦਰ ਵਿਚ ਬੀਜੇਪੀ ਸਰਾਕਰ ਬਣਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦਾ ਵਿਕਾਸ ਘੱਟ ਅਤੇ ਵਿਦੇਸ਼ਾਂ ਦੀ ਸ਼ੈਰ ਜਿਆਦਾ ਕੀਤੀ ਹੈ।ਸ੍ਰੀ ਤਿਵਾੜੀ ਅੱਜ ਰੂਪਨਗਰ ਵਿਖੇ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਦੇਸ਼ ਵਾਸੀਆਂ ਨੂੰ ਅੱਛੇ ਦਿਨ ਆਉਣ ਦਾ ਸੁਪਨਾ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿਚ ਆਉਣ ਮਗਰੋ ਮੋਦੀ ਸ਼ਾਇਦ ਇਹ ਭੁੱਲ ਗਏ ਕਿ, ਲੋਕਾਂ ਨੂੰ ਇਕ ਵਾਰ ਗੁੰਮਰਾਹ ਕੀਤਾ ਜਾ ਸਕਦਾ ਹੈ, ਵਾਰ ਵਾਰ ਨਹੀਂ। ਤਿਵਾੜੀ ਨੇ ਕਿਹਾ ਕਿ ਆਨੰਦਪੁਰ ਸਾਹਿਬ ਹਲਕੇ ਦੇ ਸਾਂਸਦ ਬਣਨ ਤੋਂ ਬਾਅਦ ਇਕ ਵੀ ਕੋਈ ਪ੍ਰੋਜੈਕਟ ਨਾ ਲਿਆਉਣ ਅਤੇ ਨਾ ਹੀ ਹਲਕੇ ਦਾ ਵਿਕਾਸ ਕਰਾਉਣ ਦੇ ਬਾਵਜੂਦ ਪਤਾ ਨਹੀਂ ਚੰਦੂਮਾਜਰਾ ਸਾਹਿਬ ਕਿਸ ਮੂੰਹ ਨਾਲ ਵੋਟਾਂ ਮੰਗ ਰਹੇ ਹਨ। ਉਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਗਰੂਕ ਹੋ ਗਏ ਹਨ, ਤੇ ਹੁਣ ਉਹ ਇਨਾਂ ਦੀ ਗੁੰਮਰਾਹ ਕਰਨ ਵਾਲੀਆਂ ਨੀਤੀਆਂ ਵਿਚ ਨਹੀਂ ਆਉਣਗੇ। ਉਹ ਸਿਰਫ਼ ਤੇ ਸਿਰਫ਼ 19 ਦੇ ਦਿਨ ਦਾ ਇੰਤਜਾਰ ਕਰ ਰਹੇ ਹਨ, ਕਿ ਇਸ ਗੁੰਮਰਾਹ ਕਰਨ ਵਾਲੀ ਅਕਾਲੀ ਭਾਜਪਾ ਨੂੰ ਚਲਦਾ ਕਰਕੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਕਾਂਗਰਸ ਦੀ ਝੋਲੀ ਵਿਚ ਪਾਉਣ ਲਈ ਤਿਆਰ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ 'ਚ ਹੁਣ ਆਕਲੀ ਦਲ ਦੀਆਂ ਲੋਕਮਾਰੂ ਨੀਤੀਆਂ ਤੋਂ ਵਿਸ਼ਵਾਸ ਖਤਮ ਹੋ ਗਿਆ ਹੈ, ਤਾਂ ਹੀ ਹੁਣ ਹਲਕੇ ਦੇ ਲੋਕ ਉਨਾਂ ਦੇ ਉਮੀਦਵਾਰ ਨੂੰ ਗੋ ਬੈਕ ਦੇ ਨਾਰੇ ਲਾਕੇ ਅਕਾਲੀਆਂ ਦੀਆਂ ਅੱਖਾਂ ਖੋਲਣ ਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ 19 ਮਈ ਦਾ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਜਿਲਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਵਿਸਕੀ, ਵਿਜੈ ਟਿੰਕੂ, ਸਤਵਿੰਦਰ ਸਿੰਘ ਚੈੜੀਆਂ, ਸਾਬਕਾ ਜਿਲ•ਾ ਪ੍ਰਧਾਨ ਕਾਂਗਰਸ ਅਮਰਜੀਤ ਸਿੰਘ ਸੈਣੀ, ਦਰਸ਼ਨ ਸਿੰਘ, ਚੌਧਰੀ ਨੰਦਲਾਲ, ਰਾਧੇ ਕ੍ਰਿਸ਼ਨ ਹੈਪੀ ਸਰਪੰਚ, ਧੀਰਜ ਕੁਮਾਰ ਸਰਪੰਚ, ਮੋਹਨ ਸਿੰਘ ਬਲਾਕ ਸੰਮਤੀ ਮੈਂਬਰ, ਚੌਧਰੀ ਸੁਰੇਸ਼ ਚੰਦ, ਪ੍ਰੇਮ ਚੰਦ ਨਵਾਂਸ਼ਹਿਰ, ਕਾਂਗਰਸ ਦੇ ਪ੍ਰਧਨ ਮੋਹਣ ਸਿੰਘ ਸਰਥਰੀ ਸਰਪੰਚ, ਅਮਰਜੀਤ ਸਿੰਘ ਸੈਣੀ, ਤੀਰਥ ਨਾਥ ਬੰਸਲ, ਵਿਜੈ ਕੁਮਾਰ ਸਰਪੰਚ, ਮਹਿੰਦਰ ਕੁਮਾਰ ਸਾਬਕਾ ਸਰਪੰਚ ਆਦਿ ਹਾਜ਼ਰ ਸਨ।

 

Tags: Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD