Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੋ. ਚੰਦੂਮਾਜਰਾ ਨੇ ਘੜੂੰਆਂ ਇਲਾਕੇ 'ਚ ਕਣਕ ਨੂੰ ਅੱਗ ਲੱਗਣ ਦੇ ਨੁਕਸਾਨ ਦਾ ਜਾਇਜ਼ਾ ਲਿਆ

5 Dariya News

ਖਰੜ , 01 May 2019

Last updated on: May 01, 2019, 00:00 IST

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ ਦਲ-ਬੀਜੇਪੀ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਘੜੂੰਆਂ, ਮਾਛੀਪੁਰ ਅਤੇ ਫਤਹਿਪੁਰ ਥੇੜ੍ਹੀ ਪਿੰਡਾਂ ਵਿਚ ਖੜ੍ਹੀ ਕਣਕ ਨੂੰ ਅੱਗ ਲੱਗਣ ਕਾਰਨ ਹੋਏ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਖੇਤਾਂ ਵਿਚ ਪਹੁੰਚ ਕੇ ਕਣਕ ਦੀ ਫ਼ਸਲ ਦੇ ਨੁਕਸਾਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਪ੍ਰੋ. ਚੰਦੂਮਾਜਰਾ ਨੇ ਪੱਕੀ ਹੋਈ ਖੜ੍ਹੀ ਕਣਕ ਦੇ ਅੱਗ 'ਚ ਸੜ ਜਾਣ ਉਪਰ ਗਹਿਰਾ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਅੱਗ ਲੱਗਣ ਦਾ ਕਾਰਨ ਭਾਵੇਂ ਕੋਈ ਵੀ ਹੋਵੇ ਪਰ ਕਿਸਾਨਾਂ ਨੂੰ ਤੁਰੰਤ ਰਾਹਤ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇ। ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਪ੍ਰਤੀ ਏਕੜ ਕਣਕ ਦੇ ਝਾੜ ਅਤੇ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਪੂਰਾ ਮੁਆਵਜ਼ਾ ਮਿਲਣਾ ਚਾਹੀਦਾ ਹੈ, ਤਾਂ ਜੋ ਫਸਲ ਦੀ ਆਮਦ ਉਪਰ ਆਸਾਂ ਲਈ ਬੈਠੇ ਕਿਸਾਨ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ। ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਘੜੂੰਆਂ, ਮਲਕੀਤ ਸਿੰਘ ਥੇੜ੍ਹੀ, ਰੁਲਦਾ ਸਿੰਘ ਭੰਡਾਰੀ, ਇਕਬਾਲ ਸਿੰਘ ਪੰਚ, ਹਰਿੰਦਰ ਸਿੰਘ, ਜਸਵਿੰਦਰ ਸਿੰਘ, ਨਾਹਰ ਸਿੰਘ ਪੰਚ, ਸਤਨਾਮ ਸਿੰਘ ਪੰਚ, ਗੁਰਵਿੰਦਰ ਸਿੰਘ ਪੰਚ, ਤੇਜਿੰਦਰ ਸਿੰਘ ਤੇਜੀ, ਕਰਨੈਲ ਸਿੰਘ, ਮਹਿੰਦਰ ਸਿੰਘ ਜਗਦੇਵ ਸਿੰਘ, ਰਘਵੀਰ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਜੱਸੀ, ਸੁਖਦੇਵ ਸਿੰਘ, ਅਮੋਲਕ ਸਿੰਘ, ਦਰਬਾਰਾ ਸਿੰਘ ਅਤੇ ਪਰਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD