Monday, 13 May 2024

 

 

ਖ਼ਾਸ ਖਬਰਾਂ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ

 

ਚੋਣਾਂ ਦੇ ਬਾਅਦ ਦੇਸ਼ ਦੀ ਰਾਜਨੀਤੀ ਤੋਂ ਖਤਮ ਹੋ ਜਾਵੇਗੀ ਕਾਂਗਰਸ-ਕਿਰਣ ਖੇਰ

ਕਾਂਗਰਸ ਜਨਰਲ ਸਕੱਤਰ ਸਮੇਤ ਦਰਜ਼ਨਾਂ ਨੇ ਫੜਿਆ ਭਾਜਪਾ ਦਾ ਪੱਲਾ, ਸੰਜੈ ਟੰਡਨ ਨੇ ਦਿੱਤਾ ਮਾਨ-ਸਨਮਾਨ ਦਾ ਭਰੋਸਾ

Web Admin

Web Admin

5 Dariya News

ਚੰਡੀਗੜ੍ਹ , 01 May 2019

ਲੋਕਸਭਾ ਖੇਤਰ ਤੋਂ ਭਾਜਪਾ ਉਮੀਦਵਾਰ ਕਿਰਣ ਖੇਰ ਨੇ ਕਿਹਾ ਹੈ ਕਿ ਭਵਿੱਖ 'ਚ ਹੋਣ ਵਾਲੀਆਂ ਲੋਕਸਭਾ ਚੋਣਾਂ ਦੇ ਬਾਅਦ ਕਾਂਗਰਸ ਪਾਰਟੀ ਦਾ ਦੇਸ਼ ਦੇ ਰਾਜਨੀਤੀ ਨਕਸ਼ੇ ਤੋਂ ਮੌਜੂਦਗੀ ਦਾ ਅੰਤ ਹੋ ਜਾਵੇਗਾ। ਕਿਰਣ ਖੇਰ ਬੁੱਧਵਾਰ ਨੂੰ ਇੱਥੇ ਕਮਲਮ 'ਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਚੰਡੀਗੜ• ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਮਹੇਂਦਰ ਨਾਥ ਦੁਬੇ ਅਤੇ ਉਨਾਂ ਦੇ ਸਾਥੀਆਂ ਨੂੰ ਭਾਜਪਾ 'ਚ ਸ਼ਾਮਿਲ ਕਰਨ ਦੇ ਬਾਅਦ ਵਰਕਰਾਂ ਨੂੰ ਸੰਬੋਧਿਤ ਕਰ ਰਹੀ ਸੀ।  ਚੰਡੀਗੜ੍ਹਪ੍ਰਦੇਸ਼ ਭਾਜਪਾ ਪ੍ਰਧਾਨ ਸੰਜੈ ਟੰਡਨ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਇੰਦਰਾ ਕਾਲੋਨੀ ਆਰਡਬਲਿਊ (ਈਡਬਲਿਊਐਸ) ਪ੍ਰਧਾਨ ਅਰਵਿੰਦ ਦੂਬੇ, ਮਨੀਮਾਜਰਾ ਦੀ ਐਨਜੀਓ ਸਮੱਸਿਆ-ਸਮਾਧਾਨ ਦੇ ਪ੍ਰਧਾਨ ਸੰਜੈ ਚੌਬੇ ਦੇ ਇਲਾਵਾ ਬਹਲਾਣਾ ਦੇ ਦਰਜ਼ਨਾਂ ਕਾਂਗਰਸੀ ਨੌਜਵਾਨਾਂ ਨੇ ਕਾਂਗਰਸ ਨੂੰ ਅਲਵਿਦਾ ਕਰਦੇ ਹੋਏ ਭਾਜਪਾ ਦਾ ਪੱਲਾ ਫੜ ਲਿਆ।ਇਸ ਮੌਕੇ 'ਤੇ ਆਪਣੇ ਸੰਬੋਧਨ 'ਚ ਕਿਰਣ ਖੇਰ ਨੇ ਕਿਹਾ ਕਿ ਭਾਜਪਾ ਹੀ ਇਸ ਦੇਸ਼ 'ਚ ਸਥਿਰ ਸਰਕਾਰ ਦੇਣ 'ਚ ਸਮਰੱਥ ਹੈ। ਉਨਾਂ ਕਿਹਾ ਕਿ ਅੱਜ ਚੰਡੀਗੜ• 'ਚ ਕਾਂਗਰਸ ਪਾਰਟੀ ਦੇ ਕੋਲ ਕੋਈ ਮੁੱਦਾ ਨਹੀਂ ਹੈ। ਉਹ ਜਨਤਾ ਦੇ ਸਾਹਮਣੇ ਕੋਈ ਮਾਸਟਰ ਪਲਾਨ ਪੇਸ਼ ਕਰਨ ਦੀ ਬਜਾਏ ਗੁੰਮ ਰਾਹ ਕਰਨ ਦੇ ਬਿਆਨ ਦੇ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਇਸ ਮੌਕੇ 'ਤੇ ਬੋਲਦੇ ਹੋਏ ਭਾਜਪਾ ਪ੍ਰਧਾਨ ਸੰਜੈ ਟੰਡਨ ਨੇ ਕਾਂਗਰਸ ਛੱਡ ਕੇ ਭਾਜਪਾ 'ਚ ਆਉਣ ਵਾਲੇ ਨੇਤਾਵਾਂ ਨੂੰ ਉਚਿਤ ਮਾਨ-ਸਨਮਾਨ ਦਿੱਤੇ ਜਾਣ ਦੀ ਗੱਲ ਕਰਦੇ ਹੋਏ ਕਿਹਾ ਕਿ ਅਮਿਤ ਸ਼ਾਹ ਅਤੇ ਨਰੇਂਦਰ ਮੋਦੀ ਦੀ ਕਾਬਲ ਅਗਵਾਈ ਹੇਠ ਅੱਜ ਭਾਰਤੀ ਜਨਤਾ ਪਾਰਟੀ ਦੇਸ਼ ਦਾ ਸਭਤੋਂ ਵੱਡਾ ਰਾਜਨੀਤਿਕ ਸੰਗਠਨ ਬਣ ਚੁੱਕਾ ਹੈ। ਕਾਂਗਰਸ ਨੂੰ ਅਲਵਿਦਾ ਕਰਕੇ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਮਹੇਂਦਰ ਨਾਥ ਅਤੇ ਹੋਰਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਅੱਜ ਆਪਣੇ ਅਸਲ ਮੁੱਦਿਆਂ ਤੋਂ ਭਟਕ ਚੁੱਕੀ ਹੈ। ਇਹ, ਰਾਜਨੀਤਿਕ ਦਲ ਨਾ ਹੋ ਕੇ ਇੱਕ ਪਰਿਵਾਰ ਦਾ ਦਲ ਬਣ ਕੇ ਰਹਿ ਗਿਆ ਹੈ। ਜਿਸਤੋਂ ਲੋਕਾਂ ਦਾ ਮੋਹਭੰਗ ਹੁੰਦਾ ਜਾ ਰਿਹਾ ਹੈ। ਇਸ ਮੌਕੇ 'ਤੇ ਕੇਸ਼ਵ ਨਗਰ ਸ਼ਾਖਾ ਸੇਵਾ ਮੁਖੀ ਸ਼ਿਵਾਨੰਦ ਮਿਸ਼ਰਾ ਸਮੇਤ ਕਈ ਪਾਰਟੀ ਨੇਤਾ ਮੌਜੂਦ ਸਨ।  

 

Tags: Kirron Kher , Sanjay Tandon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD