Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓਰੀਐਂਟਲ ਬੈਕ ਆਫ਼ ਕਾਮਰਸ ਦੀ ਡਕੈਤੀ ਦਾ ਮਾਮਲਾ ਪੁਲਿਸ ਨੇ ਸੁਲਝਾਇਆ, ਹਥਿਆਰਾਂ ਸਮੇਤ 5 ਕਾਬੂ

ਦੋਸ਼ੀਆਂ ਵੱਲੋਂ ਐਸ਼ ਦੀ ਜ਼ਿੰਦਗੀ ਜਿਊਣ ਲਈ ਕੀਤੀ ਗਈ ਡਕੈਤੀ: ਐਸ.ਐਸ.ਪੀ. ਮਨਦੀਪ ਸਿੱਧੂ

Web Admin

Web Admin

5 Dariya News

ਸਮਾਣਾ/ਪਟਿਆਲਾ , 01 May 2019

Last updated on: May 01, 2019, 00:00 IST

ਪਟਿਆਲਾ ਪੁਲਿਸ ਨੇ ਸਮਾਣਾ ਨੇੜੇ ਪਿੰਡ ਬੰਮਣਾ ਵਿਖੇ 20 ਅਪ੍ਰੈਲ ਨੂੰ ਓਰੀਐਂਟਲ ਬੈਂਕ ਆਫ ਕਾਮਰਸ ਵਿਖੇ ਦਿਨ ਦਿਹਾੜੇ 7 ਲੱਖ 27 ਹਜ਼ਾਰ 530 ਰੁਪਏ ਦੀ ਡਕੈਤੀ ਦੇ ਮਾਮਲੇ ਨੂੰ ਹੱਲ ਕਰ ਕਰਦਿਆ ਇਸ ਘਟਨਾ 'ਚ ਸ਼ਾਮਲ ਦੋ ਵਿਅਕਤੀਆਂ ਸਮੇਤ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਖੋਹ ਕੀਤੀ ਕਾਰ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਹ ਖੁਲਾਸਾ ਕਰਨ ਲਈ ਇੱਥੇ ਪੁਲਿਸ ਲਾਇਨਜ ਵਿਖੇ ਸੱਦੀ ਪ੍ਰੈਸ ਕਾਨਫਰੰਸ ਮੌਕੇ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 5 ਫੜੇ ਗਏ ਵਿਅਕਤੀਆਂ ਪਾਸੋਂ ਇਕ ਦੇਸੀ ਪਿਸਟਲ 32 ਬੋਰ ਸਮੇਤ 6 ਜਿੰਦਾ ਕਾਰਤੂਸ, ਇਕ ਦੇਸੀ ਪਿਸਟਲ 315 ਬੋਰ ਸਮੇਤ 6 ਜਿੰਦਾ ਕਾਰਤੂਸ, 30 ਮੋਬਾਇਲ ਫੋਨ ਤੇ ਇਕ ਕਿਰਚ ਬਰਾਮਦ ਹੋਏ ਅਤੇ ਕਾਰ ਦੀ ਪਿਛਲੀ ਸੀਟ ਦੇ ਮੇਟਾਂ ਥੱਲੇ ਛੁਪਾਈਆਂ ਕਾਰ ਦੀਆਂ ਅਸਲੀ ਨੰਬਰ ਪਲੇਟਾਂ ਨੰਬਰ ਪੀ.ਬੀ 55 ਡੀ-1319 ਬਰਾਮਦ ਹੋਈਆ ਹਨ।ਐਸ.ਐਸ.ਪੀ. ਨੇ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ 20 ਅਪ੍ਰੈਲ ਨੂੰ ਪੰਜ ਅਣਪਛਾਤੇ ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਵੱਲੋ ਪਿੰਡ ਬੰਮਣਾ, ਥਾਣਾ ਸਦਰ ਸਮਾਣਾ ਵਿਖੇ ਓਰੀਐਂਟਲ ਬੈਕ ਆਫ ਕਾਮਰਸ ਵਿਖੇ ਦਿਨ ਦਿਹਾੜੇ 07 ਲੱਖ 27 ਹਜ਼ਾਰ 530 ਰੁਪਏ ਦੀ ਡਕੈਤੀ ਅਤੇ 2 ਮੋਬਾਇਲ ਫੋਨਾਂ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਸਬੰਧੀ ਮੁਕੱਦਮਾ ਨੰਬਰ 74 ਮਿਤੀ 20.04.2019 ਅ/ਧ 395,452,455,506 ਹਿੰ:ਦੰ: 25/54/59 ਅਸਲਾ ਐਕਟ ਥਾਣਾ ਸਦਰ ਸਮਾਣਾ ਦਰਜ ਕਰਕੇ ਇਸ ਡਕੈਤੀ ਦੀ ਵਾਰਦਾਤ ਨੂੰ ਟਰੇਸ ਕਰਨ ਲਈ ਕਪਤਾਨ ਪੁਲਿਸ ਜਾਂਚ ਸ. ਹਰਮੀਤ ਸਿੰਘ ਹੁੰਦਲ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਸਮਾਣਾ ਦੀ ਪੁਲਿਸ ਪਾਰਟੀਆਂ ਦੀ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸੀ।ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 30 ਅਪ੍ਰੈਲ ਨੂੰ ਇੰਸਪੈਕਟਰ ਵਿਜੇ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ ਸਮਾਣਾ ਨੂੰ ਇਤਲਾਹ ਮਿਲੀ ਕਿ ਕੁੱਝ ਵਿਅਕਤੀ ਖੋਹ ਕੀਤੀ ਗਈ ਕਾਰ ਮਾਰਕਾ ਟਾਟਾ ਟੀਆਗੋ 'ਤੇ ਜਾਅਲੀ ਨੰਬਰ ਪੀ.ਬੀ 11 ਸੀਐਲ-4555 ਲਗਾਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ, ਜਿੰਨਾ ਨੇ ਪਹਿਲਾਂ ਵੀ ਮਿਤੀ 20 ਅਪ੍ਰੈਲ ਨੂੰ ਪਿੰਡ ਬੰਮਣਾ ਥਾਣਾ ਸਦਰ ਸਮਾਣਾ ਦੇ ਓਰੀਐਂਟਲ ਬੈਕ ਆਫ ਕਾਮਰਸ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। 

ਉਨ੍ਹਾਂ ਦੱਸਿਆ ਕਿ ਇਸ ਇਤਲਾਹ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀ.ਆਈ.ਏ ਸਟਾਫ ਸਮਾਣਾ ਦੀ ਪੁਲਿਸ ਪਾਰਟੀ ਵੱਲੋ ਡਰੇਨ ਪੁਲ ਪਿੰਡ ਲਲੋਛੀ ਵਿਖੇ ਨਾਕਾਬੰਦੀ ਦੌਰਾਨ ਚੰਨੋ ਪਾਸੇ ਤੋ ਆਉਂਦੀ ਇਕ ਸਿਲਵਰ ਰੰਗ ਦੀ ਟਾਟਾ ਟੀਆਗੋ ਕਾਰ ਨੂੰ ਸ਼ੱਕ ਦੀ ਬਿਨਾਂ 'ਤੇ ਰੋਕ ਕੇ ਕਾਰ ਵਿੱਚ ਸਵਾਰ 5 ਵਿਅਕਤੀਆਂ ਦੀ ਪੁੱਛ ਪੜਤਾਲ ਕੀਤੀ ਗਈ, ਜਿਨ੍ਹਾਂ ਦੀ ਪਹਿਚਾਣ ਦਲਜੀਤ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ, ਸੋਨੂੰ ਵਾਸੀ ਜ਼ਿਲ੍ਹਾ ਸੰਗਰੂਰ, ਪ੍ਰਿੰਸ ਰਾਓ ਵਾਸੀ ਆਜਮਗੜ੍ਹ ਯੂ.ਪੀ. ਹਾਲ ਵਾਸੀ ਲੁਧਿਆਣਾ, ਓਮ ਪ੍ਰਕਾਸ਼ ਵਾਸੀ ਆਜਮਗੜ੍ਹ ਯੂ.ਪੀ. ਹਾਲ ਵਾਸੀ ਲੁਧਿਆਣਾ ਅਤੇ ਦੀਪਕ ਕੁਮਾਰ ਵਾਸੀ ਆਜਮਗੜ੍ਹ ਯੂ.ਪੀ. ਹਾਲ ਵਾਸੀ ਲੁਧਿਆਣਾ ਵੱਜੋ ਹੋਈ। ਐਸ.ਐਸ.ਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋ ਇਕ ਦੇਸ਼ੀ ਪਿਸਟਲ 32 ਬੋਰ ਸਮੇਤ 6 ਜਿੰਦਾ ਕਾਰਤੂਸ, ਇਕ ਦੇਸੀ ਪਿਸਟਲ 315 ਬੋਰ ਸਮੇਤ 6 ਜਿੰਦਾ ਕਾਰਤੂਸ, 30 ਮੋਬਾਇਲ ਫੋਨ ਤੇ ਇਕ ਕਿਰਚ ਬਰਾਮਦ ਹੋਏ ਅਤੇ ਕਾਰ ਦੀ ਪਿਛਲੀ ਸੀਟ ਦੇ ਮੇਟਾਂ ਥੱਲੇ ਛੁਪਾਈਆਂ ਕਾਰ ਦੀਆਂ ਅਸਲੀ ਨੰਬਰ ਪਲੇਟਾਂ ਨੰਬਰੀ ਪੀ.ਬੀ 55 ਡੀ-1319 ਬਰਾਮਦ ਹੋਈਆਂ।ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੁੱਖ ਸਰਗਨਾ ਦਲਜੀਤ ਸਿੰਘ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਕਿ ਦੋਸ਼ੀਆਂ ਵੱਲੋਂ ਇਹ ਡਕੈਤੀ ਐਸ਼ ਦੀ ਜ਼ਿੰਦਗੀ ਜਿਊਣ ਲਈ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਉਸਨੇ ਮੰਨਿਆ ਕਿ 20 ਅਪ੍ਰੈਲ ਨੂੰ ਓਰੀਐਂਟਲ ਬੈਕ ਆਫ ਕਾਮਰਸ ਵਿਖੇ ਡਕੈਤੀ ਦੀ ਵਾਰਦਾਤ ਨੂੰ ਆਪਣੇ ਸਾਥੀ ਵਿਰਾਜ, ਅਸੋਕ, ਹੇਮੰਤ ਕੁਮਾਰ, ਸੋਨੂੰ ਸਿੰਘ, ਸਮਸੇਰ ਸਿੰਘ ਅਤੇ ਜਗਮੇਲ ਸਿੰਘ ਉਰਫ ਬਾਬਾ ਨਾਲ ਮਿਲਕੇ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਬੈਂਕ ਡਕੈਤੀ ਵਿੱਚ ਸ਼ਾਮਲ ਵਿਰਾਜ, ਅਸ਼ੋਕ, ਹੇਮੰਤ ਕੁਮਾਰ, ਸਮਸੇਰ ਸਿੰਘ ਅਤੇ ਜਗਮੇਲ ਸਿੰਘ ਉਰਫ ਬਾਬਾ ਅਜੇ ਫਰਾਰ ਚਲੇ ਆ ਰਹੇ ਹਨ ਜਿੰਨਾ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਐਸ.ਐਸ.ਪੀ ਨੇ ਦੱਸਿਆ ਕਿ ਦਲਜੀਤ ਸਿੰਘ ਨਾਲ ਗ੍ਰਿਫਤਾਰ ਕੀਤੇ ਗਏ ਪ੍ਰਿੰਸ ਰਾਓ, ਓਮ ਪ੍ਰਕਾਸ ਅਤੇ ਦੀਪਕ ਕੁਮਾਰ ਸੰਗਰੂਰ ਅਤੇ ਹੋਰ ਜ਼ਿਲਿਆ ਵਿਚ ਹੋਈ ਕਈ ਹੋਰ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ ਜਿਨ੍ਹਾਂ ਵੱਲੋ ਕੀਤੀਆਂ ਗਈਆਂ ਵਾਰਦਾਤਾਂ ਵਿਚੋਂ ਕੁੱਝ ਨੂੰ ਟਰੇਸ ਕਰ ਲਿਆ ਗਿਆ ਹੈ ਅਤੇ ਪੁੱਛ ਗਿੱਛ ਜਾਰੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਡੀ.ਜੀ.ਪੀ. ਵਲੋ ਪਟਿਆਲਾ ਪੁਲਿਸ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਡੀ.ਜੀ ਡਿਸਕ ਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਤਰੱਕੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਹੱਲ ਕਰਨ ਵਿੱਚ ਅਹਿਮ ਰੋਲ ਅਦਾ ਕਰਨ ਮੁੱਖ ਸਿਪਾਹੀ ਜੋਗਾ ਸਿੰਘ ਨੂੰ ਏ.ਐਸ.ਆਈ ਲੋਕਲ ਰੈਂਕ ਤੇ ਸਿਪਾਹੀ ਗੁਰਜੰਟ ਸਿੰਘ ਨੂੰ ਸੀ-2 ਰੈਕ ਦੇਣ ਦਾ ਐਲਾਨ ਕੀਤਾ ਹੈ।ਇਸ ਮੌਕੇ ਐਸ.ਪੀ ਜਾਂਚ ਸ੍ਰੀ ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ ਮੇਜਰ ਕਰਾਂਈਮ ਸ. ਜਸਪ੍ਰੀਤ ਸਿੰਘ ਤੇ ਇੰਚਾਰਜ ਸੀ.ਆਈ.ਏ ਸਟਾਫ ਸਮਾਣਾ ਇੰਸਪੈਕਟਰ ਵਿਜੇ ਕੁਮਾਰ ਵੀ ਮੌਜੂਦ ਸਨ।

 

Tags: Crime News Punjab , SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD