Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਅਤੇ ਘੁਟਾਲੇ ਇੱਕ ਦੂਸਰੇ ਦੇ ਪੂਰਕ ਹਨ-ਕਿਰਣ ਖੇਰ

ਸੰਜੈ ਟੰਡਨ ਦੀ ਅਗਵਾਈ ਹੇਠ ਸੈਕਟਰ-40 'ਚ ਅੱਧਾ ਦਰਜਨ ਜਨਤਕ ਮੀਟਿੰਗਾਂ ਦਾ ਆਯੋਜਨ

Web Admin

Web Admin

5 Dariya News

ਚੰਡੀਗੜ੍ਹ , 03 May 2019

Last updated on: May 03, 2019, 00:00 IST

ਚੰਡੀਗੜ੍ਹ ਲੋਕਸਭਾ ਖੇਤਰ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਸਾਂਸਦ ਕਿਰਣ ਖੇਰ ਨੇ ਕਿਹਾ ਹੈ ਕਿ ਇਸ ਦੇਸ਼ 'ਚ ਕਾਂਗਰਸ ਪਾਰਟੀ ਅਤੇ ਘੁਟਾਲੇ ਇੱਕ ਦੂਸਰੇ ਦੇ ਪੂਰਕ ਬਣ ਚੁੱਕੇ ਹਨ। ਜਿਸਦੇ ਚੱਲਦੇ ਦੇਸ਼ ਦੀ ਜਨਤਾ ਕਾਂਗਰਸੀਆਂ ਨੂੰ ਮੂੰਹ ਨਹੀਂ ਲਗਾ ਰਹੀ ਹੈ। ਇਸ ਚੋਣ 'ਚ ਕਾਂਗਰਸ ਦੀ ਹਾਰ ਪੱਕੀ ਹੈ। ਕਿਰਣ ਖੇਰ ਆਪਣੇ ਚੋਣ ਪ੍ਰਚਾਰ ਅਭਿਆਨ ਦੇ ਤਹਿਤ ਸ਼ੁੱਕਰਵਾਰ ਨੂੰ ਸੈਕਟਰ-40 'ਚ ਭਾਜਪਾ ਪ੍ਰਦੇਸ਼ ਪ੍ਰਧਾਨ ਸੰਜੈ ਟੰਡਨ ਦੀ ਅਗਵਾਈ ਹੇਠ ਆਯੋਜਿਤ ਪਬਲਿਕ ਮੀਟਿੰਗ ਨੂੰ ਸੰਬੋਧਿਤ ਕਰ ਰਹੀ ਸੀ। ਉਨਾਂ ਕਿਹਾ ਕਿ ਪਿਛਲੇ ਪੰਜ ਸਾਲ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਨੀਤੀ ਦੇ ਮਾਇਨੇ ਬਦਲੇਣ ਦਾ ਕੰਮ ਕੀਤਾ ਹੈ। ਦੇਸ਼ ਦੇ ਲੋਕਾਂ ਨੂੰ ਵਿਕਾਸ ਦੀ ਰਾਜਨੀਤੀ ਦੀ ਰਾਹ ਦਿਖਾਈ ਹੈ। ਜਦਕਿ ਇਸਤੋਂ ਪਹਿਲਾਂ ਸੱਤਾ 'ਚ ਕਾਂਗਰਸ ਪਾਰਟੀ ਨੇ ਘੁਟਾਲਿਆਂ ਦੇ ਇਲਾਵਾ ਕੁਝ ਨਹੀਂ ਕੀਤਾ।ਇਸ ਮੌਕੇ 'ਤੇ ਬੋਲਦੇ ਹੋਏ ਸੰਜੈ ਟੰਡਨ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕ ਵਿਕਾਸ ਚਾਹੁੰਦੇ ਹਨ। ਪਿਛਲੇ ਪੰਜ ਸਾਲਾਂ ਦੌਰਾਲ ਇੱਥੇ ਬਿਨਾਂ ਕਿਸੀ ਭੇਦਭਾਵ ਦੇ ਵਿਕਾਸ ਹੋਇਆ ਹੈ। ਕੇਂਦਰ ਸਰਕਾਰ ਨੇ ਚੰਡੀਗੜ• ਦੇ ਲਈ ਕਈ ਵਿਕਾਸ ਪ੍ਰੋਜੈਕਟਾਂ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। ਜਿਸਦੇ ਲਈ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕਰਦੇ ਹਨ। ਇਸ ਮੌਕੇ ਤੇ ਪ੍ਰਦੇਸ਼ ਜਨਰਲ ਸਕੱਤਰ ਪ੍ਰੇਮ ਕੌਸ਼ਿਕ,ਜ਼ਿਲਾ ਪ੍ਰਧਾਨ ਅਤੇ ਕੌਂਸਲਰ ਰਵੀਕਾਂਤ, ਮੰਡਲ ਚੋਣ ਮੁਖੀ ਅਤੇ ਪਾਰਟੀ ਦੇ ਮੀਡੀਆ ਮੁਖੀ ਰਵਿੰਦਰ ਪਠਾਨੀਆ, ਜਨਰਲ ਸਕੱਤਰ ਗੁਰੇਂਦਰ ਕੌਸ਼ਿਕ, ਵਾਰਡ ਪ੍ਰਧਾਨ ਸੰਜੀਵ ਗਰੋਵਰ, ਅਕਾਲੀ ਦਲ ਪ੍ਰਧਾਨ ਹਰਦੀਪ ਸਿੰਘ, ਕੁਲਮੀਤ ਸਿੰਘ ਸੋਢੀ, ਸ਼ਿਆਮ ਨੇਗੀ, ਨੀਮਾ ਜੋਸ਼ੀ, ਬੀਕੇ ਕਪੂਰ, ਰਮੇਸ਼ ਸ਼ਰਮਾ, ਸੋਮਨਾਥ, ਜਗਦੇਵ, ਅਮਿਤ ਨਾਗਰ, ਆਸ਼ੀਸ਼ ਚੌਧਰੀ ਸਮੇਤ ਕਈ ਪਤਵੰਤੇ ਸੱਜਣ ਮੌਜੂਦ ਸਨ।

ਧਨਾਸ ਦੀ ਪਬਲਿਕ ਮੀਟਿੰਗ 'ਚ ਮਿਲਿਆ ਜਨਤਕ ਸਹਿਯੋਗ

ਭਾਜਪਾ ਪ੍ਰਦੇਸ਼ ਪ੍ਰਧਾਨ ਸੰਜੈ ਟੰਡਨ ਦੀ ਅਗਵਾਈ ਹੇਠ ਕਿਰਣ ਖੇਰ ਦੇ ਸਮਰਥਨ 'ਚ ਧਨਾਸ ਸਥਿਤ ਹਾਊਸਿੰਗ ਬੋਰਡ ਕਾਲੋਨੀ 'ਚ ਵੀ ਜਨਸਭਾ ਦਾ ਆਯੋਜਿਤ ਕੀਤਾ ਗਿਆ। ਜਿਸ 'ਚ ਭਾਰੀ ਗਿਣਤੀ 'ਚ ਲੋਕਾਂ ਨੇ ਕਿਰਣ ਖੇਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ 'ਤੇ ਵਾਰਡ ਨੰਬਰ ਸਵਰਾਜ ਉਪ ਪ੍ਰਧਾਨ, ਵਰਿੰਦਰ ਟਮਟਾ ਅਤੇ ਜ਼ਿਲਾ ਜਨਰਲ ਸਕੱਤਰ ਸੰਜੀਵ ਵਰਮਾ ਸਮੇਤ ਕਈ ਨੇਤਾਵਾਂ ਨੇ ਸੰਬੋਧਿਤ ਕੀਤਾ। ਇਸ ਦੌਰਾਨ ਕਿਰਣ ਖੇਰ ਨੇ ਸੈਕਟਰ-25 'ਚ ਨਗਰ ਨਿਗਮ ਮੇਅਰ ਰਾਜੇਸ਼ ਕਾਲਿਆ ਦੀ ਮੌਜੂਦਗੀ 'ਚ ਜਨਸਭਾ ਦਾ ਆਯੋਜਨ ਕੀਤਾ ਗਿਆ। ਜਿਸ 'ਚ ਐਸਟੀ ਮੋਰਚਾ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ, ਜਨਰਲ ਸਕੱਤਰ ਵਿਕੀ ਸ਼ੇਰਾ, ਮਨੋਜ ਗੋਹਰ, ਮੁਕੇਸ਼ ਚੰਦੋਲਿਆ, ਗਿਆਨੀ ਰਾਮ, ਵਿਜੈ ਕੁਮਾਰ, ਰਵਿੰਦਰ ਭਨੋਟ, ਸੁਰਜੀਤ ਫੌਜੀ ਸਮੇਤ ਕੋਈ ਵਰਕਰਾਂ ਨੇ ਭਾਗ ਲਿਆ।  

 

Tags: Kirron Kher , Sanjay Tandon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD