Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਖਰੜ ਦੇ ਪਿੰਡਾਂ ਚ ਚੌਣ ਰੈਲੀਆਂ ਕੀਤੀਆਂ

5 Dariya News

ਖਰੜ , 05 May 2019

ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਵਲੋਂ ਅੱਤ ਦੀ ਗਰਮੀ ਦੇ ਬਾਵਜੂਦ ਚੋਣ ਰੈਲੀਆਂ ਵਿਚ ਕੀਤੀ ਜਾ ਰਹੀ ਭਰਵੀਂ ਸਮੂਲੀਅਤ ਹੀ ਇਸ ਗੱਲ ਦੀ ਗਵਾਹ ਹੈ ਕਿ ਦਿੱਲੀ ਵਿਚ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਵੱਲੋਂ ਪੰਜਾਬ ਨਾਲ ਸੰਵਿਧਾਨ ਦੀ ਉਲੰਘਣਾ ਕਰਕੇ ਕੀਤੀਆਂ ਬੇਇਨਸਾਫ਼ੀਆਂ, ਵਿਤਕਰੇ ਅਤੇ ਸਿੱਖ ਭਾਈਚਾਰੇ ਉੱਪਰ ਢਾਹੇ ਜ਼ੁਲਮਾਂ ਲਈ ਦੋਸ਼ੀਆਂ ਨੂੰ ਉਹ ਸਿਆਸੀ ਸਲਾ ਦੇਣ ਲਈ ਉਹ ਤਤਪਰ ਹਨ । ਇਹ ਵਿਚਾਰ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਖਰੜ ਦੇ ਪਿੰਡ ਖਿਜਾਰਬਾਦ, ਮੁੱਲਾਪੁਰ ਗਰੀਬਦਾਸ, ਸ਼ੰਗਿਆਰੀਵਾਲ ਵਿਚ ਹੋਈਆਂ ਚੋਣ ਰੈਲੀਆਂ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਗੈਰ-ਸੰਵਿਧਾਨਿਕ ਤੌਰ ਤੇ ਕੀਤੀ ਜਾ ਰਹੀ ਲੁੱਟ, 29 ਪੰਜਾਬੀ ਬੋਲਦੇ ਪਿੰਡ ਉਜਾੜ ਕੇ ਉਸਾਰੀ ਰਾਜਧਾਨੀ ਚੰਡੀਗੜ੍ਹ  ਨੂੰ ਸਥਾਪਿਤ ਰਵਾਇਤਾਂ ਦੀ ਉਲੰਘਣਾ ਕਰਕੇ ਪੰਜਾਬ ਨੂੰ ਨਾ ਦੇਣ ਤੇ ਕਿੰਨੇ ਹੀ ਪੰਜਾਬੀ ਬੋਲਦੇ ਇਲਾਕੇ ਪੰਜਾਬ ਤੋਂ ਬਾਹਰ ਰੱਖਣ ਨਾਲ ਪੰਜਾਬ ਨੂੰ ਲਗਾਤਾਰ ਅਥਾਹ ਨੁਕਸਾਨ ਝੱਲਣਾ ਪੈ ਰਿਹਾ ਹੈ।ਹਲਕਾ ਇੰਚਾਰਜ਼ ਸ. ਰਣਜੀਤ ਸਿੰਘ ਗਿੱਲ ਨੇ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਲੱਗਭੱਗ ਸਾਰੇ ਵਿਕਾਸ ਅਕਾਲੀ ਭਾਜਪਾ ਦੀ ਪੰਜਾਬ ਤੇ ਕੇਂਦਰ ਵਿਚ ਮੋਦੀ ਸਰਕਾਰ ਹੁੰਦਿਆਂ ਹੀ ਆਰੰਭ ਹੋਏ ਹਨ।

ਉਹਨਾਂ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਅੰਦਰ ਹਲਕੇ, ਪੰਜਾਬ ਅਤੇ ਖਾਲਸਾ ਪੰਥ ਨਾਲ ਸੰਬੰਧਤ ਮੁੱਦੇ ਜ਼ੋਰਦਾਰ ਤਰੀਕੇ ਨਾਲ ਉਠਾ ਕੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਲੋਕਾ ਦਾ ਮਾਣ ਸਤਿਕਾਰ ਵਧਾਇਆ ਹੈ। ਉਨਾਂ ਕਿਹਾ ਕਿ ਮੁਲਕ ਦੀ ਸਰਕਾਰ ਸ੍ਰੀ ਨਰਿੰਦਰ ਮੋਦੀ ਦੇ ਤਜਰਬੇਕਾਰ, ਮਜਬੂਤ ਤੇ ਇਮਾਨਦਾਰ ਹੱਥਾਂ ਵਿਚ ਹੀ ਸੁਰੱਖਿਅਤ ਹੈ। ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਸਰਬਜੀਤ ਸਿੰਘ ਕਾਦੀਪੁਰ, ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਕੁਲਵਿੰਦਰ ਸਿੰਘ, ਅਰਜਨ ਸਿੰਘ ਕਾਂਸਲ, ਦਿਲਬਾਗ ਸਿੰਘ ਮੀਆਂਪੁਰ, ਰਣਧੀਰ ਸਿੰਘ ਧੀਰਾ, ਭੁਪਿੰਦਰ ਸਿੰਘ ਕਾਲਾ, ਸਾਬਕਾ ਸਰਪੰਚ ਹਰਦੀਪ ਸਿੰਘ ਖਿਜਰਾਬਾਦ, ਬਲਦੇਵ ਸਿੰਘ, ਹਰਜਿੰਦਰ ਸਿੰਘ ਛਿੰਦਾ ਖਿਜ਼ਰਾਬਾਦ, ਸੱਜਣ ਸਿੰਘ ਮੀਆਂਪੁਰ, ਸਰਵਣ ਸਿੰਘ ਕਾਦੀਆਂ, ਜਗਦੇਵ ਸਿੰਘ, ਹਰਸਿਮਰਨ ਸਿੰਘ ਬਿੰਨੀ, ਬੱਬੂ ਸਹੌੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਨੌਜਵਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਤੋਂ ਇਲਾਵਾ ਪਿੰਡ ਖਿਜ਼ਰਾਬਾਦ ਵਿਖੇ ਹਰਦੀਪ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ, ਗੁਰਮੀਤ ਸਿੰਘ ਮੀਤੀ, ਹਰਜਿੰਦਰ ਸਿੰਘ ਛਿੰਦਾ ਸਰਪੰਚ, ਸ਼ੇਰ ਸਿੰਘ, ਸਰਪੰਚ ਸੁਖਵੰਤ ਕੌਰ, ਪਵਨ ਰਾਣਾ ਪੰਚ, ਬਲਵੀਰ ਪੰਚ, ਬੰਤ ਸਿੰਘ ਪੰਚ ਵੱਲੋਂ ਪਿੰਡ ਦੇ ਸਮੂਹ ਲੋਕਾਂ ਨੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਲੱਡੂਆਂ ਨਾਲ ਤੋਲਿਆ ਗਿਆ।

 

Tags: Prem Singh Chandumajra , Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD