Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਆਪ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਲੱਡੂਆਂ ਨਾਲ ਤੋਲਿਆ

5 Dariya News

ਮੋਰਿੰਡਾ , 07 May 2019

Last updated on: May 07, 2019, 00:00 IST

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਹਲਕਾ ਇੰਚਾਰਜ ਡਾ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਪਿੰਡ ਬਡਵਾਲੀ, ਰਤਨਗੜ੍ਹ, ਪਿੱਪਲ ਮਾਜਰਾ, ਅਮਰਾਲੀ ਆਦਿ ਦਰਜਨਾਂ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਹੋਈਆਂ।  ਇਸ ਮੌਕੇ ਪਿੰਡ ਬਡਵਾਲੀ ਤੇ ਰਤਨਗੜ੍ਹ ਵਿਖੇ ਆਮ ਉਮੀਦਵਾਰ ਸ਼ੇਰਗਿੱਲ ਨੂੰ ਲੱਡੂਆਂ ਨਾਲ ਤੋਲਿਆ ਅਤੇ ਵੱਡੀ ਲੀਡ ਨਾਲ ਜਿੱਤ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼ੇਰਗਿੱਲ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਵੀ ਪਿਛਲੇ ਪੰਜ ਸਾਲ ਦੌਰਾਨ ਗਰੀਬ ਵਰਗ ਤੇ ਹੋਰਨਾਂ ਵਰਗਾਂ ਦੀ ਭਲਾਈ ਲਈ ਇੱਕ ਵੀ ਕੰਮ ਨਹੀਂ ਕਰ ਸਕੇ, ਉਲਟਾ ਮੋਦੀ ਸਰਕਾਰ ਨੇ ਨੋਟਬੰਦੀ ਕਰਕੇ ਲੋਕਾਂ ਦੇ ਕਾਰੋਬਾਰ ਵੀ ਫੇਲ੍ਹ ਕਰ ਦਿੱਤੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਵੱਡਾ ਆਰਥਿਕ ਨੁਕਸਾਨ ਹੋਇਆ ਹੈ ਅਤੇ ਕਾਰੋਬਾਰੀ ਲੋਕ ਹੁਣ ਤੱਕ ਆਪਣੇ ਪੈਰਾਂ 'ਤੇ ਖੜ੍ਹੇ ਨਹੀਂ ਹੋ ਸਕੇ। ਇਹੀ ਹਾਲ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਹੈ ਅਤੇ ਪਿਛਲੇ ਦੋ ਸਾਲ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਕੈਪਟਨ ਨੇ ਪਿੰਡਾਂ ਤੇ ਸ਼ਹਿਰਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਇੱਕ ਵੀ ਕੰਮ ਨਹੀਂ ਕੀਤਾ ਹੈ ਅਤੇ ਪਿੰਡਾਂ ਦੇ ਲੋਕ ਟੁੱਟੀਆਂ ਸੜਕਾਂ ਤੋਂ ਬੇਹੱਦ ਪਰੇਸ਼ਾਨ ਹਨ ਅਤੇ ਆਏ ਦਿਨ ਸੜਕ ਹਾਦਸੇ ਹੋਣ ਨਾਲ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨਹੀਂ ਚਾਹੁੰਦੀ ਕਿ ਪੰਜਾਬ ਵਿਚ ਅਕਾਲੀ ਦਲ ਨੂੰ ਛੱਡਕੇ ਤੀਸਰੀ ਪਾਰਟੀ ਸੱਤਾ ਵਿਚ ਆਏ, ਇਸ ਲਈ ਹੀ ਲੋਕਸਭਾ ਚੋਣਾਂ ਦੌਰਾਨ ਵੀ ਕੈਪਟਨ ਤੇ ਬਾਦਲ ਵਲੋਂ ਮਿਲੀਭੁਗਤ ਕਰਕੇ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਇੱਕ ਦੂਜੇ ਦੇ ਉਮੀਦਵਾਰਾਂ ਦੀ ਜਿੱਤ ਲਈ ਚਾਲਾਂ ਖੇਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮੁਨੀਸ਼ ਤਿਵਾੜੀ ਜਿਸ ਨੂੰ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਅਕਾਲੀ ਦਲ ਦੇ ਪ੍ਰੋ. ਚੰਦੂਮਾਜਰਾ ਪੰਜ ਸਾਲ ਐਮਪੀ ਰਹਿਕੇ ਹੀ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਦੇ ਵੋਟਰਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਉਹ ਯਕੀਨ ਦਿਵਾਉਂਦੇ ਹਨ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਦੁੱਧ ਉਤਪਾਦਨ ਸੋਸਾਇਟੀ ਦੇ ਪ੍ਰਧਾਨ ਹਰਸ਼ਰਨ ਸਿੰਘ ਰਤਨਗੜ੍ਹ, ਸਰਪੰਚ ਬਲਵਿੰਦਰ ਸਿੰਘ, ਪਾਲ ਸਿੰਘ, ਜਸਵੀਰ ਸਿੰਘ,  ਸਰਪੰਚ ਕੇਸਰ ਸਿੰਘ ਬਡਵਾਲੀ, ਜਰਨੈਲ ਸਿੰਘ ਪੰਚ, ਜਸਵੀਰ ਸਿੰਘ, ਮੇਜਰ ਸਿੰਘ, ਪੰਚ ਲਾਲ ਸਿੰਘ, ਹਰਵਿੰਦਰ ਸਿੰਘ, ਗੁਰਚਰਨ ਸਿੰਘ ਮਾਣੇਮਾਜਰਾ,  ਸੋਹਣ ਸਿੰਘ ਅਟਾਰੀ,  ਅਵਤਾਰ ਸਿੰੱਘ ਸਹੇੜੀ, ਰਜਿੰਦਰ ਸਿੰਘ ਰਾਜਾ, ਮੇਜਰ ਸਿੰਘ ਸ਼ੇਰਗਿੱਲ ਆਦਿ ਮੌਜੂਦ ਸਨ।

 

Tags: Narinder Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD