Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੇ ਮੋਦੀ ਕਿਸਾਨਾਂ ਨੂੰ ਬਚਾਉਣ ਲਈ ਅੱਗੇ ਨਾ ਆਇਆ ਤਾਂ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ਦੇਵੇਗੀ : ਕੈਪਟਨ ਅਮਰਿੰਦਰ ਸਿੰਘ

ਬਲਾਕੋਟ ਹਵਾਈ ਹਮਲੇ ਦੀ ਜਾਣਕਾਰੀ ਨਾ ਹੋਣ ਲਈ ਸੰਨੀ ਦਿਓਲ ’ਤੇ ਚੁਟਕੀ ਲਈ, ਫਿਲਮੀ ਐਕਟਰ ਨੂੰ ਉਮੀਦਵਾਰ ਵਜੋਂ ਖੜੇ ਕਰਨ ਲਈ ਭਾਜਪਾ ਦੀ ਪਸੰਦ ਦੀ ਖਿੱਲੀ ਉਡਾਈ

5 Dariya News

ਸਮਾਨਾ (ਪਟਿਆਲਾ) , 08 May 2019

Last updated on: May 08, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੇ ਮੋਦੀ ਸਰਕਾਰ ਨੇ ਬੇਮੋਸਮੀ ਮੀਂਹ ਦੇ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੇ ਸਬੰਧ ਵਿੱਚ ਕਣਕ ਦੇ ਘੱਟੋਘੱਟ ਖਰੀਦ ਮੁੱਲ ’ਤੇ ਕੀਮਤ ਕਟੌਤੀ ਬਾਰੇ ਉਨਾਂ ਦੀ ਮੰਗ ਸਵੀਕਾਰ ਨਾ ਕੀਤੀ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਇਸ ਸਬੰਧ ਵਿੱਚ ਰਾਹਤ ਦੇਵੇਗੀ। ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਕੁਝ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਇਸ ਸਬੰਧ ਵਿੱਚ ਕਿਸਾਨਾਂ ’ਤੇ ਕੋਈ ਵੀ ਬੋਝ ਨਾ ਪਵੇ ਅਤੇ ਉਨਾਂ ਨੂੰ ਕੋਈ ਵੀ ਨੁਕਸਾਨ ਨਾ ਉਠਾਉਣਾ ਪਵੇ ਕਿਉਂਕਿ ਉਨਾਂ ਦੀ ਕੋਈ ਵੀ ਗਲਤੀ ਨਹੀਂ ਹੈ। ਉਨਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਕੀਮਤ ਕਟੌਤੀ ਦੀ ਸਬਸਿਡੀ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਸ ਦਾ ਉਦੇਸ਼ ਸੂਬੇ ਦੀ ਕਾਂਗਰਸ ਸਰਕਾਰ ਦੇ ਵਕਾਰ ਨੂੰ ਘਟਾਉਣਾ ਹੈ। ਕੇਂਦਰ ਸਰਕਾਰ ਦੇ ਬੋਰੀਆਂ ਨੂੰ ਹਰਿਆਣਾ ਵੱਲ ਨੂੰ ਤੋਰਨ ਅਤੇ ਹਾੜੀ 2019-20 ਦੇ ਮੰਡੀ ਸੀਜ਼ਨ ਦੌਰਾਨ ਢਿੱਲ ਦਿੱਤੇੇ ਗਏ ਮਾਪਦੰਡਾਂ ਅਨੁਸਾਰ ਖਰੀਦੀ ਗਈ ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ ’ਤੇ ਕੀਮਤ ਕਟੌਤੀ ਲਾਗੂ ਕਰਨ ਦੇੇ ਫੈਸਲੇ ਦੀ ਮੁੱਖ ਮੰਤਰੀ ਨੇ ਉਦਾਹਰਨ ਦਿੱਤੀ। ਉਨਾਂ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਅਤੇ ਉਨਾਂ ਵੱਲੋਂ ਕੀਮਤ ਕਟੌਤੀ ਦੇ ਮੁੱਦੇ ’ਤੇ ਖੁਦ ਪ੍ਰਧਾਨ ਮੰਤਰੀ ਨੂੰ ਚਿੱਠੀਆਂ ਲਿਖਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਸਬੰਧੀ ਕੋਈ ਵੀ ਹੁੰਗਾਰਾ ਨਹੀਂ ਭਰਿਆ। ਉਨਾਂ ਨੇ ਕਿਸਾਨਾਂ ਦੀ ਦਸ਼ਾ ਨੂੰ ਅਣਗੌਲੇ ਕਰਨ ਲਈ ਮੋਦੀ ਸਰਕਾਰ ਨੂੰ ਪਾਣੀ ਪੀ ਪੀ ਕੋਸਿਆ। ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ’ਤੇ ਸ਼ਰਮਨਾਕ ਟਿੱਪਣੀਆਂ ਲਈ ਮੋਦੀ ਦੀ ਤਿੱਖੀ ਆਲੋਚਨਾ ਕੀਤੀ। ਉਨਾਂ ਨੇ ਹਥਿਆਰਬੰਦ ਫੌਜਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਮੋਦੀ ਵੱਲੋਂ ਆਪਣੇ ਸਿਰ ਬੰਨਣ ਦੀਆਂ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਦਾ ਸ਼ਾਸਨ ਵਾਅਦਿਆਂ ਦੇ ਪੂਰੇ ਨਾ ਹੋਣ ਦੀ ਕਹਾਣੀ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਉਨਾਂ ਕਿਹਾ ਕਿ ਨੋਟਬੰਦੀ ਕਾਲੇਧਨ ਨੂੰ ਨੱਥ ਪਾਉਣ ਵਿੱਚ ਅਸਫਲ ਰਹੀ ਹੈ ਜਦਕਿ ਜੀ.ਐਸ.ਟੀ. ਨੇ ਹਜ਼ਾਰਾਂ ਛੋਟੇ ਵਪਾਰੀਆਂ ਦਾ ਲੱਕ ਤੋੜ ਦਿੱਤਾ ਹੈ। 

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਦੇਸ਼ ਨੂੰ ਫਿਰਕੂ ਆਧਾਰ ’ਤੇ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਲਈ ਭਾਰਤ ਦੇ ਲੋਕ ਮੋਦੀ ਨੂੰ ਸਬਕ ਸਿਖਾਉਣਗੇ। ਉਨਾਂ ਕਿਹਾ ਕਿ ਮੋਦੀ ਦੇ ਫੁੱਟਪਾਊ ਏਜੰਡੇ ਨੂੰ ਅੱਗੇ ਹੋਰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ,‘‘ਅਸੀਂ ਇਹ ਫੈਸਲਾ ਕਰਨਾ ਹੈ ਕਿ ਸਾਨੂੰ ਇਕ ਧਰਮ ਨਿਰਪੱਖ ਦੇਸ਼ ਚਾਹੀਦਾ ਹੈ ਜਾਂ ਧਰਮ ਦੇ ਆਧਾਰ ’ਤੇ ਵੰਡਿਆ ਹੋਇਆ ਦੇਸ਼।’’ਫੁੱਟ ਪਾਊ ਸਿਆਸਤ ਦੇ ਵਾਸਤੇ ਬਾਦਲਾਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਦੁਹਰਾਇਆ ਕਿ ਅਕਾਲੀ ਆਗੂ ਆਪਣੇ ਕੁਕਰਮਾਂ ਦੀ ਸਜ਼ਾ ਤੋਂ ਬੱਚ ਨਹੀਂ ਸਕਦੇ। ਉਨਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਫਿਰਕੂ ਵੰਡ ਪੈਦਾ ਕਰਨ ਦੀ ਸਪਸ਼ਟ ਕੋਸ਼ਿਸ਼ ਸੀ ਜਿਸ ਲਈ ਉਨਾਂ ਨੂੰ ਹਿਸਾਬ ਦੇਣਾ ਹੀ ਪਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਸੰਨੀ ਦਿਓਲ ਅਤੇ ਹੋਰਾਂ ਐਕਟਰਾਂ ਨੂੰ ਇਨਾਂ ਚੋਣਾਂ ਦੌਰਾਨ ਰਾਸ਼ਟਰਵਾਦੀ ਏਜੰਡੇ ਦੇ ਚਿੰਨ ਵਜੋਂ ੳਭਾਰਨ ਦੀ ਭਾਜਪਾ ਦੀ ਪਸੰਦ ਦੀ ਖਿੱਲੀ ਉਡਾਈ। ਉਨਾਂ ਨੇ ਬਾਲਾਕੋਟ ਬਾਰੇ ਦਿਓਲ ਦੀ ਟਿੱਪਣੀ ’ਤੇ ਵੀ ਚੁਟਕੀ ਲਈ ਜਿਸ ਤੋਂ ਉਹ ਬਿਲਕੁਲ ਵੀ ਜਾਣੂ ਨਹੀਂ ਸੀ। ਉਨਾਂ ਕਿਹਾ ਕਿ ਇਸ ਤੋਂ ਇਨਾਂ ਲੋਕਾਂ ਦੇ ਪੱਧਰ ਦਾ ਪਤਾ ਲਗਦਾ ਹੈ ਜਿਨਾਂ ਨੂੰ ਭਾਜਪਾ ਭਾਰਤ ਦੇ ਲੋਕਾਂ ’ਤੇ ਠੋਸਣਾ ਚਾਹੁੰਦੀ ਹੈ। ਉਨਾਂ ਕਿਹਾ ਕਿ ਬਾਲਾਕੋਟ ਦਾ ਸਿਹਰਾ ਮੋਦੀ ਆਪਣੇ ਸਿਰ ’ਤੇ ਬੰਨ ਰਿਹਾ ਹੈ ਪਰ ਉਸ ਦੇ ਬੰਦੇ (ਦਿਓਲ) ਨੂੰ ਇਹ ਵੀ ਨਹੀਂ ਪਤਾ ਉੱਥੇ ਕੀ ਹੋਇਆ ਸੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਐਕਟਰ ਸਿਰਫ ਸ਼ੋ-ਪੀਸ ਹੀ ਹਨ। ਹੇਮਾ ਮਾਲਿਨੀ ਨੇ ਵੀ ਲੋਕ ਸਭਾ ਵਿੱਚ ਆਪਣਾ ਮੂੰਹ ਨਹੀਂ ਖੋਲਿਆ ਜਦਕਿ ਉਹ ਪਿਛਲੇ ਪੰਜ ਸਾਲਾਂ ਤੋਂ ਮਥੁਰਾ ਤੋਂ ਨੁਮਾਇੰਦਗੀ ਕਰਦੀ ਰਹੀ ਹੈ।ਇਸ ਤੋਂ ਪਹਿਲਾਂ ਆਪਣੇ ਭਾਸ਼ਣ ਵਿੱਚ ਪ੍ਰਨੀਤ ਕੌਰ ਨੇ ਨੋਟਬੰਦੀ ਨੂੰ ਆਮ ਲੋਕਾਂ ਲਈ ਇਕ ਆਫਤ ਦੱਸਿਆ ਜਿਸ ਨੇ ਆਮ ਲੋਕਾਂ ਲਈ ਪਹਾੜ ਜਿੱਡੀਆਂ ਮੁਸੀਬਤਾਂ ਪੈਦਾ ਕੀਤੀਆਂ। ਉਨਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਪੂਰੀ ਤਰਾਂ ਲੋਕ ਵਿਰੋਧੀ ਹਨ। ਉਨਾਂ ਨੇ ਲੋਕਾਂ ਨੂੰ ਆਪਣੇ ਅਤੇ ਦੇਸ਼ ਦੇ ਹਿੱਤ ਵਿੱਚ ਭਾਜਪਾ ਨੂੰ ਗੱਦੀ ਤੋਂ ਲਾਹੁਣ ਦੀ ਅਪੀਲ ਕੀਤੀ। ਪ੍ਰਨੀਤ ਕੌਰ ਨੇ ਪਿਛਲੇ ਦੋ ਸਾਲਾਂ ਵਿੱਚ ਵਿੱਤ ਦੀਆਂ ਔਕੜਾਂ ਦੇ ਬਾਵਜੂਦ ਪੰਜਾਬ ’ਚ ਹੋਏ ਵਿਕਾਸ ਕਾਰਜਾਂ ਲਈ ਕਾਂਗਰਸ ਸਰਕਾਰ ਦੀ ਸਰਾਹਨਾ ਕੀਤੀ। ਉਨਾਂ ਨੇ ਖੇਤੀ ਕਰਜ਼ਾ ਮੁਆਫੀ ਸਕੀਮ ਬਿਨਾਂ ਕਿਸੇ ਪੱਖਪਾਤ ਤੋਂ ਲਾਗੂ ਕੀਤੇ ਜਾਣ ਦੀ ਗੱਲ ਆਖੀ ਅਤੇ ਇਸ ਸੰਬੰਧੀ ਕਿਸੇ ਵੀ ਤਰਾਂ ਦੇ ਪੱਖਪਾਤ ਨੂੰ ਰੱਦ ਕੀਤਾ।ਇਸ ਰੈਲੀ ਵਿੱਚ ਫਤਿਹਗੜ ਸਾਹਿਬ ਅਤੇ ਸੰਗਰੂਰ ਦੇ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਵੀ ਹਾਜ਼ਰ ਸਨ। 

 

Tags: Amarinder Singh , Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD