Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੋਣ ਪ੍ਰਚਾਰ ਤੇਜ ਕਰਨ ਲਈ ਭਾਜਪਾ ਮੰਡਲ ਖਰੜ ਨੇ ਬੂਥ ਪੱਧਰ ਤੇ ਡਿਉਟੀਆਂ ਲਗਾਈਆਂ

Web Admin

Web Admin

5 Dariya News

ਖਰੜ , 09 May 2019

Last updated on: May 09, 2019, 00:00 IST

ਭਾਰਤੀ ਜਨਤਾ ਪਾਰਟੀ ਮੰਡਲ ਖਰੜ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਂਨ ਖਰੜ ਦਵਿੰਦਰ ਸਿੰਘ ਬਰਮੀ ਦੀ ਅਗਵਾਈ ਹੇਠ ਆਰੀਆ ਸਮਾਜ ਮੰਦਰ ਖਰੜ ਵਿਖੇ ਹੋਈ।ਇਸ ਮੌਕੇ ਜਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਮੀਤ ਪ੍ਰਧਾਨ ਹਲਕਾ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਚੋਣਾਂ ਅਤੇ ਕਾਰਜਕਾਰਨੀ ਮੈਂਬਰ ਭਾਜਪਾ ਪੰਜਾਬ ਖੁਸ਼ਵੰਤ ਰਾਏ ਗੀਗਾ, ਕਾਰਜਕਾਰਨੀ ਮੈਂਬਰ ਭਾਜਪਾ ਪੰਜਾਬ ਅਤੇ ਸਾਬਕਾ ਜਿਲਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ,ਜਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾਂ, ਜਿਲ੍ਹਾ ਮੀਤ ਪ੍ਰਧਾਂਨ ਭਾਜਪਾ ਮੋਹਾਲੀ ਨਰਿੰਦਰ ਸਿੰਘ ਰਾਣਾ, ਸੂਬਾ ਸਕੱਤਰ ਕਿਸਾਨ ਮੋਰਚਾ ਪੰਜਾਬ ਜਗਦੀਪ ਸਿੰਘ ਔਜਲਾ ਵਿਸ਼ੇਸ਼ ਤੌਰ ਤੇ ਪਹੂੰਚੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੰਦੇਨਜਰ ਭਾਜਪਾ ਅਤੇ ਅਕਾਲੀ ਦੱਲ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਪ੍ਰਚਾਰ ਵਿੱਚ ਤੇਜੀ ਲਿਆਉਣ ਲਈ ਬੂਥ ਪੱਧਰ ਤੇ ਡਿਊਟੀਆਂ ਲਗਾਈਆਂ ਗਈ ਹਨ। 

ਇਸ ਮੌਕੇ ਮੇਰਾ ਬੂਥ ਸੱਭ ਤੋਂ ਮਜਬੂਤ ਨਾਅਰੇ ਤਹਿਤ ਹਰੇਕ ਬੂਥ ਤੇ ਦੱਸ ਨੌਜਵਾਨਾ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਚੋਣ ਪ੍ਰਚਾਰ ਸਹੀ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਰਧਾਂਨ ਕਿਸਾਨ ਮੋਰਚਾ ਜਤਿੰਦਰ ਰਾਣਾ,ਮੰਡਲ ਪ੍ਰਧਾਂਨ ਨਵਾਂ ਗਾਓ ਭੁਪਿੰਦਰ ਸਿੰਘ ਭੁੱਪੀ, ਮੰਡਲ ਪ੍ਰਧਾਨ ਮੋਹਾਲੀ ਤਿੰਨ ਪਵਨ ਕੁਮਾਰ ਮਨੋਚਾ, ਮੰਡਲ ਪ੍ਰਧਾਂਨ ਕੁਰਾਲੀ ਤਰਸੇਮ ਸਿੰਘ ਬਗੀਰਥ, ਮੰਡਲ ਪ੍ਰਧਾਂਨ ਮੋਹਾਲੀ ਦੋ ਅਨਿਲ ਗੁੱਡੂ, ਮੰਡਲ ਪ੍ਰਧਾਨ ਮੋਹਾਲੀ ਇੱਕ ਦਿਨੇਸ਼ ਸ਼ਰਮਾਂ, ਸ਼ਿਆਮਵੇਦਪੁਰੀ, ਸੰਦੀਪ ਕਾਂਸਲ ਸੰਨੀ, ਰਜਿੰਦਰ ਅਰੋੜਾ, ਰਘਬੀਰ ਸ਼ਰਮਾਂ, ਸੁਰੇਸ਼ ਯਾਦਵ, ਰਜਿੰਦਰ ਰੋਡਾ, ਵਿਨੋਦ ਕੁਮਾਰ ਸ਼ਰਮਾਂ, ਪਰਮਜੀਤ ਕੌਰ, ਕਿਰਨ ਗੁੱਪਤਾ, ਰਾਜੇਸ਼ ਨਵਾਂਗਾਓ, ਬਲਦੇਵ ਲਾਡੀ, ਜਗਤਾਰ ਸਿੰਘ, ਵਕੀਲ ਦੇਵ ਸ਼ਰਮਾਂ, ਵਕੀਲ ਮੁਨੀਸ਼ ਭਾਰਦਵਾਜ, ਬੁਲੀ ਸਿੰਘ, ਪ੍ਰਦੀਪ ਸ਼ਰਮਾਂ, ਸ਼ਵਿੰਦਰ ਸਿੰਘ ਛਿੰਦੀ, ਤੀਰਥਰਾਮ ਸੈਣੀ, ਸ਼ਕੁੰਤਲਾ, ਮੱਧੂ ਆਦਿ ਮੌਜੂਦ ਸਨ।

 

Tags: Narinder Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD