Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤ੍ਰਿਪਤ ਬਾਜਵਾ ਵਲੋਂ ਮੁਲਕ ਨੂੰ ਮੋਦੀ ਦੇ ਤਾਨਾਸ਼ਾਹ ਰਾਜ ਤੋਂ ਮੁਕਤ ਕਰਾਉਣ ਦਾ ਸੱਦਾ

ਭੋਆ ਹਲਕੇ ਦੇ ਲੋਕ ਸੁਨੀਲ ਜਾਖੜ ਨੂੰ ਭਾਰੀ ਬਹੁਮਤ ਨਾਲ ਜਿਤਉਣਗੇ - ਵਿਧਾਇਕ ਜੋਗਿੰਦਰਪਾਲ

5 Dariya News

ਭੋਆ (ਪਠਾਨਕੋਟ) , 09 May 2019

Last updated on: May 09, 2019, 00:00 IST

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਕਿ ਮੁਲਕ ਨੂੰ ਮੋਦੀ ਦੇ ਤਾਨਾਸ਼ਾਹ ਫਿਰਕੂ ਅਤੇ ਗਰੀਬ ਵਿਰੋਧੀ ਰਾਜ ਤੋਂ ਮੁਕਤ ਕਰਾਇਆ ਜਾ ਸਕੇ। ਉਹ ਅੱਜ ਇਥੋਂ ਥੋੜੀ ਦੂਰ ਸੁੰਦਰ ਚੱਕ ਅੱਡੇ ਉੱਤੇ ਹਲਕਾ ਵਿਧਾਇਕ ਜੋਗਿੰਦਰਪਾਲ ਵਲੋਂ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਸ. ਬਾਜਵਾ ਨੇ ਪੰਚਾਂ-ਸਰਪੰਚਾਂ ਤੇ ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਮੋਦੀ ਦੀਆਂ ਮੁਲਕ ਲਈ ਘਾਤਕ ਸਾਬਤ ਹੋ ਰਹੀਆਂ ਨੀਤੀਆਂ ਤੋਂ ਜਾਣੂ ਕਰਾ ਕੇ ਉਸ ਨੂੰ ਇਨ੍ਹਾਂ ਚੋਣਾਂ ਵਿੱਚ ਹਰਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਪ੍ਰੇਰਨ। ਉਨ੍ਹਾਂ ਕਿਹਾ ਕਿ ਮੋਦੀ ਨੇ ਪਹਿਲਾਂ ਨੋਟਬੰਦੀ ਅਤੇ ਫਿਰ ਨੁਕਸਦਾਰ ਜੀ.ਐੱਸ.ਟੀ. ਸਿਸਟਮ ਲਾਗੂ ਕਰ ਕਟ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਧੰਦੇ ਚੌਪਟ ਕਰ ਦਿੱਤੇ ਹਨ। ਪਾਕਿਸਤਾਨ ਨਾਲ ਅਟਾਰੀ ਸਰਹੱਦ ਰਾਹੀਂ ਹੁੰਦੇ ਵਪਾਰ ਨੂੰ ਬੰਦ ਕਰਵਾ ਕੇ ਮੋਦੀ ਨੇ ਅੰਮ੍ਰਿਤਸਰ, ਬਟਾਲਾ, ਫਤਿਹਗੜ੍ਹ ਚੂੜੀਆਂ, ਪਠਾਨਕੋਟ ਅਤੇ ਭੋਆ ਹਲਕੇ ਦੇ ਵਪਾਰੀਆਂ ਨੂੰ ਵਿਹਲੇ ਬਹਾ ਦਿੱਤਾ ਹੈ।ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕੇ ਦੇ ਲੋਕ ਜੰਗ ਨਹੀਂ ਸਗੋਂ ਅਮਨ ਚਾਹੁੰਦੇ ਹਨ, ਕਿਉਂਕਿ ਜੇ ਪਾਕਿਸਤਾਨ ਨਾਲ ਜੰਗ ਲੱਗਦੀ ਹੈ ਤਾਂ ਮੋਦੀ ਅਤੇ ਅਮਿਤ ਸ਼ਾਹ ਦਾ ਤਾਂ ਕੁਝ ਨਹੀਂ ਵਿਗੜਨਾ ਜਦਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਕੁਝ ਨਹੀਂ ਬੱਚਣਾ। ਉਨ੍ਹਾਂ ਕਿਹਾ ਕਿ ਮੋਦੀ ਨੇ ਪਾਕਿਸਤਾਨ ਦਾ ਹਊਆ ਇਸ ਲਈ ਖੜ੍ਹਾ ਕੀਤਾ ਹੈ ਤਾਂ ਕਿ ‘ਮੁਲਕ ਨੂੰ ਖਤਰਾ ਹੋਣ ਦੀ ਕਾਵਾਂ-ਰੌਲੀ’ ਵਿੱਚ ਲੋਕ ਉਸ ਤੋਂ ਪੰਜ ਸਾਲ ਦਾ ਹਿਸਾਬ-ਕਿਤਾਬ ਨਾ ਮੰਗ ਸਕਣ।ਸ. ਬਾਜਵਾ ਨੇ ਮੋਦੀ ਦੇ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਨਿਰਾ ਢੌਂਗ ਦੱਸਦਿਆਂ ਕਿਹਾ ਕਿ ਮੋਦੀ ਅਸਲ ਵਿੱਚ ਰਾਸ਼ਟਰ ਵਿਰੋਧੀ ਅਤੇ ਮੁਲਕ ਦਾ ਗਦਾਰ ਹੈ ਜਿਹੜਾ ਲੋਕਾਂ ਵਿੱਚ ਵੰਡੀਆਂ ਪਾ ਕੇ ਮੁਲਕ ਦੀਆਂ ਜੜ੍ਹਾਂ ਖੋਖਲੀਆਂ ਕਰ ਰਿਹਾ ਹੈ। 

ਮੋਦੀ ਉੱਤੇ ਔਰੰਗਜ਼ੇਬ ਦੇ ਰਾਹ ਉੱਤੇ ਤੁਰਨ ਦਾ ਦੋਸ਼ ਲਾਉਂਦਿਆਂ ਸ. ਬਾਜਵਾ ਨੇ ਕਿਹਾ ਕਿ ਔਰੰਗਜ਼ੇਬ ਨੇ ਜਿਵੇਂ ਆਪਣਾ ਰਾਜ-ਭਾਗ ਬਚਾਉਣ ਲਈ ਆਪਣੇ ਭਰਾਵਾਂ ਨੂੰ ਕਤਲ ਕਰਾ ਦਿੱਤਾ ਸੀ ਉਸੇ ਤਰਾਂ ਹੁਣ ਮੋਦੀ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐੱਫ. ਦੇ 40 ਜਵਾਨਾਂ ਦੀ ਬਲੀ ਦੇ ਦਿੱਤੀ ਹੈ। ਭਾਜਪਾ ਦੇ ਉਮੀਦਵਾਰ ਸਨੀ ਦਿਓਲ ਨੂੰ ਬਲੀ ਦਾ ਬੱਕਰਾ ਦੱਸਦਿਆਂ ਸ. ਬਾਜਵਾ ਨੇ ਕਿਹਾ ਕਿ ਭਾਜਪਾ ਨੂੰ ਜਦੋਂ ਸੁਨੀਲ ਜਾਖੜ ਦੇ ਮੁਕਾਬਲੇ ਦਾ ਕੋਈ ਸਿਆਸੀ ਆਗੂ ਨਹੀਂ ਲੱਭਿਆ ਤਾਂ ਉਸਨੇ ਮੁਬੰਈ ਤੋਂ ਸਨੀ ਦਿਓਲ ਨੂੰ ਲਿਆ ਕੇ ਫਸਾ ਦਿੱਤਾ ਹੈ ਜਿਸਨੂੰ ਕਿਸੇ ਵੀ ਵਰਗ ਵਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਹੈ। ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਸੁਲਝੇ ਹੋਏ ਮਿਹਨਤੀ ਅਤੇ ਲੋਕ ਪੱਖੀ ਸਿਆਸੀ ਆਗੂ ਦੱਸਦਿਆਂ ਸ. ਬਾਜਵਾ ਨੇ ਕਿਹਾ ਕਿ ਉਸਨੇ ਡੇਡ ਸਾਲ ਦੇ ਸਮੇਂ ਵਿੱਚ ਭੋਆ ਹਲਕੇ ਦਾ ਬਹੁਤ ਵਿਕਾਸ ਕਰਵਾਇਆ ਹੈ।ਪਿੰਡਾਂ ਦੇ ਪੰਚਾਂ-ਸਰਪੰਚਾਂ ਵਲੋਂ ਉਠਾਏ ਗਏ ਮਾਮਲਿਆਂ ਸਬੰਧੀ ਬਲੋਦਿਆਂ ਪੰਚਾਇਤ ਮੰਤਰੀ ਸ. ਬਾਜਵਾ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਪੰਚਾਂ-ਸਰਪੰਚਾਂ ਨੂੰ ਕਿਹਾ ਕਿ ਜਿਹੜੇ ਪਿੰਡ ਵਿਚੋਂ ਵੀ ਕਾਂਗਰਸੀ ਉਮੀਦਵਾਰ ਜਿੱਤੇਗਾ, ਉਸਨੂੰ ਮੂੰਹ ਮੰਗੀਆਂ ਮੁਰਾਦਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਬੋਲਦਿਆਂ ਦਾਅਵਾ ਕੀਤਾ ਕਿ ਭੋਆ ਹਲਕੇ ਵਿਚੋਂ ਕਾਂਗਰਸੀ ਉਮੀਦਵਾਰ ਬਹੁਤ ਵੱਡੇ ਫਰਕ ਨਾਲ ਜਿੱਤੇਗਾ, ਕਿਉਂਕਿ ਪਿਛਲੇ ਦੋ ਸਾਲਾਂ ਦੇ ਅਰਸੇ ਦੌਰਾਨ ਸੁਨੀਲ ਜਾਖੜ ਦੀ ਮਦਦ ਨਾਲ ਇਸ ਹਲਕੇ ਵਿੱਚ 1500 ਕਰੋੜ ਰੁਪਏ ਦੇ ਵਿਕਾਸ ਕਾਰਜ ਸਿਰੇ ਚਾੜ੍ਹੇ ਗਏ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਪਠਾਨੀਆਂ, ਸੇਵਾ ਮੁਕਤ ਤਹਿਸੀਲਦਾਰ ਕੰਵਲਜੀਤ ਸਿੰਘ ਰੰਧਾਵਾ ਅਤੇ ਪੰਜਾਬ ਯੂਥ ਕਾਂਗਰਸ ਦੀ ਜਨਰਲ ਸਕੱਤਰ ਹਰਸਿਮਰਨ ਕੌਰ ਬਾਜਵਾ ਨੇ ਵੀ ਸੰਬੋਧਨ ਕੀਤਾ। 

 

Tags: Tript Rajinder Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD