Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਿਰਕੂ ਅਕਾਲੀਆਂ ਦਾ ਸਫਾਇਆ ਕਰਨ ਲਈ ਇਕਜੁਟ ਹੋ ਕੇ ਵੋਟਾਂ ਪਾਉਣ ਦਾ ਸੱਦਾ

ਸੁਨਾਮ ਦੇ ਲੋਕਾਂ ਨੂੰ ਮੋਦੀ ਅਤੇ ਭਾਜਪਾ ਤੋਂ ਮੁਲਕ ਦੀ ਏਕਤਾ ਨੂੰ ਬਚਾਉਣ ਦੀ ਅਪੀਲ

5 Dariya News

ਸੁਨਾਮ , 09 May 2019

Last updated on: May 09, 2019, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਾਂ ਦਾ ਧਰੁਵੀਕਰਨ ਕਰਨ ਲਈ ਬੇਅਦਬੀ ਵਰਗੀਆਂ ਸ਼ਰਮਨਾਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਫਿਰਕੂ ਅਕਾਲੀਆਂ ਨੂੰ ਖਦੇੜਨ ਲਈ ਇਕਜੁਟ ਹੋ ਕੇ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਆਖਿਆ ਕਿ ਸ਼ਹੀਦਾਂ ਦੀ ਇਹ ਧਰਤੀ ਉਨਾਂ ਲੋਕਾਂ ਲਈ ਪ੍ਰੇਰਨਾ ਸਰੋਤ ਬਣੀ ਜਿਨਾਂ ਨੇ ਸਾਰੇ ਧਰਮਾਂ ਅਤੇ ਭਾਈਚਾਰਿਆਂ ਦੇ ਸਾਂਝੇ ਮੁਲਕ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਸਮਰਥਨ ਵਿੱਚ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਨਰਿੰਦਰ ਮੋਦੀ ਅਤੇ ਉਸ ਦੀ ਪਾਰਟੀ ਭਾਜਪਾ ਨੂੰ ਮੁਲਕ ਦੀ ਏਕਤਾ ਤੇ ਅਖੰਡਤਾ ਨੂੰ ਖੇਰੂੰ-ਖੇਰੂੰ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਕਾਮਯਾਬ ਨਾ ਹੋਣ ਦੇਣ। ਮੁੱਖ ਮੰਤਰੀ ਨੇ ਤਹੱਈਆ ਕੀਤਾ ਕਿ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰ ਕੇ ਪੰਜਾਬ ਦੇ ਲੋਕਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ’ਚ ਜਿਹੜਾ ਵੀ ਸ਼ਾਮਲ ਹੋਇਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਬਾਦਲ ਜਾਂ ਹੋਰ ਕੋਈ ਵੀ ਹੋਵੇ। ਉਨਾਂ ਕਿਹਾ ਕਿ ਇਨਾਂ ਲੋਕਾਂ ਨੂੰ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਵਾਲੀ ਨਿਹੱਥੀ ਸੰਗਤ ’ਤੇ ਗੋਲੀਆਂ ਚਲਾਉਣ ਅਤੇ ਕੀਤੇ ਹੋਰ ਪਾਪਾਂ ਦਾ ਹਿਸਾਬ ਦੇਣਾ ਹੀ ਪਵੇਗਾ। ਮੰਚ ’ਤੇ ਮੁੱਖ ਮੰਤਰੀ ਨੂੰ ਸ਼ਹੀਦ ਊਧਮ ਸਿੰਘ ਦਾ ਚਿੱਤਰ ਭੇਟ ਕੀਤਾ ਗਿਆ। ਉਨਾਂ ਨੇ ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦਿੰਦਿਆਂ ਆਖਿਆ ਕਿ ਇਸ ਯੋਧੇ ਦੀ ਨਿਸ਼ਕਾਮ ਕੁਰਬਾਨੀ ਅੱਜ ਵੀ ਭਾਰਤ ਦੇ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣੀ ਹੋਈ ਹੈ। ਉਨਾਂ ਨੇ ਉਸ ਦੌਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਲਿਆਂਵਾਲਾ ਬਾਗ਼ ਵਿੱਚ ਬੇਕਸੂਰ ਭਾਰਤੀਆਂ ਦੀ ਹੱਤਿਆ ਦੇ ਰੋਸ ਵਿੱਚ ਊਧਮ ਸਿੰਘ ਜਲਿਆਂਵਾਲਾ ਬਾਗ਼ ਦੀ ਰੱਤ ਨਾਲ ਭਿੱਜੀ ਮਿੱਟੀ ਨੂੰ ਬੋਤਲ ਵਿੱਚ ਪਾ ਕੇ  ਸਾਲਾਂ ਬੱਧੀ ਆਪਣੇ ਸਿਰਹਾਣੇ ਰੱਖਦਾ ਰਿਹਾ। ਉਨਾਂ ਕਿਹਾ ਕਿ ਇਹ ਲੋਕ ਵੱਖਰੀ ਤਬੀਅਤ ਦੇ ਮਾਲਕ ਸਨ। ਉਨਾਂ ਨੇ ਲੋਕਾਂ ਨੂੰ ਫਿਰਕੂ ਤਾਕਤਾਂ ਤੋਂ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਨੂੰ ਬਰਬਾਦ ਹੋਣ ਤੋਂ ਬਚਾਉਣ ਦਾ ਸੱਦਾ ਦਿੱਤਾ।

ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ’ਤੇ ਹਮਲਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਇਸ ਸਾਬਕਾ ਵਿੱਤ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨਾਂ ਕਿਹਾ ਕਿ ਇੱਥੇ ਬਸ ਨਹੀਂ ਢੀਂਡਸਾ ਦੇ ਵਿੱਤ ਮੰਤਰੀ ਹੁੰਦਿਆਂ ਹੀ ਸਾਡੀਆਂ ਆਉਣ ਵਾਲੀਆ ਪੀੜੀਆਂ ਨੂੰ 31 ਹਜ਼ਾਰ ਕਰੋੜ ਰੁਪਏ ਦੇ ਵਾਧੂ ਕਰਜ਼ੇ ਦੇ ਬੋਝ ਥੱਲੇ ਦੱਬ ਦਿੱਤਾ। ਮੁੱਖ ਮੰਤਰੀ ਨੇ ਆਖਿਆ ਕਿ ਅਕਾਲੀਆਂ ਨੇ ਸੂਬੇ ਨੂੰ ਤਬਾਹ ਕਰ ਕੇ ਰੱਖ ਦਿੱਤਾ। ਉਨਾਂ ਨੇ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਕੀਤੇ ਵਾਅਦੇ ਮੁਤਾਬਕ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸ਼ੁਰੂ ਕੀਤੀ ਕਰਜ਼ਾ ਮੁਆਫੀ ਸਕੀਮ ਨੂੰ ਹਰ ਹਾਲ ਵਿੱਚ ਮੁਕੰਮਲ ਕਰੇਗੀ। ਉਨਾਂ ਕਿਹਾ,‘‘ਕਿ ਜੇਕਰ ਅਸੀਂ ਪੰਜਾਬ ਵਿੱਚ ਵਿੱਤੀ ਸੰਕਟ ਹੋਣ ਦੇ ਬਾਵਜੂਦ ਕਿਸਾਨਾਂ ਲਈ ਇਹ ਸਕੀਮ ਚਲਾ ਸਕਦੇ ਹਾਂ ਤਾਂ ਫਿਰ ਪ੍ਰਕਾਸ਼ ਸਿੰਘ ਬਾਦਲ ਇਹ ਕਿਉਂ ਨਹੀਂ ਕਰ ਸਕਿਆ।’’ ਉਨਾਂ ਕਿਹਾ ਕਿ ਭਾਵੇਂ ਮੁਲਕ ਦੇ ਦੂਜੇ ਸੂਬੇ ਵੀ ਕਿਸਾਨਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਵਿੱਤੀ ਰੂਪ ਵਿੱਚ ਸਭ ਤੋਂ ਵੱਧ ਰਾਹਤ ਉਨਾਂ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਦੇ ਰਹੀ ਹੈ। ਉਨਾਂ ਦੁਹਰਾਇਆ ਕਿ ਕਰਜ਼ਾ ਰਾਹਤ ਸਿਰਫ ਇਕ ਆਰਜ਼ੀ ਉਪਰਾਲਾ ਹੈ ਜਦਕਿ ਮੁਲਕ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਇਕੋ-ਇਕ ਹੱਲ ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰਾਂ ਲਾਗੂ ਕਰਨਾ ਹੈ।ਮੁੱਖ ਮੰਤਰੀ ਨੇ 42 ਵਰੇ ਪਹਿਲਾਂ ਸੁਨਾਮ ਵਿੱਚ ਕੀਤੀ ਪਹਿਲੀ ਚੋਣ ਮੁਹਿੰਮ ਨੂੰ ਚੇਤੇ ਕੀਤਾ ਜੋ ਉਸ ਵੇਲੇ ਪਟਿਆਲਾ ਲੋਕ ਸਭਾ ਹਲਕੇ ਦਾ ਹਿੱਸਾ ਹੁੰਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਹੈ ਕਿ ਅੱਜ ਵੀ ਲੋਕ ਪਹਿਲਾਂ ਵਾਂਗ ਹੀ ਪਿਆਰ ਕਰਦੇ ਹਨ। ਉਨਾਂ ਨੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਦਾ ਵਾਅਦਾ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਸਰਕਾਰੀ, ਪ੍ਰਾਈਵੇਟ ਅਤੇ ਸਵੈ-ਰੁਜ਼ਗਾਰ ਵਿੱਚ ਰੁਜ਼ਗਾਰ ਮੁਹੱਈਆ ਕਰਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਖੇਤਰ ਵਿੱਚ ਅਜੇ 1.2 ਲੱਖ ਅਸਾਮੀਆਂ ਖਾਲੀ ਹਨ ਜਿਨਾਂ ਨੂੰ ਅਕਾਲੀਆਂ ਨੇ ਭਰਨ ਦੀ ਬਜਾਏ ਫੰਡ ਤੇ ਵਸੀਲੇ ਹੋਰ ਪਾਸੇ ਲੁਟਾ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਸਾਲ ਵਿੱਚ ਇਹ ਨੌਕਰੀਆਂ ਨੌਜਵਾਨਾਂ ਨੂੰ ਪੜਾਅਵਾਰ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਕੀਤੇ ਪ੍ਰਣ ਤਹਿਤ ਨਸ਼ਾ ਮਾਫੀਏ ਦਾ ਲੱਕ ਤੋੜ ਦਿੱਤਾ ਹੈ। ਉਨਾਂ ਕਿਹਾ ਕਿ ਐਸ.ਆਈ.ਟੀ. ਅਤੇ ਪੰਜਾਬ ਪੁਲਿਸ ਵੱਡੀਆਂ ਮੱਛੀਆਂ ਨੂੰ ਹੱਥ ਪਾਉਣ ਵਿੱਚ ਲੱਗੀਆਂ ਹੋਈਆਂ ਹਨ ਅਤੇ ਇਨਾਂ ਲੋਕਾਂ ਨੂੰ ਲੱਭ ਕੇ ਕਾਬੂ ਕਰਨ ਲਈ ਦੂਜੇ ਉੱਤਰੀ ਭਾਰਤੀ ਸੂਬਿਆਂ ਨਾਲ ਨੇੜਿਓਂ ਤਾਲਮੇਲ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਪੜਣ ਲਈ ਮੋਬਾਈਲ ਦੇਣ ਦਾ ਵਾਅਦਾ ਵੀ ਛੇਤੀ ਹੀ ਪੂਰਾ ਕੀਤਾ ਜਾ ਰਿਹਾ ਹੈ ਅਤੇ ਫੋਨ ਵੰਡਣ ਦਾ ਪਹਿਲਾ ਪੜਾਅ ਇਨਾਂ ਚੋਣਾਂ ਦੇ ਮੁੱਕਣ ਤੋਂ ਤੁਰੰਤ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਦਸਵੀਂ ਜਮਾਤ ਦੇ ਆਏ ਨਤੀਜਿਆਂ ਨੇ ਸੂਬੇ ਵਿੱਚ ਸਿੱਖਿਆ ਦੇ ਸੁਧਾਰ ਲਈ ਉਨਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਿੱਧ ਕਰ ਦਿੱਤਾ ਹੈ। ਇਸ ਮੌਦੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਮਤਿਹਾਨਾਂ ’ਚੋ ਪਾਸ ਹੋਣ ਵਾਲੇ ਦਸਵੀਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਿੱਖਿਆ ਵਿਭਾਗ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।  ਇਸ ਵਾਰ 88.21 ਫੀਸਦੀ ਪਾਸ ਪ੍ਰਤੀਸ਼ਤਤਾ ਦਾ ਰਿਕਾਰਡ ਕਾਇਮ ਹੋਇਆ ਹੈ ਜੋ ਪਿਛਲੇ ਸਾਲ ਨਾਲੋਂ 30 ਫੀਸਦੀ ਵੱਧ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਮੁਹਿੰਮ ਦੇ ਚੇਅਰਮੈਨ ਲਾਲ ਸਿੰਘ, ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD