Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਹੁਲ ਗਾਂਧੀ ਬਣਨਗੇ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ - ਪਰਨੀਤ ਕੌਰ

ਅਕਾਲੀ ਭਾਜਪਾ ਵਲੋਂ ਕੀਤੀ ਜਾਂਦੀ ਨਫਰਤ ਦੀ ਰਾਜਨੀਤੀ ਤੋਂ ਵੋਟਰ ਰਹਿਣ ਸੁਚੇਤ

Web Admin

Web Admin

5 Dariya News

ਪਟਿਆਲਾ , 11 May 2019

Last updated on: May 11, 2019, 00:00 IST

ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਸੁਨੀਤਾ ਰਾਣੀ ਸਰਪੰਚ ਬਾਬੂ ਸਿੰਘ ਕਲੌਨੀ ਵਲੋਂ ਕਰਵਾਈ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਸੁਚੇਤ ਕੀਤਾ  ਕਿ ਉਹ ਨਫਰਤ ਦੀ ਰਾਜਨੀਤੀ ਕਰਨ ਵਾਲੇ ਅਕਾਲੀ ਭਾਜਪਾ ਵਰਗੀਆਂ ਪਾਰਟੀਆਂ ਨੂੰ ਮੂੰਹ ਨਾ ਲਾਉਣ। ਉਹਨਾਂ ਕਿਹਾ ਕਿ ਇਹਨਾਂ ਪਾਰਟੀਆਂ ਦੇ ਆਗੂ ਧਰਮ ਅਤੇ ਜਾਤੀ ਦੇ ਅਧਾਰ ਤੇ ਵੋਟਰਾਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰਨ ਲਈ ਲੋਕਾਂ ਵਿੱਚ ਵੰਡੀਆਂ ਪਾਉਂਦੇ ਹਨ। ਉਹਨਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਸੀ ਸਦਭਾਵਨਾਂ ਬਣਾਈ ਰੱਖਣ ਦਾ ਸੰਦੇਸ਼ ਦੇ ਕੇ ਵਿਕਾਸ ਦੇ ਮੁੱਦੇ ਤੇ ਹੀ  ਵੋਟਾਂ ਮੰਗੀਆਂ ਹਨ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ ਪਟਿਆਲਾ ਲੋਕ ਸਭਾ ਹਲਕੇ ਦੇ ਚੌਹਤਰਫਾ ਵਿਕਾਸ ਲਈ ਉਹਨਾਂ ਨੂੰ ਵੱਡੀ ਪੱਧਰ ਤੇ ਵੋਟਾਂ ਪਾ ਕੇ ਲੋਕ ਸਭਾ ਵਿੱਚ ਭੇਜਣ। ਉਹਨਾਂ ਯਕੀਨ ਦੁਆਇਆ ਕਿ ਉਹ ਪਟਿਆਲਾ ਹਲਕੇ ਨੂੰ ਵਿਕਾਸ ਪੱਖੋਂ ਇਕ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਪਰਨੀਤ ਕੌਰ ਨੇ ਆਖਿਆ ਕਿ ਕੇਂਦਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਹਮ ਖਿਆਲ ਪਾਰਟੀਆਂ ਦੀ ਬਹੁ ਗਿਣਤੀ ਹਮਾਇਤ ਨਾਲ ਸਰਕਾਰ ਬਣਨ ਜਾ ਰਹੀ ਹੈ, ਕਿਉਂਕਿ ਪਿਛਲੇ 5 ਸਾਲਾਂ ਦੇ ਮੋਦੀ ਸਰਕਾਰ ਦੇ ਰਾਜ ਵਿੱਚ ਉਹਨਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੇ ਲੋਕ ਦੁਖੀ ਹੋ ਚੱਕੇ ਹਨ। 

ਇਸ ਲਈ 19 ਮਈ ਨੂੰ ਕਾਂਗਰਸ ਪਾਰਟੀ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਭਾਰੀ ਬੁਹਮੱਤ ਨਾਲ ਕਾਂਗਰਸ ਦੀ ਅਗਵਾਈ ਹੇਠਲੀ ਸਰਕਾਰ ਬਣਾਈ ਜਾਵੇ, ਕਿਉਂਕਿ ਕਾਂਗਰਸ ਨੇ ਹੀ ਹਮੇਸ਼ਾਂ ਕਿਸਾਨਾਂ, ਵਪਾਰੀਆਂ ਅਤੇ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਡੀ ਪੱਧਰ ਤੇ ਸਕੀਮਾਂ ਲਾਗੂ ਕੀਤੀਆਂ ਹਨ।ਇਸ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਾਉਣ ਲਈ ਵੱਡੀ ਪੱਧਰ ਤੇ ਵਿਕਾਸ ਸਕੀਮਾਂ ਲਾਗੂ ਕੀਤੀਆਂ ਹਨ। ਉਹਨਾਂ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਨੂੰ ਜਿਥੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਾਸਤੇ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਰਾਜਿੰਦਰਾ ਹਸਪਤਾਲ ਵਿਖੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਤੈਨਾਤ ਕੀਤੇ ਗਏ ਹਨ। ਇਸ ਮੌਕੇ ਸੁਨੀਤਾ ਰਾਣੀ ਨੇ ਬਾਬੂ ਸਿੰਘ ਕਲੌਨੀ, ਅਮਨ ਵਿਹਾਰ ਕਲੌਨੀ, ਪ੍ਰੇਮ ਕਲੌਨੀ ਅਤੇ ਕੈਰੀਅਰ ਇੰਨਕਲੇਵ ਦੇ ਸਮੂਹ ਵਾਸੀਆਂ ਵਲੋਂ ਪਰਨੀਤ ਕੌਰ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਧੀਰ ਸਿੰਘ ਖਲੀਫੇਵਾਲ, ਬਲਾਕ ਸੰਮਤੀ ਮੈਂਬਰ ਹਰਮੀਤ ਸਿੰਘ ਢੀਂਡਸਾ, ਸੁਖਜਿੰਦਰ ਸਿੰਘ ਮਾਨਸ਼ਾਹੀਆ, ਸਰਪੰਚ ਯੁਵਰਾਜ ਸ਼ਰਮਾ, ਤਾਰਾ ਦੱਤ ਅਤੇ ਮਲਕੀਤ ਸਿੰਘ, ਸਾਬਕਾ ਚੇਅਰਮੈਨ ਬਲਾਕ ਸੰਮਤੀ ਸੁਖਪਾਲ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰ ਸਿੰਘ  ਕੈਦੋਂਪੁਰ, ਅਨਿਲ ਮਹਿਤਾ, ਸ਼ੇਰ ਖਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੌਨੀ ਵਾਸੀਆਂ ਨੇ ਸ਼ਮੂਲੀਅਤ ਕੀਤੀ।

 

Tags: Parneet Kaur , Brahm Mohindra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD