Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੌ:ਪ੍ਰੇਮ ਸਿੰਘ ਚੰਦੂਮਾਜਰਾ ਲਈ ਵੋਟਾਂ ਮੰਗਣ ਆਏ ਬੀਬੀ ਚੰਦੂਮਾਜਰਾ ਨੂੰ ਇਸਤਰੀ ਸਤਿਸੰਗ ਸਭਾ ਨੇ ਕੀਤਾ ਸਨਮਾਨਿਤ

ਕਾਂਗਰਸ ਸਿੱਖ ਵਿਰੋਧੀ ਪਾਰਟੀ, ਜਿਸਨੇ 1984 ਵਿਚ ਸਿੱਖਾਂ ਦਾ ਕਤਲੇਆਮ ਕੀਤਾ-: ਬੀਬੀ ਚੰਦੂਮਾਜਰਾ।

5 Dariya News/(ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 11 May 2019

Last updated on: May 11, 2019, 00:00 IST

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਵਜੋਂ ਚੌਣ ਲੜ੍ਹ ਰਹੇ ਪ੍ਰੋ:ਪ੍ਰੇਮ ਸਿੰਘ ਚੰਦੂਮਾਜਰਾ ਦੀ ਧਰਮ ਪਤਨੀ ਬਲਵਿੰਦਰ ਕੌਰ ਚੰਦੂਮਾਜਰਾ ਵਲੋਂ ਅੱਜ ਗੁਰੂ ਨਗਰੀ ਵਿਖੇ ਚੌਣ ਪ੍ਰਚਾਰ ਕੀਤਾ ਗਿਆ। ਸਥਾਨਕ ਗੁਰਦੁਆਰਾ ਸੀਸਗੰਜ ਸਾਹਿਬ ਦੇ ਕੋਲ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਇਕੱਤਰ ਹੋਈਆਂ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਚੰਦੂਮਾਜਰਾ ਨੇ ਕਿਹਾ ਕਿ ਪ੍ਰੋ:ਚੰਦੂਮਾਜਰਾ ਨੇ ਪੰਜ ਸਾਲ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਹੈ ਜਦੋਂ ਕਿ ਕਾਂਗਰਸ ਦੇ ਮੁਨੀਸ਼ ਤਿਵਾੜੀ ਨੂੰ ਤਾਂ ਅਜੇ ਹਲਕੇ ਬਾਰੇ ਵੀ ਪੂਰਾ ਪਤਾ ਹੀ ਨਹੀ। ਉਨ੍ਹਾਂ ਅਪੀਲ ਕੀਤੀ ਕਿ ਤੱਕੜੀ ਨੂੰ ਵੋਟਾਂ ਪਾ ਕੇ ਕਾਮਯਾਬ ਕਰੋ ਤਾਂ ਜੋ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੁਬਾਰਾਂ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਂਗਰਸ ਸਿੱਖ ਵਿਰੋਧੀ ਪਾਰਟੀ ਹੈ ਜਿਸਨੇ 1984 ਵਿਚ ਸਿੱਖਾਂ ਦਾ ਕਤਲੇਆਮ ਕੀਤਾ। ਜਿਸ ਕਰਕੇ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਇਸਤਰੀ ਸਤਿਸੰਗ ਸਭਾਂ ਦੀਆਂ ਬੀਬੀਆਂ ਵਲੋਂ ਬੀਬੀ ਚੰਦੂਮਾਜਰਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਗੱਲ ਇਹ ਵੀ ਰਹੀ ਕਿ ਪਿਛਲੇ ਲਮੇ ਸਮੇਂ ਤੋਂ ਚੰਦੂਮਾਜਰਾ ਦੇ  ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਕੌਰ ਗੈਰ ਹਾਜ਼ਰ ਰਹੀ ਜੋ ਕਿ ਚਰਚਾ ਦਾ ਵਿਸ਼ਾ ਬਣੀ।ਇਸ ਮੌਕੇ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਮਨਜਿੰਦਰ ਸਿੰਘ, ਜਥੇ:ਰਾਮ ਸਿੰਘ, ਹਰਜੀਤ ਸਿੰਘ ਅਚਿੰਤ, ਜਸਪਾਲ ਸਿੰਘ ਗੂੰਬਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਜਸਵਿੰਦਰ ਕੌਰ ਸੱਗੂ, ਬੀਬੀ ਸੁਰਿੰਦਰ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਬਲਬੀਰ ਕੌਰ, ਬੀਬੀ ਰਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਤੇ ਸ਼ਹਿਰਵਾਸੀ ਹਾਜ਼ਰ ਸਨ।

 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD