Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿਯੰਕਾ ਰਾਣੀ ਨੇ ਬਾਰ੍ਹਵੀਂ ਦੀ ਮੈਰਿਟ ਵਿਚ ਸਥਾਨ ਬਣਾਇਆ

ਸੂਬ ਵਿੱਚੋਂ 19 ਵਾਂ ਅਤੇ ਜ਼ਿਲ੍ਹੇ 'ਚ ਪਹਿਲਾ ਸਥਾਨ

5 Dariya News

ਬਰਨਾਲਾ , 11 May 2019

Last updated on: May 11, 2019, 00:00 IST

ਐਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਵੱਲੋਂ ਸੰਚਾਲਿਤ ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪ੍ਰਿਯੰਕਾ ਰਾਣੀ ਨੇ ਬਾਰ੍ਹਵੀਂ ਜਮਾਤ ਵਿਚ ਸੂਬੇ ਭਰ ਵਿੱਚੋਂ 19ਵਾਂ ਅਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਮੈਰਿਟ ਵਿਚ ਸਥਾਨ ਬਣਾਇਆ ਹੈ। ਸੰਸਥਾ ਦੇ ਪੀ. ਆਰ. ਓ ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਨਤੀਜਿਆਂ 'ਚ ਹੋਣਹਾਰ ਵਿਦਿਆਰਥਣ ਪ੍ਰਿਯੰਕਾ ਨੇ ਕਾਮਰਸ ਸਟਰੀਮ ਵਿਚ ਕੁੱਲ 450 ਵਿੱਚੋਂ 429 ਅੰਕ  ਹਾਸਲ ਕੀਤੇ ਹਨ। ਉਸ ਨੂੰ 95.3 ਪ੍ਰਤੀਸ਼ਤ ਅੰਕ ਮਿਲੇ ਹਨ। ਮਾਂ ਬਾਪ ਦੀ ਹਾਜ਼ਰੀ ਵਿਚ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਕੂਲ ਪ੍ਰਿੰਸੀਪਲ ਸ੍ਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਸਾਡੇ ਵਾਸਤੇ ਮਾਣ ਦੀ ਗੱਲ ਹੈ ਕਿ ਹਰ ਸਾਲ ਸਕੂਲ ਦੇ ਵਿਦਿਆਰਥੀ ਬੋਰਡ ਮੈਰਿਟ ਵਿਚ ਨੁਮਾਇਆ ਸਥਾਨ ਹਾਸਲ ਕਰਦੇ ਹਨ। ਉਹਨਾਂ ਪ੍ਰਿਯੰਕਾ ਦੀ ਲਗਨ ਅਤੇ ਆਤਮ ਵਿਸ਼ਵਾਸ ਦੀ ਤਾਰੀਫ਼ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।  ਪ੍ਰਿਯੰਕਾ ਦੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਅਤੇ ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਨੇ ਕਿਹਾ ਕਿ ਇਸ ਵਿਦਿਆਰਥਣ ਦੀ ਬਿਹਤਰੀਨ ਕਾਰਗੁਜ਼ਾਰੀ ਬਾਕੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰੇਗੀ। ਉਹਨਾਂ ਪ੍ਰਿਯੰਕਾ ਦੇ ਨਾਲ ਨਾਲ ਸਕੂਲ ਸਟਾਫ਼ ਨੂੰ ਵੀ ਵਧਾਈ ਦਿੱਤੀ।

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD