Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੋਟਬੰਦੀ ਤੇ ਜੀ.ਐਸ.ਟੀ. ਲਾਗੂ ਹੋਣ ਨਾਲ ਲੋਕਾਂ ਦੇ ਬੁਰੇ ਦਿਨ ਆਏ

ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਵੱਡੇ ਉਦਯੋਗਿਕ ਘਰਾਣਿਆਂ ਦੇ ਕਰਜੇ ਮੁਆਫ ਕੀਤੇ

5 Dariya News

ਪਟਿਆਲਾ , 13 May 2019

Last updated on: May 13, 2019, 00:00 IST

2014 ਵਿੱਚ ਨਰਿੰਦਰ ਮੋਦੀ ਨੇ ਭਾਜਪਾ ਦੇ ਚੋਣ ਮੈਨੀਫੈਸਟੋ  ਵਿੱਚ ਸਰਕਾਰ ਬਣਾਉਣ ਲਈ ਜੋ ਝੂਠੇ ਵਾਅਦੇ ਕੀਤੇ ਸਨ, ਉਸ ਦਾ ਖੋਖਲਾ ਪਣ ਇਹਨਾਂ ਲੋਕ ਸਭਾ ਚੋਣਾਂ ਵਿੱਚ ਮੋਦੀ ਨੇ ਆਪਣੇ ਚੋਣ ਪ੍ਰਚਾਰ ਵਿੱਚ ਖੁਦ ਹੀ ਜੱਗਜਾਹਰ ਕਰ ਦਿੱਤਾ ਕਿਉਂਕਿ ਉਸਨੇ ਆਪਣੇ ਪ੍ਰਚਾਰ ਦੌਰਾਨ ਪਿਛਲੇ 5 ਸਾਲਾਂ ਵਿੱਚ ਕੀਤੇ ਕਿਸੇ ਵੀ ਕੰਮ ਦਾ ਅਤੇ ਨਾ ਹੀ ਭਵਿੱਖ ਵਿੱਚ ਦੇਸ਼ ਲਈ ਕੀ ਕਰਨਾ ਚਾਹੁੰਦੇ ਹਨ, ਦਾ ਜਿਕਰ ਕੀਤਾ ਹੈ। ਇਹ ਆਪਣੇ ਆਪ ਵਿੱਚ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਵਿੱਚ ਆਮ ਲੋਕਾਂ ਨਾਲ ਬਹੁਤ ਵੱਡਾ ਵਿਸ਼ਵਾਸ਼ਘਾਤ ਹੈ। ਪਟਿਆਲਾ ਤੋਂ ਕਾਂਗਰਸ ਆਈ ਦੇ ਉਮੀਦਵਾਰ ਪਰਨੀਤ ਕੌਰ ਨੇ ਨਵੀਂ ਅਨਾਜ ਮੰਡੀ ਸਰਹਿੰਦ ਰੋਡ, ਜਗਦੀਸ਼ ਇਨਕਲੇਵ ਅਤੇ ਵਿਕਾਸ ਨਗਰ ਸਿਊਣਾ ਚੌਂਕ ਵਿਖੇ ਭਰਵੀਆਂ ਚੋਣ ਮੀਟਿੰਗਾਂ ਦੌਰਾਨ। ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਮੋਦੀ ਦਾਅਵਾ ਕਰਦਾ ਸੀ ਕਿ ਦੇਸ਼ ਦੇ ਲੋਕਾਂ ਦੇ ਅੱਛੇ ਦਿਨ ਆਉਣਗੇ। ਸਗੋਂ ਮੋਦੀ ਨੇ ਨੋਟਬੰਦੀ ਅਤੇ ਜੀ.ਐਸ.ਟੀ. ਲਾਗੂ ਕਰਕੇ ਲੋਕਾਂ ਦੇ ਬੁਰੇ ਦਿਨ ਲੈ ਆਂਦੇ। ਨੋਟਬੰਦੀ ਤੋਂ ਬਾਅਦ ਦੋ ਹਜ਼ਾਰ ਦੇ ਵੱਡੇ ਨੋਟ ਆਉਣ ਨਾਲ ਕਾਲੇ ਧਨ ਨੂੰ ਹੋਰ ਬੜਾਵਾ ਮਿਲਿਆ। ਉਹਨਾਂ ਕਿਹਾ ਕਿ ਮੋਦੀ ਇਹ ਵੀ ਦਾਅਵਾ ਕਰਦਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ ਵਿਦੇਸ਼ਾਂ ਤੋਂ ਕਾਲਾ ਧਨ ਵਾਪਸ ਲਿਆਂਦਾ ਜਾਵੇਗਾ ਅਤੇ ਦੇਸ਼ ਦੇ ਹਰੇਕ ਨਾਗਰਿਕ ਦੇ ਖਾਤੇ ਵਿੱਚ ਘੱਟੋ ਘੱਟ 15 ਲੱਖ ਰੁਪਏ ਜਰੂਰ ਆਉਣਗੇ। ਆਪਣੇ ਕਾਰਜਕਾਲ ਦੌਰਾਨ ਮੋਦੀ ਨੇ ਕਦੇ ਵੀ ਲੋਕਾਂ ਦੇ ਮਨਾ ਦੀ ਗੱਲ ਨਹੀਂ ਕੀਤੀ ਸਗੋਂ ਹਮੇਸ਼ਾਂ ਆਪਣੇ ਮਨ ਦੀਆਂ ਗੱਲਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ।ਪਰਨੀਤ ਕੌਰ ਨੇ ਮੋਦੀ ਸਰਕਾਰ ਤੇ ਵਰਦਿਆਂ ਆਖਿਆ ਕਿ ਉਹਨਾਂ ਦੇ ਕਾਰਜਕਾਲ ਦੌਰਾਨ ਹੀ  ਕਈ ਵੱਡੇ ਬੈਂਕ ਘੁਟਾਲੇ ਸਾਹਮਣੇ ਆਏ। ਮੋਦੀ ਨੇ ਖੁਦਕਸ਼ੀ ਕਰ ਰਹੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਵੱਡੇ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਲਈ ਕਰਜੇ ਮੁਆਫ ਕੀਤੇ। ਉਹਨਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ। 

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕਈ ਵਾਰੀ ਕਿਸਾਨਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਕੋਲ ਪਹੁੰਚ ਕੀਤੀ ਗਈ। ਪ੍ਰੰਤੂ ਮੋਦੀ ਨੇ ਪੰਜਾਬ ਨੂੰ ਇੱਕ ਫੁਟੀ ਕੋੜੀ ਵੀ ਰਾਹਤ ਵਜੋਂ ਨਹੀਂ ਦਿੱਤੀ।ਪਰਨੀਤ ਕੌਰ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ 10 ਸਾਲਾਂ ਦੇ ਲੰਮੇ ਕਾਰਜਕਾਲ ਦੌਰਾਨ ਪਟਿਆਲੇ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਹਨਾਂ ਨੇ ਪਟਿਆਲੇ ਦਾ ਵਿਕਾਸ ਤਾ ਕੀ ਕਰਨਾ ਸੀ ਸਗੋਂ ਇਥੋਂ ਦੀਆਂ ਸਰਕਾਰੀ ਜਾਇਦਾਦਾ ਵੇਚ ਕੇ ਪੈਸਾ ਬਾਹਰਲੇ ਜ਼ਿਲ੍ਹਿਆਂ ਤੇ ਲਗਾ ਦਿੱਤਾ। ਆਪਣੇ ਆਪ ਨੂੰ ਪੰਜਾਬ ਹਿਤੈਸ਼ੀ ਵਿਸ਼ੇਸ਼ ਕਰ ਕਿਸਾਨ ਹਿਤੈਸ਼ੀ ਕਹਿਣ ਵਾਲੀ ਅਕਾਲੀ ਪਾਰਟੀ ਨੇ ਕਿਸਾਨਾਂ ਨੂੰ ਕਰਜੇ ਤੋਂ ਰਾਹਤ ਦਿਵਾਉਣ ਲਈ ਕੋਈ ਕਦਮ ਨਹੀਂ ਚੁਕਿਆ ਸਗੋਂ ਪੰਜਾਬ ਵਿੱਚ ਮਾਫੀਆ ਰਾਜ ਰਾਹੀਂ ਲੋਕਾਂ ਨੂੰ ਲੁਟਿਆ ਗਿਆ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਬੁਰੀ ਤਰ੍ਹਾਂ ਕੁਚਲਿਆ ਗਿਆ। ਉਹਨਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਰਜੇ ਵਿੱਚ ਡੁੱਬੇ ਛੋਟੇ ਕਿਸਾਨਾਂ ਦੀ ਬਾਂਹ ਫੜੀ ਅਤੇ ਉਹਨਾਂ ਨੂੰ ਕਰਜੇ ਤੋਂ ਰਾਹਤ ਦਿਵਾਉਣ ਵਾਸਤੇ ਦੋ-ਦੋ ਲੱਖ ਰੁਪਏ ਤੱਕ ਦੇ ਕਰਜੇ ਮਾਅਫ ਕੀਤੇ ਜਾ ਰਹੇ ਹਨ।ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਹੀ ਵਿਕਾਸ ਪੱਖੋਂ ਪਟਿਆਲਾ ਦੀ ਨੁਹਾਰ ਬਦਲੀ ਹੈ। ਉਹਨਾਂ ਪਟਿਆਲਾ ਦਿਹਾਤੀ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪਰਨੀਤ ਕੌਰ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਕਾਮਯਾਬ ਕਰਨ। ਇਸ ਮੌਕੇ ਸੰਤ ਬਾਂਗਾ, ਅਨਿਲ ਮਹਿਤਾ, ਗੁਰਜੀਤ ਸਿੰਘ ਗੁਰੀ, ਦੇਵੀ ਦਿਆਲ ਗੋਇਲ, ਹਰਜੀਤ ਸਿੰਘ ਸ਼ੇਰੂ, ਸੁਖਜਿੰਦਰ ਸਿੰਘ ਮਾਨਸ਼ਾਹੀਆ ਅਤੇ ਰਿੱਚੀ ਡਕਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜਤੀਆ ਐਸੋਸ਼ੀਏਸ਼ਨ ਦੇ ਆਹੁਦੇਦਾਰ, ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਅਤੇ ਕੌਂਸਲਰ ਤੇ ਹੋਰ ਪਤਵੰਤੇ ਵੀ ਮੌਂਜ਼ੂਦ ਸਨ।

 

Tags: Parneet Kaur , Brahm Mohindra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD