Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮਨੀਸ਼ ਤਿਵਾੜੀ ਨੇ ਸ੍ਰੀ ਅਨੰਦਪੁਰ ਸਾਹਿਬ ਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਲਿਆਉਣ ਦਾ ਵਾਅਦਾ ਕੀਤਾ

5 Dariya News

ਸ੍ਰੀ ਆਨੰਦਪੁਰ ਸਾਹਿਬ , 14 May 2019

Last updated on: May 14, 2019, 00:00 IST

ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਵਾਅਦਾ ਕੀਤਾ ਹੈ ਕਿ ਆਉਂਦਿਆਂ 5 ਸਾਲਾਂ ਦੌਰਾਨ ਉਹ ਪੁਖਤਾ ਕਰਨਗੇ ਕਿ ਲੋਕ ਸਭਾ ਹਲਕੇ ਚ ਪੈਂਦੇ 9 ਵਿਧਾਨ ਸਭਾ ਹਲਕਿਆਂ ਚ ਘੱਟੋ ਘੱਟ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਵੇ।ਵਕੀਲਾਂ ਨਾਲ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਪ੍ਰਚਾਰ ਮੀਟਿੰਗਾਂ ਦੌਰਾਨ, ਤਿਵਾੜੀ ਨੇ ਕਿਹਾ ਕਿ ਉਨ੍ਹਾਂ ਪਾਇਆ ਹੈ ਕਿ ਹਲਕੇ ਚ ਬੇਰੁਜ਼ਗਾਰੀ ਇੱਕ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਛੱਡ ਕੇ, ਲੋਕ ਸਭਾ ਹਲਕੇ ਚ ਕਿਸੇ ਵੀ ਤਰ੍ਹਾਂ ਦਾ ਉਦਯੋਗ ਨਹੀਂ ਹੈ ਅਤੇ ਉਹ ਸੁਨਿਸ਼ਚਿਤ ਕਰਨਗੇ ਕਿ ਪਹਾੜਾਂ ਨਾਲ ਪੈਂਦੀ ਜ਼ਮੀਨ ਨੂੰ ਪੰਜਾਬ ਦੇ ਹੋਰਨਾਂ ਹਿੱਸਿਆਂ ਮੁਕਾਬਲੇ ਸਸਤੇ ਰੇਟਾਂ ਤੇ ਉਦਯੋਗ ਨੂੰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਅਜਿਹਾ ਕੋਈ ਕਾਰਨ ਨਹੀਂ ਦਿਸਦਾ, ਜਿਸ ਕਾਰਨ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਬੱਦੀ ਅਤੇ ਨਾਲਾਗੜ੍ਹ ਚ ਉਦਯੋਗਿਕ ਹੱਬ ਬਣ ਗਏ, ਪਰ ਪੰਜਾਬ ਦੇ ਇਲਾਕਿਆਂ ਚ ਨਹੀਂ।ਆਪਣੀ ਯੋਜਨਾ ਦਾ ਖੁਲਾਸਾ ਕਰਦਿਆਂ, ਉਨ੍ਹਾਂ ਕਿਹਾ ਕਿ ਉਨ੍ਹਾਂ ਹਰ ਸਾਲ ਭਾਰਤ ਸਰਕਾਰ, ਸੂਬਾ ਸਰਕਾਰ ਅਤੇ ਨਿੱਜੀ ਨਿਵੇਸ਼ਕਾਂ ਤੋਂ ਔਸਤਨ 10 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਲਿਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਨਿਵੇਸ਼ਕ ਪੰਜਾਬ ਚ ਪੈਸੇ ਨਿਵੇਸ਼ ਕਰਨ ਦਾ ਭਰੋਸਾ ਪ੍ਰਗਟਾਉਣ ਲੱਗੇ ਹਨ ਅਤੇ ਪਹਾੜਾਂ ਨਾਲ ਲੱਗਦੇ ਇਸ ਇਲਾਕੇ ਨੂੰ ਇਸ ਵਾਸਤੇ ਚੰਗੇ ਤਰੀਕੇ ਨਾਲ ਇਸਤੇਮਾਲ ਕੀਤਾ ਜਾ ਸਕਦਾ ਹੈ, ਕਿਉਂਕਿ ਇਸਦੀ ਮੁਹਾਲੀ ਅੰਤਰਰਾਸ਼ਟਰੀ ਏਅਰਪੋਰਟ ਨਾਲ ਨਜ਼ਦੀਕੀ ਕਈ ਫਾਇਦਿਆਂ ਚੋਂ ਇੱਕ ਹੈ।

ਤਿਵਾੜੀ ਨੇ ਆਪਣੇ ਅਕਾਲੀ ਵਿਰੋਧੀ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਕਦੇ ਇਸ ਅਧਾਰ ਤੇ ਸੋਚਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਅਸਲੀਅਤ ਵਿੱਚ ਇਲਾਕੇ ਚ ਨਿਵੇਸ਼ ਲਿਆਉਣ ਦੀ ਚਿੰਤਾ ਹੁੰਦੀ, ਤਾਂ ਇਨ੍ਹਾਂ ਇਹ ਕੰਮ ਕੀਤਾ ਹੁੰਦਾ, ਕਿਉਂਕਿ ਜਿੱਥੇ ਕੇਂਦਰ ਚ ਭਾਜਪਾ ਅਗਵਾਈ ਵਾਲੀ ਸਰਕਾਰ ਸੀ, ਜਿਸ ਚ ਇਨ੍ਹਾਂ ਦੀ ਪਾਰਟੀ ਇੱਕ ਹਿੱਸਾ ਸੀ। ਉੱਥੇ ਹੀ ਸੂਬੇ ਅੰਦਰ ਤਿੰਨ ਸਾਲਾਂ ਤੱਕ ਅਕਾਲੀ ਭਾਜਪਾ ਦੀ ਸਰਕਾਰ ਰਹੀ। ਪਰ ਅਫਸੋਸ ਹੈ ਕਿ ਚੰਦੂਮਾਜਰਾ ਨੇ ਆਪਣੇ ਲੋਕਾਂ ਦੀ ਸਥਿਤੀ ਸੁਧਾਰਨ ਲਈ ਕੋਈ ਚਿੰਤਾ ਜਾਂ ਇੱਛਾ ਨਹੀਂ ਪ੍ਰਗਟਾਈ।ਕਾਂਗਰਸੀ ਉਮੀਦਵਾਰ ਨੇ ਵਾਅਦਾ ਕੀਤਾ ਕਿ ਪੰਜਾਹ ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ, ਜਿਹੜੀ ਘੱਟੋ ਘੱਟ ਰਕਮ ਹੋਵੇਗੀ, ਘੱਟੋ ਘੱਟ ਪੰਜ ਲੱਖ ਨੌਕਰੀਆਂ ਪੈਦਾ ਹੋਣਗੀਆਂ ਅਤੇ ਵੱਡੇ ਪੱਧਰ ਤੇ ਬੇਰੁਜ਼ਗਾਰੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਇੱਕ ਮੌਕਾ ਦੇਣ ਅਤੇ ਆਪਣੀ ਵੋਟ ਦੇਣ, ਉਹ ਤੁਹਾਨੂੰ ਨਤੀਜੇ ਲਿਆ ਕੇ ਦੇਣਗੇ।ਤਿਵਾੜੀ ਨਾਲ ਸਥਾਨਕ ਐਮਐਲਏ ਤੇ ਪੰਜਾਬ ਵਿਧਾਨ ਸਭਾ ਚ ਸਪੀਕਰ ਰਾਣਾ ਕੇ ਪੀ ਸਿੰਘ ਸਮੇਤ ਹੋਰ ਕਈ ਸਥਾਨਕ ਆਗੂ ਵੀ ਮੌਜੂਦ ਰਹੇ।

 

Tags: Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD