Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਲੋਕ ਕਾਂਗਰਸ ਦੇ ਖ਼ਾਤਮੇ ਲਈ ਉਤਾਵਲੇ : ਬੀਬੀ ਚੰਦੂਮਾਜਰਾ

5 Dariya News

ਖਰੜ , 15 May 2019

Last updated on: May 15, 2019, 00:00 IST

ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਧਰਮ ਪਤਨੀ ਬੀਬੀ ਬਲਵਿੰਦਰ ਕੌਰ ਚੰਦੂਮਾਜਰਾ ਨੇ ਖਰੜ ਵਿਖੇ ਪ੍ਰੋ. ਚੰਦੂਮਾਜਰਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ।ਬੀਬੀ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰਨ ਕਰਕੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਨਾਦਰਸ਼ਾਹੀ ਰਾਜ ਨੂੰ ਜਲਦ ਤੋਂ ਜਲਦ ਖ਼ਤਮ ਕਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਕਾਂਗਰਸ ਪਾਰਟੀ ਦੁਆਰਾ ਬਾਹਰੀ ਉਮੀਦਵਾਰ ਲਾਉਣ ਤੋਂ ਇਹ ਸਾਫ਼ ਨਜ਼ਰ ਆਉਂਦਾ ਹੈ ਕਿ ਕਾਂਗਰਸ ਹਾਈਕਮਾਂਡ ਨੂੰ ਹਲਕੇ ਦੇ ਅਹੁਦੇਦਾਰਾਂ ਅਤੇ ਲੋਕਾਂ ਉਪਰ ਵਿਸ਼ਵਾਸ਼ ਨਹੀਂ ਹੈ।ਇਸ ਮੌਕੇ ਉਨ੍ਹਾਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਹਲਕਾ ਸ੍ਰੀ ਆਨੰਦਪੁਰ ਸਾਹਿਬ ਲਈ ਪਿਛਲੇ ਪੰਜ ਸਾਲਾਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਬਾਰੇ ਦੱਸਦੇ ਹੋਏ ਕਿਹਾ ਕਿ ਹਲਕੇ ਅੰਦਰ ਦਸ ਹਜ਼ਾਰ ਕਰੋੜ ਰੁਪਏ ਦੇ ਕਰੀਬ ਨੈਸ਼ਨਲ ਹਾਈਵੇ ਪ੍ਰੋਜੈਕਟ ਲਿਆਉਣ ਤੋਂ ਇਲਾਵਾ ਪਿੰਡਾਂ ਵਿਚ ਸਪੋਰਟਸ ਜਿੰਮ, ਪਾਣੀ ਵਾਲੇ ਟੈਂਕਰ, ਰੋਪੜ ਵਿਖੇ ਪਾਸਪੋਰਟ ਦਫ਼ਤਰ, ਆਧੁਨਿਕ ਸਹੂਲਤਾਂ ਵਾਲੇ ਸਟੇਡੀਅਮ, ਲਾਈਬ੍ਰੇਰੀਆਂ, ਸਟਰੀਟ ਲਾਈਟਾਂ ਤੋਂ ਇਲਾਵਾ ਅਨੇਕਾਂ ਕੰਮ ਹਲਕੇ ਦੀ ਝੋਲੀ ਪਾਏ।ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬੀਜੇਪੀ ਨਰਿੰਦਰ ਸਿੰਘ ਰਾਣਾ, ਕੌਂਸਲਰ ਰਾਜਪਾਲ ਰਾਜੂ, ਸਾਬਕਾ ਕੌਂਸਲਰ ਨਰਿੰਦਰ ਪਾਲ ਸਿੰਘ, ਪ੍ਰਿੰਸੀਪਲ ਸੁਰਿੰਦਰ ਸਿੰਘ, ਮਨੀ ਕੌਂਸਲਰ, ਭੁਪਿੰਦਰ ਸਿੰਘ, ਮੰਡਲ ਪ੍ਰਧਾਨ ਦਵਿੰਦਰ ਸਿੰਘ ਬਰਮੀ, ਹਰਮਨ ਸਿੰਘ, ਡਾ. ਸੁਦਾਗਰ ਸਿੰਘ ਤੋਂ ਇਲਾਵਾ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD