Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਕਾਂਗਰਸ ਦੀ ਪੁਰਾਣੀ ਨੀਤੀ ਫੁਟ ਪਾਓ ਅਤੇ ਰਾਜ ਕਰੋ ਨੂੰ ਲੋਕ ਸਫਲ ਨਹੀ ਹੋਣ ਦੇਣਗੇ : ਸੁਰਜੀਤ ਸਿੰਘ ਰੱਖੜਾ

ਦੇਸ਼ ਨੂੰ ਵੰਡ ਕੇ 50 ਸਾਲ ਕੀਤਾ ਲੋਕਾਂ 'ਤੇ ਅਤਿਆਚਾਰ

5 Dariya News

ਪਟਿਆਲਾ , 15 May 2019

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਫੁਟ ਪਾਓ ਰਾਜ ਕਰੋ ਕਾਂਗਰਸ ਦੀ ਪੁਰਾਣੀ ਨੀਤੀ ਹੈ। ਕਾਂਗਰਸ ਨੇ ਦੇਸ਼ ਨੂੰ ਵੰਡ ਕੇ 50 ਸਾਲ ਲੋਕਾਂ 'ਤੇ ਅਤਿਆਚਾਰ ਕੀਤਾ ਅਤੇ ਉਨ੍ਹਾਂ ਨੂੰ ਹਮੇਸ਼ਾ ਦਬਾ ਕੇ ਹੀ ਰੱਖਿਆ ਹੈ ਪਰ ਲੋਕ ਇਸ ਨੂੰ ਹੁਣ ਸਫਲ ਨਹੀ ਹੋਣ ਦੇਣਗੇ। ਸੁਰਜੀਤ ਸਿੰਘ ਰੱਖੜਾ ਅੱਜ ਹਲਕਾ ਪਟਿਆਲਾ ਦੇ ਕਈ ਨੇੜਲੇ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਅਬਲੋਵਾਲ ਵਿਖੇ ਇੱਕ ਮੀਟਿੰਗ ਦੌਰਾਨ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਵੀ ਮੌਜੂਦ ਸਨ।ਸ. ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਕਦੇ ਵੀ ਕਿਸੇ ਦਾ ਭਲਾ ਨਹੀਂ ਸੋਚ ਸਕਦੀ ਕਿਉਂਕਿ ਇਸਦੀਆਂ ਨੀਤੀਆਂ ਹੀ ਗਰੀਬਾਂ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਨੀਤੀ ਗਰੀਬੀ ਨਹੀਂ ਬਲਕਿ ਗਰੀਬਾਂ ਨੂੰ ਹਟਾਉਣ ਵਾਲੀ ਹੈ। ਇਸ ਕਾਰਨ ਅੱਜ ਸਾਰਾ ਪੰਜਾਬ ਕਾਂਗਰਸ ਦਾ ਬਾਈਕਾਟ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦੇ ਵੱਲੋਂ ਕੀਤੇ ਵਿਕਾਸ ਦੇ ਕਾਰਨ ਅੱਜ ਹਰ ਜਨ ਅਕਾਲੀ ਭਾਜਪਾ ਦੇ ਨਾਲ ਖੜ੍ਹਾ ਹੈ। ਸ. ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਕਰਾਰੀ ਹਾਰ ਤਾਂ ਦਿੱਤੀ ਹੀ ਜਾਵੇਗੀ ਤੇ ਨਾਲ ਹੀ ਲੋਕਾਂ 'ਤੇ ਕੀਤੇ ਅਤਿਆਚਾਰਾਂ ਦਾ ਹਿਸਾਬ ਵੀ ਕਾਂਗਰਸ ਕੋਲੋ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਰਾਹ ਖੋਲੇ ਜਾਣਗੇ ਅਤੇ ਪੰਜਾਬ ਤੇ ਦੇਸ਼ ਦਾ ਰਿਕਾਰਡ ਤੋੜ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਇਸ਼ਰ ਸਿੰਘ ਅਬਲੋਵਾਲ, ਸੁਖਵੀਰ ਸਿੰਘ ਐਮਸੀ, ਬਲਵੀਰ ਸਿੰਘ ਖਰੋੜ, ਇੰਦਰਜੀਤ ਸਿੰਘ ਖਰੋੜ ਸਾਬਕਾ ਐਮਸੀ, ਬਲਦੇਵ ਸਿੰਘ ਭੋਲਾ, ਜਗਤਾਰ ਸਿੰਘ, ਬਲਜਿੰਦਰ ਸਿੰਘ ਪ੍ਰਧਾਨ, ਗੁਰਮੀਤ ਸਿੰਘ ਪਨੂੰ, ਸ਼ਾਮ ਸਿੰਘ ਅਬਲੋਵਾਲ, ਭਰਪੂਰ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਚੇਅਰਮੈਨ ਜਸਵੰਤ ਸਿੰਘ ਚਹਿਲ, ਕੁਲਵੰਤ ਸਿੰਘ ਚਹਿਲ, ਰਘਵੀਰ ਸਿੰਘ, ਸੁੱਚਾ ਸਿੰਘ, ਨਿਰੰਜਣ ਸਿੰਘ ਢੋਸੀ, ਭਜਨ ਸਿੰਘ, ਇਕਬਾਲ ਮੁਹੰਮਦ, ਗੁਲਜਾਰ ਮੁਹੰਮਦ, ਰਾਜਿੰਦਰ ਕੁਮਾਰ, ਗੁਰਭਜਨ ਸਿੰਘ, ਦਰਸ਼ਨ ਸਿੰਘ ਕੈਸ਼ੀਅਰ ਆਦਿ ਹਾਜਰ ਸਨ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD