Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਟਰੱਕ ਯੂਨੀਅਨ ਵੱਲੋਂ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਡਟਣ ਦਾ ਐਲਾਨ

ਕਾਂਗਰਸ ਨੇ ਆਪਣੇ ਦੋ ਸਾਲਾਂ ਦੇ ਰਾਜ ਵਿੱਚ ਟਰੱਕ ਬਿਜਨੈਸ ਨੂੰ ਪੂਰੀ ਤਰ੍ਹਾਂ ਡੋਬਿਆ: ਚਰਨਜੀਤ ਰੱਖੜਾ

5 Dariya News

ਪਟਿਆਲਾ , 15 May 2019

Last updated on: May 15, 2019, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਨੇਤਾ ਚਰਨਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਦੀ ਮਾੜੀ ਨੀਤੀਆਂ ਦੇ ਕਾਰਨ ਅੱਜ  ਕਿਸਾਨਾਂ ਵਾਂਗ ਟਰੱਕ ਮਾਲਿਕ ਵੀ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਗਏ ਹਨ ਕਿਉਂਕਿ ਕਾਂਗਰਸ ਨੇ ਆਪਣੇ ਦੋ ਸਾਲਾਂ ਵਿੱਚ ਟਰੱਕਾਂ ਦੇ ਬਿਜਨੈਸ ਨੂੰ ਬੁਰੀ ਤਰ੍ਹਾਂ ਰੌਂਦ ਕੇ ਰੱਖ ਦਿੱਤਾ ਹੈ। ਇਸ ਕਾਰਨ ਅੱਜ ਟਰੱਕ ਮਾਲਿਕਾਂ ਦੇ ਪਰਿਵਾਰ ਅਤੇ ਇਸ ਬਿਜਨੈਸ ਨਾਲ ਜੁੜੇ ਹੋਰ ਕਈ ਵਰਗ ਭੁੱਖੇ ਮਰਨ ਲਈ ਮਜ਼ਬੂਰ ਹੋ ਗਏ ਹਨ।  ਚਰਨਜੀਤ ਸਿੰਘ ਰੱਖੜਾ ਅੱਜ ਹਲਕਾ ਪਟਿਆਲਾ ਵਿਖੇ ਟਰੱਕ ਯੂਨੀਅਨ ਦੇ ਮੈਂਬਰਾਂ ਵੱਲੋਂ ਰੱਖੀ ਇੱਕ ਮੀਟਿੰਗ ਦੌਰਾਨ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸਮੁੱਚੀ ਟਰੱਕ ਯੂਨੀਅਨ ਨੇ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਡੱਟਣ ਦਾ ਐਲਾਨ ਕਰ ਦਿੱਤਾ।ਚਰਨਜੀਤ ਸਿੰਘ ਰੱਖੜਾ ਨੇ ਆਖਿਆ ਕਿ ਆਪਣੇ ਆਪ ਨੂੰ ਕਿਸਾਨਾਂ ਦਾ ਹਿਤੈਸ਼ੀ ਦਸਣ ਵਾਲੀ ਕਾਂਗਰਸ ਨੇ ਕਦੇ ਵੀ ਕਿਸਾਨਾਂ ਦਾ ਭਲਾ ਨਹੀ ਸੋਚਿਆ। ਹਮੇਸ਼ਾ ਕਿਸਾਨਾਂ 'ਤੇ ਅਤਿਆਚਾਰ ਕਰਕੇ ਉਨ੍ਹਾਂ ਦੇ ਹੱਕਾਂ 'ਤੇ ਡਾਕਾ ਹੀ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਅੱਜ ਵੀ ਕਾਂਗਰਸ ਦੇ ਖਿਲਾਫ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਇੱਕ ਅਤਿਆਚਾਰੀ ਪਾਰਟੀ ਹੈ। ਇਸ ਮੌਕੇ ਸਮੁੱਚੇ ਟਰੱਕ ਯੂਨੀਅਨ ਦੇ ਮੈਂਬਰਾਂ ਨੇ ਸ. ਸੁਰਜੀਤ ਸਿੰਘ ਰੱਖੜਾ ਨੂੰ ਆਪਣਾ ਸਮੱਰਥਨ ਦੇਣ ਦਾ ਐਲਾਨ ਵੀ ਕੀਤਾ।ਚਰਨਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਿਸਾਨ ਅਤੇ ਹਰ ਵਰਗ ਅੱਜ ਕਾਂਗਰਸ ਦਾ ਬਾਈਕਾਟ ਕਰ ਰਿਹਾ ਹੈ। ਲੋਕ ਅੱਜ ਅਕਾਲੀ ਭਾਜਪਾ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਅਤੇ ਦੁਬਾਰਾ ਅਕਾਲੀ ਭਾਜਪਾ ਦੀ ਸਰਕਾਰ ਬਣਾਉਣ ਲਈ ਆਪਣਾ ਪੂਰਾ ਸਮੱਰਥਨ ਉਮੀਦਵਾਰ ਸ. ਸੁਰਜੀਤ ਸਿੰਘ ਰੱਖੜਾ ਨੂੰ ਦੇ ਰਹੇ ਹਨ ਤਾਂ ਜੋ ਕਾਂਗਰਸ ਦੇ ਮਾਰੂ ਰਾਜ ਦਾ ਖਾਤਮਾ ਕੀਤਾ ਜਾ ਸਕੇ। ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਇੰਦਰਮੋਹਨ ਸਿੰਘ ਬਜਾਜ ਸਾਬਕਾ ਚੇਅਰਮੈਨ, ਕੁਲਵਿੰਦਰ ਸਿੰਘ ਵਿੱਕੀ ਰਿਵਾਜ, ਸੁਰਜੀਤ ਸਿੰਘ ਟੌਹੜਾ, ਐਡਵੋਕੇਟ ਮਨਵੀਰ ਸਿੰਘ ਵਿਰਕ ਅਤੇ ਸਮੁੱਚੇ ਟਰੱਕ ਯੂਨੀਅਨ ਦੇ ਮੈਂਬਰਾਂ ਹਾਜ਼ਰ ਸਨ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD