Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਝੂਠੇ ਵਾਅਦਿਆਂ ਵਾਲੀ ਕਾਂਗਰਸ ਨੂੰ ਲੋਕ ਨਹੀਂ ਕਰਨਗੇ ਮੁਆਫ: ਅਬਲੋਵਾਲ

ਸ. ਰੱਖੜਾ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਉਣ ਲਈ ਕੀਤੀਆਂ ਮੀਟਿੰਗਾਂ

5 Dariya News

ਪਟਿਆਲਾ , 15 May 2019

Last updated on: May 15, 2019, 00:00 IST

ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਝੂਠੇ ਵਾਅਦਿਆਂ ਵਾਲੀ ਕਾਂਗਰਸ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਪਰ ਬਾਅਦ ਵਿੱਚ ਵਾਅਦੇ ਪੂਰੇ ਕਰਨ ਤੋਂ ਪਾਸਾ ਵੱਟ ਲਿਆ। ਇਸ ਕਾਰਨ ਜਨਤਾ ਵਿੱਚ ਕਾਂਗਰਸ ਦੇ ਪ੍ਰਤੀ ਬਹੁਤ ਜ਼ਿਆਦਾ ਰੋਸ਼ ਪਾਇਆ ਜਾ ਰਿਹਾ ਹੈ। ਸ. ਸੁਰਜੀਤ ਸਿੰਘ ਅਬਲੋਵਾਲ ਅੱਜ ਹਲਕਾ ਪਟਿਆਲਾ ਦੇ ਨੇੜਲੇ ਇਲਾਕਿਆਂ ਵਿੱਚ ਸ. ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਰੱਖੀਆਂ ਮੀਟਿੰਗਾਂ ਤੋਂ ਬਾਅਦ ਇੰਦਰਾ ਕਲੋਨੀ ਵਿਖੇ ਮੀਟਿੰਗ ਨੂੰ ਸੰਬੋਧਨ ਕਰਨ ਦੌਰਾਨ ਗੱਲਬਾਤ ਕਰ ਰਹੇ ਸਨ।ਸ. ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਉਮੀਦਵਾਰ ਸ. ਸੁਰਜੀਤ ਸਿੰਘ ਰੱਖੜਾ ਨੂੰ ਲੋਕ ਸਭਾ ਚੋਣਾਂ ਦੌਰਾਨ ਭਾਰੀ ਬਹੁਮਤ ਨਾਲ ਜਿੱਤ ਦਿਵਾਈ ਜਾਵੇਗੀ, ਇਸ ਲਈ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕ ਅੱਜ ਕਾਂਗਰਸ ਦਾ ਬਾਈਕਾਟ ਕਰਕੇ ਅਕਾਲੀ ਭਾਜਪਾ ਨੂੰ ਆਪਣਾ ਪੂਰੀ ਤਰ੍ਹਾਂ ਸਮੱਰਥਨ ਦੇ ਰਹੇ ਹਨ। ਇਸ ਲਈ ਆਉਂਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਇੱਕ ਵੱਡੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।  ਇਸ ਮੌਕੇ ਉਨ੍ਹਾਂ ਨਾਲ ਅਕਾਲੀ ਭਾਜਪਾ ਦੇ ਵੱਡੀ ਗਿਣਤੀ ਵਿੱਚ ਮੈਂਬਰ ਮੌਜੂਦ ਸਨ। ਇਸ ਮੌਕੇ ਇੰਦਰ ਮੋਹਨ ਬਜਾਜ, ਇੰਦਰਾ ਕਲੋਨੀ ਸਮਸ਼ੇਰ ਸਿੰਘ ਸੰਮਾ, ਜਸਵਿੰਦਰ ਸਿੰਘ ਗੋਲਡੀ, ਗੁਰਮੀਤ ਸਿੰਘ ਡਿੰਪਲ, ਸੁਖਦੇਵ ਸਿੰਘ, ਰਤਾ ਸਿੰਘ, ਗੁਲਾਟੀ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ ਸਦੋ ਸਾਬਕਾ ਐਮਸੀ, ਲਾਲੀ ਪਨੂੰ, ਐਡਵੋਕੇਟ ਮਨਵੀਰ ਸਿੰਘ ਵਿਰਕ, ਪ੍ਰਤਾਪ ਸਿੰਘ ਸੰਧੂ, ਭਜਨ ਸਿੰਘ ਆਦਿ ਹਾਜਰ ਸਨ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD