ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਧਰਮਪਤਨੀ ਬੀਬੀ ਹਰਿੰਦਰ ਕੌਰ ਰੱਖੜਾ ਨੇ ਅੱਜ ਪਿੰਡ ਪੱਧਰ 'ਤੇ ਸ. ਸੁਰਜੀਤ ਸਿੰਘ ਰੱਖੜਾ ਦੀ ਜਿੱਤ ਲਈ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਪਿੰਡਾਂ ਦੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਅਕਾਲੀ ਭਾਜਪਾ ਦੀ ਸਰਕਾਰ ਆਉਂਦਿਆਂ ਹੀ ਸਾਰਿਆਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ 'ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਬੀਬੀ ਗੁਰਮੀਤ ਕੌਰ ਬਰਾੜ ਵੀ ਹਾਜ਼ਰ ਸਨ।ਬੀਬੀ ਰੱਖੜਾ ਨੇ ਆਖਿਆ ਕਿ ਸ. ਰੱਖੜਾ ਦੀ ਸਥਿਤੀ ਇਸ ਸਮੇਂ ਕਾਫੀ ਮਜ਼ਬੂਤ ਹੈ। ਇਸ ਕਾਰਨ ਕਾਂਗਰਸ ਦਾ ਉਨ੍ਹਾਂ ਅੱਗੇ ਕਦੇ ਵੀ ਟਿਕ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸ. ਰੱਖੜਾ ਵੱਲੋਂ ਕੀਤੇ ਸਮਾਜ ਸੇਵਾ ਦਾ ਕੰਮਾਂ ਦੇ ਕਾਰਨ ਹੀ ਅੱਜ ਉਨ੍ਹਾਂ ਨੂੰ ਲੋਕਾਂ ਦਾ ਘਰ ਘਰ ਪਿਆਰ ਮਿਲ ਰਿਹਾ ਹੈ। ਇਸ ਕਾਰਨ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਅਤੇ ਅਕਾਲੀ ਭਾਜਪਾ ਵੱਡੀ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ. ਰੱਖੜਾ ਵੱਲੋਂ ਕੀਤੇ ਸਮਾਜ ਸੇਵਾ ਦੇ ਕੰਮਾਂ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਵਾਰ ਸ. ਰੱਖੜਾ ਦੀ ਜਿੱਤ ਸੌ ਫੀਸਦੀ ਤੈਅ ਹੈ।