Monday, 13 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ

 

ਰਾਣੀ ਦੀ ਹਾਰ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਬਗਾਵਤ ਕਾਰਨ ਅਮਰਿੰਦਰ ਦੀ ਹੋਵੇਗੀ ਛੁੱਟੀ : ਸੁਰਜੀਤ ਸਿੰਘ ਰੱਖੜਾ

ਸਿੱਧੂ ਅਤੇ ਅਮਰਿੰਦਰ ਦੀ ਲੜਾਈ ਪੂਰੀ ਤਰ੍ਹਾਂ ਸਿਖਰ 'ਤੇ ਪੁੱਜੀ

5 Dariya News

ਪਟਿਆਲਾ , 16 May 2019

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਰਾਣੀ ਦੀ ਹਾਰ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਬਗਾਵਤ ਕਾਰਨ ਅਮਰਿੰਦਰ ਸਰਕਾਰ ਦੀ ਛੁੱਟੀ ਹੋ ਜਾਵੇਗੀ।  ਸੁਰਜੀਤ ਰੱਖੜਾ ਅੱਜ ਇੱਥੇ ਅਨਾਰਦਾਨਾ ਚੌਂਕ ਵਿਖੇ ਅਕਾਲੀ ਭਾਜਪਾ ਦੀ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਰੈਲੀ ਵਿਚ ਪੁੱਜੇ ਹਜ਼ਾਰਾਂ ਲੋਕਾਂ ਨੇ ਕਾਂਗਰਸ ਦੇ ਖੇਮੇ ਵਿਚ ਕੰਬਣੀ ਛੇੜ ਦਿੱਤੀ ਹੈ।ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਪਰਨੀਤ ਕੌਰ ਅਤੇ ਸਮੁੱਚੇ ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ਦਾ ਹਾਰਨਾ ਪੂਰੀ ਤਰ੍ਹਾਂ ਤੈਅ ਹੈ। ਇਸ ਲਈ ਅਮਰਿੰਦਰ ਪਟਿਆਲਾ ਸ਼ਹਿਰ ਦੀ ਗਲੀ ਗਲੀ ਵਿਚ ਤੁਰਿਆ ਫਿਰ ਰਿਹਾ ਹੈ ਪਰ ਲੋਕ ਇੰਨੇ ਜ਼ਿਆਦਾ ਤੰਗ ਹਨ ਕਿ ਅਮਰਿੰਦਰ ਨੂੰ ਮੂੰਹ ਨਹੀਂ ਲਾ ਰਹੇ।  ਉਨ੍ਹਾਂ ਆਖਿਆ ਕਿ ਪਿਛਲੇ ਦੋ ਸਾਲ ਤੋਂ ਵੱਧ ਸਮੇਂ ਵਿਚ ਜਿਹੜਾ ਅਮਰਿੰਦਰ ਕਦੇ ਵੀ ਪਟਿਆਲਾ ਸ਼ਹਿਰ ਵਿਚ ਨਹੀਂ ਸੀ ਵੜਿਆ, ਹੁਣ ਲੋਕਾਂ ਦੀਆਂ ਲੀਲਕੜੀਆਂ ਕੱਢ ਰਿਹਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਭਾਜਪਾ ਦੇ ਜੁਝਾਰੂ ਵਰਕਰ ਤੇ ਪਟਿਆਲਾ ਦੇ ਲੋਕ ਉਨ੍ਹਾਂ ਨੂੰ ਐਨੀ ਵੱਡੀ ਜਿੱਤ ਦੁਆਉਣਗੇ ਕਿ ਮੁੜ ਕੇ ਪਟਿਆਲਾ ਵਿਚ ਕਦੇ ਵੀ ਕਾਂਗਰਸ ਟਿਕ ਨਹੀਂ ਪਾਵੇਗੀ।ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਦੋ ਸਾਲਾਂ ਵਿਚ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਾ ਕਰਨ ਵਾਲੀ ਕਾਂਗਰਸ ਤੋਂ ਅੱਜ ਪਟਿਆਲਾ ਤੇ ਪੰਜਾਬ ਦੇ ਲੋਕ ਜਵਾਬ ਮੰਗ ਰਹੇ ਹਨ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਕੰਮ ਚਾਹੀਦਾ ਹੈ ਲਾਰੇ ਨਹੀਂ ਤੇ ਅਕਾਲੀ ਭਾਜਪਾ ਨੇ ਆਪਣੇ ਦਸ ਸਾਲ ਦੀ ਸਰਕਾਰ ਵਿਚ ਲੋਕਾਂ ਨੂੰ ਕੰਮ ਕਰਕੇ ਦਿਖਾਏ ਹਨ। ਰੱਖੜਾ ਨੇ ਆਖਿਆ ਕਿ ਪੂਰੇ ਜ਼ਿਲ੍ਹੇ ਵਿਚ ਕਾਂਗਰਸ ਨੇ ਇਕ ਰੁਪਈਏ ਦਾ ਕੰਮ ਵੀ ਨਹੀਂ ਕੀਤਾ ਜਿਸ ਦਾ ਨਤੀਜਾ ਕਾਂਗਰਸ ਨੂੰ ਭੁਗਤਣਾ ਪਵੇਗਾ। ਉਨ੍ਹਾਂ ਆਖਿਆ ਕਿ ਅਕਾਲੀ ਭਾਜਪਾ ਪੰਜਾਬ ਵਿਚ ਵੱਡੀ ਜਿੱਤ ਪ੍ਰਾਪਤ ਕਰੇਗੀ।

ਰੱਖੜਾ ਨੇ ਆਖਿਆ ਕਿ ਕਾਂਗਰਸੀ ਇਸ ਸਮੇਂ ਅਕਾਲੀ ਭਾਜਪਾ ਦੇ ਵਰਕਰਾਂ ਨੂੰ ਧਮਕੀਆਂ ਦੇਣ 'ਤੇ ਉਤਰ ਆਏ ਹਨ ਪਰ ਅਸੀਂ ਅਜਿਹੀਆਂ ਧਮਕੀਆਂ ਦਾ ਮੂੰਹ ਤੋੜ ਜਵਾਬ ਦੇਵਾਂਗੇ। ਰੱਖੜਾ ਨੇ ਕਿਹਾ ਕਿ ਠਾਠਾਂ ਮਾਰਦੇ ਇਕੱਠ ਨੇ ਉਨ੍ਹਾਂ ਦੀ ਜਿੱਤ ਲਈ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਮਹਾਰਾਣੀ ਪ੍ਰਨੀਤ ਕੌਰ ਨੇ ਆਪਣੀ ਤਿੰਨ ਵਾਰ ਦੇ ਕਾਰਜਕਾਲ 'ਚ ਪਟਿਆਲਵੀਆਂ ਅਤੇ ਸ਼ਹਿਰ ਦੇ ਲੋਕਾਂ ਲਈ ਕੁਝ ਕੀਤਾ ਹੁੰਦਾ ਤਾਂ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਨਾ ਮੰਗਣੀਆਂ ਪੈਂਦੀਆਂ। ਇਸ ਮੌਕੇ ਸੀਨੀਅਰ ਅਕਾਲੀ ਨੇਤਾ ਚਰਨਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਕਬੀਰ ਦਾਸ ਹਲਕਾ ਇੰਚਾਰਜ ਨਾਭਾ, ਸਤਬੀਰ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਸਾਬਕਾ ਮੰਤਰੀ ਅਜੈਬ ਸਿੰਘ ਮੁਖਮੇਲਪੁਰ, ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਇੰਚਾਰਜ ਘਨੌਰ, ਬੀਬੀ ਵਨਿੰਦਰ ਕੌਰ ਲੂੰਬਾ ਇੰਚਾਰਜ ਸ਼ੁਤਰਾਣਾ, ਹਰਜੀਤ ਸਿੰਘ ਗਰੇਵਾਲ ਇੰਚਾਰਜ ਰਾਜਪੁਰਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਰਿੰਦਰ ਕੋਹਲੀ ਬੀਜੇਪੀ ਪ੍ਰਧਾਨ, ਹਰਪਾਲ ਜੁਨੇਜਾ ਸ਼ਹਿਰ ਪ੍ਰਧਾਨ, ਗੁਰਤੇਜ ਸਿੰਘ ਢਿੱਲੋਂ ਸਕੱਤਰ ਬੀਜੇਪੀ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਜਸਪਾਲ ਸਿੰਘ ਬਿੱਟੂ ਚੱਠਾ, ਰਜਿੰਦਰ ਸਿੰਘ ਵਿਰਕ, ਹਰਵਿੰਦਰ ਸਿੰਘ ਬੱਬੂ, ਸੁਖਬੀਰ ਸਿੰਘ ਸਨੌਰ ਖਜਾਨਚੀ, ਸੰਜੀਵ ਸਿੰਗਲਾ ਜਨਰਲ ਸਕੱਤਰ, ਜਸਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ, ਐਡਵੋਕੇਟ ਮਨਵੀਰ ਸਿੰਘ ਵਿਰਕ, ਗੁਰਜੰਟ ਸਿੰਘ ਲਲੋਛੀ ਅਤੇ ਸੋਨੀ ਵਿਰਕ ਪੀ.ਏ. ਸ. ਰੱਖੜਾ ਆਦਿ ਸਮੇਤ ਹੋਰ ਵੀ ਬਹੁਤ ਸਾਰੇ ਨੇਤਾ ਹਾਜ਼ਰ ਸਨ।

ਰਾਜਨਾਥ ਸਿੰਘ ਨੇ ਆਡੀਓ ਕਾਨਫ੍ਰੈਂਸਿੰਗ ਰਾਹੀਂ ਰੱਖੜਾ ਨੂੰ ਜਿਤਾਉਣ ਦੀ ਕੀਤੀ ਅਪੀਲ

ਇਸ ਰੈਲੀ ਵਿਚ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੁੱਜਣਾ ਸੀ ਪਰ ਹੈਲੀਕਾਪਟਰ ਦੇ ਖਰਾਬ ਹੋਣ ਕਾਰਨ ਉਹ ਪੁੱਜ ਨਾ ਸਕੇ ਅਤੇ ਚੰਡੀਗੜ੍ਹ ਤੋਂ ਪਟਿਆਲਾ ਤਕ ਦੇਸ਼ ਦੇ ਗ੍ਰਹਿ ਮੰਤਰੀ ਨੂੰ ਸੁਰੱਖਿਆ ਏਜੰਸੀਆਂ ਨੇ ਕਾਰ ਰਾਹੀਂ ਆਉਣ ਨਾ ਦਿੱਤਾ ਜਿਸ ਕਾਰਨ ਰਾਜਨਾਥ ਸਿੰਘ ਨੇ ਇਸ ਵੱਡੀ ਰੈਲੀ ਨੂੰ ਆਡੀਓ ਕਾਨਫ੍ਰੈਂਸਿੰਗ ਰਾਹੀਂ ਸੰਬੋਧਨ ਕਰਦਿਆਂ ਆਖਿਆ ਕਿ ਸੁਰਜੀਤ ਸਿੰਘ ਰੱਖੜਾ ਨੂੰ ਵੱਡੀ ਜਿੱਤ ਦੁਆਓ ਤਾਂ ਜੋ ਅਮਰਿੰਦਰ ਦਾ ਰਾਜ ਪਲਟਾਇਆ ਜਾ ਸਕੇ ਅਤੇ ਦੇਸ਼ ਵਿਚ ਮੁੜ ਮੋਦੀ ਸਰਕਾਰ ਸਥਾਪਤ ਕੀਤੀ ਜਾ ਸਕੇ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD