Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਰ ਐਸੋਸੀਏਸ਼ਨ ਪਟਿਆਲਾ ਵਲੋਂ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੂੰ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਖੁਲਾ ਸਮਰਥਨ ਦੇਣ ਦਾ ਐਲਾਨ

5 Dariya News

ਪਟਿਆਲਾ , 16 May 2019

Last updated on: May 16, 2019, 00:00 IST

ਪਟਿਆਲਾ ਹਲਕੇ ਦੀ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਵਲੋਂ ਉਹਨਾਂ ਨੂੰ ਖੁਲਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਘੁੰਮਣ ਅਤੇ ਸੈਕਟਰੀ ਸਚਿਨ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪਰਨੀਤ ਕੌਰ ਸਾਡੇ ਪਰਿਵਾਰ ਵਾਂਗ ਹਨ। ਜਿਹਨਾਂ ਨੇ ਬਾਰ ਐਸੋਸੀਏਸ਼ਨ ਅਤੇ ਪਟਿਆਲੇ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ, ਇਸ ਲਈ ਅਸੀਂ ਪਰਨੀਤ ਕੌਰ ਨੂੰ ਖੁਲਾ ਸਮਰਥਨ ਦੇਣ ਦਾ ਫ਼ੈਸਲਾ ਲਿਆ ਹੈ।ਇਸ ਮੌਕੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਵਕੀਲਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਟਿਆਲਾ ਬਾਰ ਐਸੋਸੀਏਸ਼ਨ ਦੀ ਹਰ ਮੰਗ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਖੜੇ ਸੀ ਹੁਣ ਵੀ ਖੜੇ ਹਾਂ ਅਤੇ ਅੱਗੇ ਤੋਂ ਵੀ  ਐਸੋਸੀਏਸ਼ਨ ਨਾਲ ਖੜਦੇ ਰਹਾਂਗੇ।ਉਹਨਾਂ ਕਿਹਾ ਕਿ ਪਿਛਲੀ ਸਰਕਾਰ ਦੇ ਦੁਰਪ੍ਰਬੰਧਾਂ ਦਾ ਖਮਿਆਜਾ ਸਾਡੀ ਸਰਕਾਰ ਭੁਗਤ ਰਹੀ ਹੈ, ਜਿਸ ਕਰਾਨ ਸੂਬੇ ਦੇ ਲੋਕਾਂ ਨੂੰ ਵੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਬੇਰੁਜ਼ਗਾਰੀ ਅਤੇ ਆਰਥਿਕ ਸਮੱਸਿਆਵਾਂ ਲਈ ਉਦਯੋਗੀਕਰਨ ਨੂੰ ਇੱਕੋਂ ਇੱਕ ਹੱਲ ਦਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਨੂੰ ਉਦਯੋਗ ਦਾ ਧੁਰਾ ਬਣਾਵੇਗੀ ਅਤੇ ਪਟਿਆਲਾ ਦੇ ਨੌਜਾਵਨਾਂ ਲਈ 1 ਲੱਖ ਹੋਰ ਨੌਕਰੀਆਂ ਪੈਦਾ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਦੀ ਬਦ ਕਿਸਮਤੀ ਹੈ ਕਿ ਦੇਸ਼ ਦਾ ਪ੍ਰਧਾਨ ਮੰਤਰੀ ਸਰਹੱਦ 'ਤੇ ਦੁਸ਼ਮਣਾ ਨਾਲ ਲੜਨ ਦਾ ਸਿਹਰਾ ਵੀ ਆਪਣੇ ਸਿਰ ਬੰਨ ਰਿਹਾ ਹੈ। ਉਹਨਾਂ ਕਿਹਾ ਕਿ ਥਲ ਅਤੇ ਹਵਾਈ ਫ਼ੌਜਾਂ ਦੀਆਂ ਪ੍ਰਾਪਤੀਆਂ ਉਤੇ ਪੰਜਾਬ ਨੂੰ ਮਾਣ ਹੈ, ਪਰ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਜੰਗ ਨਹੀਂ ਚਾਹੁੰਦਾ।ਇਸ ਮੌਕੇ ਪਟਿਆਲਾ ਹਲਕੇ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਨੇ ਬਾਰ ਐਸੋਸੀਏਸ਼ਨ ਵਲੋਂ ਉਹਨਾਂ ਨੂੰ ਦਿੱਤੇ ਸਮਰਥਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਸਮੇਤ ਪੂਰਾ ਪਟਿਆਲਾ ਹੀ ਉਹਨਾਂ ਦੇ ਪਰਿਵਾਰ ਵਾਂਗ ਹੈ ਅਤੇ ਉਹ ਪਰਿਵਾਰ ਦੀ ਬਿਹਤਰੀ ਲਈ ਹਰ ਸਮੇਂ ਹਰ ਮੈਂਬਰ ਲਈ ਤੱਤਪਰ ਰਹਿੰਦੇ ਹਨ। ਪਰਨੀਤ ਕੌਰ ਨੇ ਭਰੋਸਾ ਦੁਆਇਆ ਕਿ ਉਹ ਸਾਰੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਗੇ।ਇਸ ਮੌਕੇ ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਜਤਿੰਦਰਪਾਲ ਸਿੰਘ ਘੁੰਮਣ, ਸੈਕਟਰੀ ਸਚਿਨ ਸ਼ਰਮਾ, ਮੀਤ ਪ੍ਰਧਾਨ ਸ਼ਿਵਮ ਸ਼ਰਮਾ, ਖਜਾਨਚੀ ਪਵਨ ਕੁਮਾਰ, ਲਾਇਬਰੇਰੀਅਨ ਪੰਕਜ ਸ਼ਰਮਾ ਅਤੇ ਹੋਰਨਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪਰਨੀਤ ਕੌਰ ਨੂੰ ਇੱਕ ਯਾਦਗਾਰੀ ਫੋਟੋ ਦੇ ਕੇ ਸਨਮਾਨਤ ਕੀਤਾ ਗਿਆ।

 

Tags: Amarinder Singh , Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD