Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਦੋ ਸਾਲਾਂ ਤੋਂ ਸੁੱਤੇ ਕੈਪਟਨ ਨੂੰ ਲੋਕਾਂ ਦੀ ਨਾਰਾਜ਼ਗੀ ਕਾਰਨ ਹੁਣ ਜਾਣਾ ਪੈ ਰਿਹਾ ਸ਼ਹਿਰ ਦੀ ਗਲੀ-ਗਲੀ : ਸੁਰਜੀਤ ਸਿੰਘ ਰੱਖੜਾ

ਅਕਾਲੀ ਭਾਜਪਾ ਨਾਲ ਮਿਲਕੇ ਜਨਤਾ ਕਰੇਗੀ ਚੋਣਾਂ ਦੌਰਾਨ ਕਾਂਗਰਸ ਦਾ ਹਿਸਾਬ

5 Dariya News

ਪਟਿਆਲਾ , 16 May 2019

Last updated on: May 16, 2019, 00:00 IST

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਦੋ ਸਾਲਾਂ ਤੋਂ ਸੁੱਤੇ ਕੈਪਟਨ ਨੂੰ ਹੁਣ ਚੋਣਾਂ ਨੇੜੇ ਲੋਕਾਂ ਦੀ ਨਾਰਾਜ਼ਗੀ ਕਾਰਨ ਹੁਣ ਸ਼ਹਿਰ ਦੀ ਗਲੀ ਗਲੀ ਜਾਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦੇ ਨਾਲ ਮਿਲਕੇ ਇਸ ਵਾਰ ਜਨਤਾ  ਚੋਣਾਂ ਦੌਰਾਨ ਕਾਂਗਰਸ ਦਾ ਚੰਗੀ ਤਰ੍ਹਾਂ ਹਿਸਾਬ ਕਿਤਾਬ ਕਰਨ ਲਈ ਤਿਆਰ ਹੈ। ਸੁਰਜੀਤ ਸਿੰਘ ਰੱਖੜਾ ਅੱਜ ਅਕਾਲੀ ਭਾਜਪਾ ਦੇ ਆਗੂਆਂ ਵੱਲੋਂ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਦੌਰਾਨ ਗੱਲਬਾਤ ਕਰ ਰਹੇ ਸਨ।

ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਝੂਠ ਹੁਣ ਲੋਕਾਂ ਦੇ ਸਾਹਮਣੇ ਆ ਚੁੱਕਿਆ ਹੈ। ਇਸ ਲਈ ਕਾਂਗਰਸ ਦਾ ਹੁਣ ਪੰਜਾਬ ਅਤੇ ਦੇਸ਼ ਅੰਦਰ ਕੋਈ ਵਜੂਦ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 50 ਸਾਲਾਂ ਦੌਰਾਨ ਦੇਸ਼ ਦਾ ਕੁੱਝ ਵੀ ਨਹੀਂ ਸੰਵਾਰਿਆ ਅਤੇ ਹਮੇਸ਼ਾ ਦੇਸ਼ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਵੱਲ ਧਕੇਲਿਆ ਹੈ। ਇਸ ਲਈ ਹੁਣ ਜਨਤਾ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੀ ਹੈ, ਜਿਹੜੀ ਕਿ ਆਉਂਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਮੂੰਹ ਤੋੜ ਜਵਾਬ ਦੇਵੇਗੀ।ਸ. ਰੱਖੜਾ ਨੇ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਸਿਰਫ ਪੰਜ ਸਾਲਾਂ ਵਿੱਚ ਕੀਤੇ ਕੰਮਾਂ ਕਾਰਨ ਹੀ ਅੱਜ ਦੇਸ਼ ਮੋਹਰੀ ਦੇਸ਼ਾਂ ਦੀ ਕਤਾਰ ਵਿੱਚ ਆ ਕੇ ਖੜ੍ਹਾ ਹੋ ਗਿਆ ਹੈ। ਇਸੇ ਤਰ੍ਹਾਂ ਮੋਦੀ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਨਾਲ ਅਗਲੇ ਪੰਜ ਸਾਲਾਂ ਵਿੱਚ ਵੀ ਦੇਸ਼ ਚੰਗੀਆਂ ਪ੍ਰਾਪਤੀਆਂ ਕਰੇਗਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਦੇਸ਼ ਅਤੇ ਪੰਜਾਬ ਅੰਦਰ ਰਿਕਾਰਡ ਤੋੜ ਵਿਕਾਸ ਕਾਰਜਾਂ ਦੀ ਝੜੀ ਲਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸ਼ਰਨਜੀਤ ਸਿੰਘ ਜੋਗੀਪੁਰ, ਜਰਨੈਲ ਸਿੰਘ ਕਰਤਾਰਪੁਰ ਐਸਜੀਪੀਸੀ ਮੈਂਬਰ, ਫੌਜਇੰਦਰ ਸਿੰਘ ਮੁਖਮੈਲਪੁਰ, ਜਸਵਿੰਦਰ ਸਿੰਘ ਮੋਹਣੀ ਸੀਨੀਅਰ ਮੀਤ ਪ੍ਰਧਾਨ, ਜਸਵਿੰਦਰ ਸਿੰਘ ਪੰਛੀ ਦਫਤਰ ਇੰਚਾਰਜ, ਰਾਜਿੰਦਰ ਸਿੰਘ ਵਿਰਕ ਐਮਸੀ, ਪ੍ਰੀਤਮ ਸਿੰਘ ਮੀਤ ਪ੍ਰਧਾਨ, ਭਰਤ ਗੋਇਲ ਕੌਂਸਲਰ ਆਦਿ ਹਾਜਰ ਸਨ।

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD