Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡ ਖੇੜੀ ਗੁਜਰਾਂ ਦੇ ਲਖਵਿੰਦਰ 'ਤੇ ਕਾਤਲਾਨਾ ਹਮਲਾ ਕਰਨ ਵਾਲੇ 2 ਮੁੱਖ ਮੁਲਜ਼ਮ ਕਾਰ ਸਮੇਤ ਗ੍ਰਿਫਤਾਰ

ਵਾਰਦਾਤ ਵਿੱਚ ਵਰਤਿਆ ਗਿਆ ਦੇਸੀ ਪਿਸਤੌਲ ਵੀ ਬਰਾਮਦ

5 Dariya News

ਡੇਰਾਬੱਸੀ , 16 May 2019

Last updated on: May 16, 2019, 00:00 IST

ਡੇਰਾਬਸੀ ਦੀ ਪੁਲਿਸ ਨੇ ਪਿੰਡ ਖੇੜੀ ਗੁਜਰਾਂ ਦੇ ਰਹਿਣ ਵਾਲੇ ਲਖਵਿੰਦਰ ਉਰਫ ਲੱਖੀ 'ਤੇ ਕਾਤਲਾਨਾ ਹਮਲਾ ਕਰਨ ਵਾਲੇ 2 ਮੁੱਖ ਮੁਲਜ਼ਮਾਂ ਨੂੰ ਕਾਰ ਸਮੇਤ ਗ੍ਰਿਫਤਾਰ ਕਰਕੇ ਵਾਰਦਾਤ ਦੌਰਾਨ ਵਰਤਿਆ ਗਿਆ ਦੇਸੀ ਪਿਸਤੌਲ ਬਰਾਮਦ ਕਰ ਲਿਆ ਹੈ।ਜ਼ਿਲਾ ਪੁਲਿਸ ਮੁਖੀ ਐਸ. ਏ. ਐਸ. ਨਗਰ ਸ. ਹਰਚਰਨ ਸਿੰਘ ਭੁੱਲਰ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਮਈ ਨੂੰ ਲਖਵਿੰਦਰ ਸਿੰਘ ਆਪਣੀ ਕਾਰ ਵਿੱਚ ਘਰ ਨੂੰ ਜਾ ਰਿਹਾ ਸੀ ਕਿ ਰਾਤ ਕਰੀਬ 10 ਵਜੇ ਰਸਤੇ ਵਿੱਚ ਪਿੰਡ ਮਾਹੀਵਾਲ ਕੋਲ ਮੋਟਰਸਾਈਕਲ 'ਤੇ ਸਵਾਰ ਹਮਲਾਵਰਾਂ ਨੇ ਉਸ ਉਪਰ ਫਾਇਰਿੰਗ ਕਰ ਦਿੱਤੀ, ਜਿਸ ਸਬੰਧੀ 15 ਮਈ ਨੂੰ ਅ/ਧ 307,506,148,149 ਹਿੰ:ਦੰ:, 25,27,54,59 ਅਸਲਾ ਐਕਟ ਤਹਿਤ ਥਾਣਾ ਡੇਰਾਬਸੀ ਵਿਖੇ ਵਰਿੰਦਰ ਕੁਮਾਰ ਉਰਫ ਬਿੱਟੂ ਪੁੱਤਰ ਰਾਜ ਕੁਮਾਰ, ਸੰਜੂ ਪੁੱਤਰ ਕਰਨ ਚੰਦ, ਗੀਤੂ ਪੁੱਤਰ ਮਾਮਰਾਜ, ਮਨੀਸ਼ ਕੁਮਾਰ ਉਰਫ ਬਿੱਟੂ ਪੁੱਤਰ ਸ਼ੇਰਾ ਰਾਮ ਵਾਸੀਆਨ ਪਿੰਡ ਖੇੜੀ ਗੁਜਰਾਂ ਅਤੇ ਮਿੰਟਾ ਪੁੱਤਰ ਤੇਜਾ ਰਾਮ ਵਾਸੀ ਪਿੰਡ ਮੁਕੰਦਪੁਰ ਖਿਲਾਫ ਮੁਕੱਦਮਾ ਦਰਜ ਹੋਇਆ ਸੀ। 

ਇਸ ਮੁਕੱਦਮੇ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਡੀ.ਐਸ.ਪੀ. ਡੇਰਾਬਸੀ ਸ. ਸਿਮਰਨਜੀਤ ਸਿੰਘ ਅਤੇ ਮੁੱਖ ਅਫਸਰ ਥਾਣਾ ਡੇਰਾਬਸੀ ਇੰਸਪੈਕਟਰ ਸ. ਬਿਕਰਮਜੀਤ ਸਿੰਘ ਨੂੰ ਵਿਸ਼ੇਸ਼ ਹਦਾਇਤ ਕੀਤੀ ਗਈ ਸੀ, ਜਿਨਾਂ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਪੁਲਿਸ ਪਾਰਟੀਆਂ ਲਾਈਆਂ ਸਨ, ਜਿਸ ਤਹਿਤ ਅੱਜ ਡੇਰਾਬਸੀ ਪੁਲਿਸ ਨੇ ਇਸ ਕਾਤਲਾਨਾ ਹਮਲੇ ਦੇ 2 ਮੁੱਖ ਮੁਲਜ਼ਮਾਂ ਮੁਨੀਸ਼ ਉਰਫ ਬਿੱਟੂ ਅਤੇ ਵਰਿੰਦਰ ਕੁਮਾਰ ਉਰਫ ਬਿੱਟੂ ਨੂੰ ਸਮੇਤ ਆਲਟੋ ਕਾਰ ਦੇ ਟੀ-ਪੁਆਇੰਟ ਰਾਮਪੁਰ ਸੈਣੀਆਂ ਤੋਂ ਚੈਕਿੰਗ ਦੌਰਾਨ ਗ੍ਰਿਫਤਾਰ ਕੀਤਾ।ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮੁਦੱਈ ਲਖਵਿੰਦਰ ਸਿੰਘ ਪਿੰਡ ਵਿੱਚ ਚੰਗਾ ਅਸਰ ਰਸੂਖ ਰੱਖਦਾ ਹੈ ਅਤੇ ਇਸ ਦਾ ਮੁਲਜ਼ਮ ਮੁਨੀਸ਼ ਦੀ ਪਤਨੀ ਨੂੰ ਸਰਬ-ਸੰਮਤੀ ਨਾਲ ਪੰਚ ਬਣਾਉਣ ਵਿੱਚ ਕਾਫੀ ਅਹਿਮ ਰੋਲ ਰਿਹਾ ਸੀ, ਜਿਸ ਕਾਰਨ ਲਖਵਿੰਦਰ ਸਿੰਘ ਆਨੇ-ਬਹਾਨੇ ਮੁਨੀਸ਼ ਨੂੰ ਜ਼ਲੀਲ ਕਰਦਾ ਰਹਿੰਦਾ ਸੀ। ਇਸ ਰੰਜ਼ਿਸ ਕਰਕੇ ਮੁਲਜ਼ਮ ਮੁਨੀਸ਼ ਅਤੇ ਵਰਿੰਦਰ ਬਿੱਟੂ ਨੇ ਆਪਸੀ ਸਲਾਹ ਮਸ਼ਵਰਾ ਕਰਕੇ ਸਾਥੀਆਂ ਸਮੇਤ ਲਖਵਿੰਦਰ ਸਿੰਘ 'ਤੇ ਕਾਤਲਾਨਾ ਹਮਲਾ ਕੀਤਾ ਸੀ। ਉਨਾਂ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। 

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD