Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੇਅਦਬੀਆਂ 'ਤੇ ਰਾਜਨੀਤੀ ਕਰਨ ਵਾਲਿਆਂ ਦਾ ਕੱਖ ਨਾ ਰਹੇ : ਬਿਕਰਮ ਸਿੰਘ ਮਜੀਠੀਆ

ਗੁਰੂ ਨਗਰੀ ਦਾ ਵਿਕਾਸ ਹੀ ਮੇਰੀ ਪ੍ਰਾਥਮਕਤਾ : ਹਰਦੀਪ ਸਿੰਘ ਪੁਰੀ

5 Dariya News

ਮਜੀਠਾ , 16 May 2019

Last updated on: May 16, 2019, 00:00 IST

''ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਿਰਦੇਵੇਦਕ ਬੇਅਦਬੀਆਂ 'ਤੇ ਰਾਜਨੀਤੀ ਕਰਨ ਵਾਲਿਆਂ ਦਾ ਕੱਖ ਨਾ ਰਹੇ, ਇਹ ਲੋਕ ਕਦੀ ਵੀ ਬਖਸ਼ੇ ਨਹੀਂ ਜਾਣਗੇ '' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ  ਬਿਕਰਮ ਸਿੰਘ ਮਜੀਠੀਆ ਨੇ ਅਮ੍ਰਿਤਸਰ ਲੋਕ ਸਭਾ ਲਈ ਅਕਾਲੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਮਜੀਠਾ ਦੇ ਰਾਇਲ ਵਿਲਾ ਰੀਜੋਰਟਸ ਵਿਖੇ ਆਪ ਮੁਹਾਰੇ ਪਹੁੰਚੇ ਲੋਕਾਂ ਦੀ ਹਾਜਰੀ ਕਾਰਨ ਰੈਲੀ ਦੇ ਪ੍ਰਬੰਧ ਫਿਕੇ ਪਏ ਨਜ਼ਰ ਆਏ। ਇਸ ਮੌਕੇ ਸ: ਮਜੀਠੀਆ ਅਤੇ ਸ: ਪੁਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਰੈਲੀ ਸਥਾਨ 'ਤੇ ਪਹੁੰਚੇ ਜਿਸ ਨੂੰ ਮਜੀਠੀਆ ਚਲਾ ਰਿਹਾ ਸੀ। ਜੋਸ਼ੀਲੇ ਨੋਜਵਾਨਾਂ ਵਲੋਂ ਮਜੀਠੇ 'ਚ ਵਿਸ਼ਾਲ ਮੋਅਰਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਸੰਬੋਧਨ ਹੁੰਦਿਆਂ ਸ: ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਦੇ ਚਰਨਾਂ ਦੀ ਸਹੁੰ ਖਾ ਕੇ ਮੁਕਰਨ ਵਾਲਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਕੀ ਸਵਾਰੇਗਾ? ਉਹਨਾਂ ਕਿਹਾ ਕਿ ਜੇਬ ਕਤਰਿਆਂ ਦੇ ਹੱਥ ਨਾਲੋਂ ਕਾਂਗਰਸ ਦੇ ਹੱਥ ਦੀ ਸਫਾਈ ਵੱਧ ਤੇਜ ਹੈ। ਜਿਸ ਨੇ ਲੋਕਾਂ ਦਾ ਜਿਉਣਾ ਦੁਭਰ ਕੀਤਾ ਹੋਇਆ ਹੈ। ਉਨਾਂ ਕਿਹਾ ਕਿ ਮੁਖ ਮੰਤਰੀ ਨੇ ਹਰੇਕ ਵਰਗ ਨਾਲ ਧੋਖਾ ਕੀਤਾ ਹੈ। ਸਭ ਤੋਂ ਮਹਿੰਗੀ ਬਿਜਲੀ ਪੰਜਾਬ 'ਚ ਹੈ, ਜਿਥੇ ਬਿਜਲੀ ਬਿਲਾਂ ਕਾਰਨ ਲੋਕਾਂ ਨੂੰ ਦਫਤਰਾਂ 'ਚ ਖੁਦਕਸ਼ੀ ਵਰਗੇ ਅਫਸੋਸਨਾਕ ਕੱਦਮ ਚੁਕਣੇ ਪੈ ਰਹੇ ਹਨ। ਕਿਸਾਨਾਂ ਦਾ ਕਰਜਾ ਮੁਆਫ ਨਹੀਂ ਹੋਇਆ, ਪੈਨਸ਼ਨਾਂ ਨਹੀਂ ਦਿਤੀਆਂ ਜਾ ਰਹੀਆਂ, 51 ਹਜਾਰ ਸ਼ਗਨ ਸਕੀਮ ਹਵਾ 'ਚ ਰਹੀ, 800 ਸਕੂਲ ਬੰਦ ਕੀਤੇ ਜਾ ਚੁਕੇ ਹਨ, ਇਥੋਂ ਤਕ ਕਿ ਸਕੂਲੀ ਵਰਦੀਆਂ ਦਾ 100 ਕਰੋੜ ਰੁਪੈ ਹੜਪ ਕਰਲਿਆ ਗਿਆ। ਮੰਡੀਆਂ 'ਚ ਬਾਰਦਾਨਾ ਨਹੀਂ, ਫਸਲੀ ਖਰਾਬੀ ਦਾ ਮੁਆਵਜਾ ਨਹੀਂ, ਨਮੀ ਮੀਟਰਾਂ 'ਚ ਹੇਰਾਫੇਰੀ ਹੋ ਰਹੀ ਹੈ। ਸਰਕਾਰ ਨਾਮ ਦੀ ਕੋਈ ਸ਼ੈਅ ਨਹੀਂ ਨਜਰ ਆ ਰਹੀ। ਸ: ਮਜੀਠੀਆ ਨੇ ਸਰਕਾਰਾ ਅਧਿਕਾਰੀਆਂ ਅਤੇ ਪੁਲੀਸ ਪ੍ਰਸ਼ਾਸਨ ਨੂੰ ਵਰਦੀ ਦਾ ਸਤਿਕਾਰ ਬਣਾਈ ਰਖਣ ਦੀ ਅਪੀਲ ਕੀਤੀ ਤੇ ਕਿਹਾ ਕਿ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਵਧੀਕੀਆਂ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ। ਵਧੀਕੀਆਂ ਦਾ ਹਿਸਾਬ ਜਰੂਰ ਹੋਵੇਗਾ।

ਉਹਨਾਂ ਕਿਹਾ ਕਿ ਹੁਣ ਸਹੀ ਸਿਆਸੀ ਫੈਸਲਾ ਕਰਨ ਦਾ ਸਮਾਂ ਹੈ। ਗੁਰੂ ਦੀ ਨਗਰੀ ਦੇ ਵਿਕਾਸ ਲਈ ਯੋਗ ਨੁਮਾਇੰਦਾ ਚੁਣਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਦਰੀ ਮੰਤਰੀ ਹਰਦੀਪ ਸਿੰਘ ਪੁਰੀ ਇਕ ਸੂਝਵਾਨ ਨੇਤਾ ਹਨ ਜੋ ਲੋਕ ਸਭਾ ਵਿਚ ਇਲਾਕੇ ਦੀ ਮਜਬੂਤੀ ਨਾਲ ਵਕਾਲਤ ਕਰਨ ਸਮਰਥ ਹਨ। ਉਹਨਾਂ ਸ: ਪੁਰੀ ਦੀ ਯੌਗਤਾ ਦੀ ਗਲ ਕਰਦਿਆਂ ਦਸਿਆ ਕਿ ਅਜ ਵੀ ਸੰਯੁਕਤ ਰਾਸ਼ਟਰ ਵਿਚ ਦੇਸ਼ ਦਾ ਪੱਖ ਰਖਣਾ ਹੋਵੇ ਤਾਂ ਸ: ਪੁਰੀ ਵਲ ਹੀ ਦੇਖਿਆ ਜਾਂਦਾ ਹੈ। ਉਹਨਾਂ ਸ: ਪੁਰੀ ਨੂੰ ਵਡੀ ਗਿਣਤੀ ਵੋਟਾਂ ਪਾ ਕੇ ਜਿਤਾ ਉਣ ਦੀ ਅਪੀਲ ਕੀਤੀ ਤਾਂ ਹਾਜਰ ਲੋਕਾਂ ਦੇ ਠਾਠਾਂ ਮਾਰਦੇ ਇਕਠ ਨੇ ਹੱਥ ਖੜੇ ਕਰਦਿਆਂ ਜੈਕਾਰਿਆਂ ਦੀ ਗੂੰਜ 'ਚ ਪੁਰੀ ਨੂੰ ਇਤਿਹਾਸਕ ਜਿੱਤ ਦਿਵਾਉਣ ਦਾ ਭਰੋਸਾ ਦਿਵਾਇਆ। ਭਾਰੀ ਇਕੱਠ ਤੋਂ ਗੱਦ ਗੱਦ ਹੋਏ ਸਾਂਝੇ ਉਮੀਦਵਾਰ ਸ: ਹਰਦੀਪ ਸਿੰਘ ਪੁਰੀ ਨੇ ਅਮ੍ਰਿਤਸਰ ਨਾਲ ਆਪਣੇ ਅਤੇ ਪਰਿਵਾਰ ਦੀ ਪੁਰਾਣੀ ਸਾਂਝ ਬਾਰੇ ਦੱਸਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਜਿਤ ਉਪਰੰਤ ਜਿਆਦਾ ਸਮਾਂ ਅੰਮ੍ਰਿਤਸਰ ਵਿਖੇ ਰਹੇਗਾ ਅਤੇ ਇਸ ਦੇ ਵਿਕਾਸ ਲਈ ਸੰਕਲਪ ਪੱਤਰ ਨੂੰ ਲਾਗੂ ਕਰਨ ਪ੍ਰਤੀ ਸਿਰਤੋੜ ਮਿਹਨਤ ਕਰਨਗੇ। ਉਹਨਾਂ ਕਿਹਾ ਕਿ ਸਿੱਖ ਕਤਲੇਆਮ 'ਚ ਕਾਂਗਰਸ ਦੀ ਭੂਮਿਕਾ ਲਈ ਲੋਕ ਕਾਂਗਰਸ ਨੂੰ ਕਦੀ ਮੁਆਫ ਨਹੀਂ ਕਰਨਗੇ। ਕਤਲੇਆਮ ਦੇ ਬਾਕੀ ਦੇ ਰਹਿੰਦੇ ਦੋਸ਼ੀਆਂ ਨੂੰ ਵੀ ਜਲਦ ਸਲਾਖਾਂ ਪਿੱਛੇ ਭੇਜਿਆ ਜਾਵੇਗਾ। । ਉਹਨਾਂ 19 ਤਰੀਕ ਨੂੰ ਕਮਲ ਦੇ ਫੁੱਲ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਯੂ ਪੀ ਸਰਕਾਰ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਨੇ ਕਿਹਾ ਕਿ ਕਾਂਗਰਸ ਦੇ ਹੱਥ ਸਿੱਖਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਹਨਾਂ ਮੋਦੀ ਸਰਕਾਰ ਵੱਲੋਂ ਕੀਤੇ ਗਏ ਲੋਕ ਪੱਖੀ ਕੰਮਾਂ ਨੂੰ ਗਿਣਾਉਦੀਆਂ ਹਰਦੀਪ ਸਿੰਘ ਪੁਰੀ ਨੂੰ ਫੈਸਲਾਕੁੰਨ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਸ: ਮਜੀਠੀਆ ਦੀ ਤਰੀਫ ਵਿੱਚ ਉਹਨਾਂ ਕਿਹਾ ਕਿ ਉਸ ਦੇ ਕੰਮ ਬੋਲਦੇ ਹਨ ਅਤੇ ਉਹ ਵੀ ਮਜੀਠੀਆ ਦੇ ਨਕਸ਼ੇ ਕਦਮਾਂ ਤੇ ਚਲ ਕੇ ਉਸੇ ਤਰਜ਼ 'ਤੇ ਆਪਣੇ ਹਲਕੇ ਦਾ ਵਿਕਾਸ ਕਰਾਉਣਗੇ।ਇਸ ਮੌਕੇ ਸ: ਰਾਜਮਹਿੰਦਰ ਸਿੰਘ ਮਜੀਠਾ, ਸੰਤੋਖ ਸਿੰਘ ਸਮਰਾ, ਹਰਵਿੰਦਰ ਸਿੰਘ ਪੱਪੂ ਕੋਟਲਾ, ਸਲਵੰਤ ਸੇਠ ਪ੍ਰਧਾਨ, ਬਲਬੀਰ ਸਿੰਘ ਚੰਦੀ, ਤਰੁਨ ਅਬਰੋਲ ਪ੍ਰਧਾਨ, ਗਗਨਦੀਪ ਸਿੰਘ ਭਕਨਾ, ਸਰਬਜੀਤ ਸਿੰਘ ਸਪਾਰੀਵਿੰਡ, ਪ੍ਰਭਦਿਆਲ ਸਿੰਘ ਪੰਨਵਾਂ, ਸੁਰਿੰਦਰ ਪਾਲ ਸਿੰਘ ਗੋਕਲ, ਮੁਖਵਿੰਦਰ ਸਿੰਘ, ਸਰਾਜ ਸੋਨੂ, ਓਂਕਾਰ ਸਿੰਘ, ਬਾਬਾ ਗੁਰਦੀਪ ਸਿੰਘ, ਬੱਬੀ ਭੰਗਵਾਂ, ਦੇਸ ਰਾਜ, ਅਮਰਜੀਤ ਕੌਸਲਰ, ਮੇਜਰ ਕਲੇਰ, ਪ੍ਰਿੰਸ ਨਈਅਰ, ਬਿਲਾ ਆੜ੍ਹਤੀਆ, ਮਨਪ੍ਰੀਤ ਸਿੰਘ ਉਪਲ ਸਰਪੰਚ, ਨਾਨਕ ਸਿੰਘ ਪ੍ਰਧਾਨ , ਐਡਵਿਨ ਪਾਲ ਮਸੀਹੀ ਆਗੂ ਸਮੇਤ ਪੰਚ ਸਰਪੰਚ ਮੌਜੂਦ ਸਨ। 

 

Tags: Hardeep Singh Puri , Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD