Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਬਾਰ ਐਸੋਸੀਏਸ਼ਨ ਨੇ ਕੀਤਾ ਸੁਰਜੀਤ ਸਿੰਘ ਰੱਖੜਾ ਦੇ ਸਮੱਰਥਨ ਦਾ ਐਲਾਨ

ਪ੍ਰਨੀਤ ਕੌਰ ਨੂੰ ਤਿੰਨ ਵਾਰ ਮੌਕਾ ਮਿਲਿਆ ਪਰ ਨਹੀਂ ਉਤਰੀ ਲੋਕਾਂ ਦੀ ਉਮੀਦਾਂ 'ਤੇ ਖਰੀ : ਸੁਰਜੀਤ ਸਿੰਘ ਰੱਖੜਾ

5 Dariya News

ਪਟਿਆਲਾ , 17 May 2019

Last updated on: May 17, 2019, 00:00 IST

ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਅੱਜ ਬਾਰ ਐਸੋਸੀਏਸ਼ਨ ਪਟਿਆਲਾ ਨੇ ਆਪਣਾ ਸਮੱਰਥਨ ਦਿੱਤਾ। ਇਸ ਮੌਕੇ ਸ. ਰੱਖੜਾ ਨੇ ਜਿੱਥੇ ਵਕੀਲ ਭਾਈਚਾਰੇ ਹਰ ਸਮੇਂ ਸਾਥ ਦੇਣ ਦਾ ਵਾਅਦਾ ਕੀਤਾ, ਉੱਥੇ ਉਨ੍ਹਾਂ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਸ. ਰੱਖੜਾ ਨੇ ਆਖਿਆ ਪ੍ਰਨੀਤ ਕੌਰ ਨੂੰ ਤਿੰਨ ਵਾਰ ਜਨਤਾ ਨੇ ਮੌਕਾ ਦਿੱਤਾ ਪਰ ਉਹ ਇੱਕ ਵਾਰ ਵੀ ਜਨਤਾ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ।ਸ. ਰੱਖੜਾ ਨੇ ਆਖਿਆ ਕਿ ਹਮੇਸ਼ਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਪਿਆਰ ਦੇ ਕੇ ਨਿਵਾਜਿਆ ਹੈ ਅਤੇ ਇਸ ਵਾਰ ਵੀ ਲੋਕ ਆਪਣਾ ਕੀਮਤੀ ਵੋਟ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਬਿਨ੍ਹਾਂ ਭੇਦਭਾਵ ਤੋਂ ਹਰ ਵਰਗ ਦਾ ਧਿਆਨ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਨੂੰ ਮੋਦੀ ਸਰਕਾਰ ਦੀ ਲੋੜ ਹੈ, ਇਸ ਲਈ ਸਾਨੂੰ ਵੱਧ ਤੋਂ ਵੱਧ ਵੋਟਿੰਗ ਕਰਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਨੀ ਚਾਹੀਦੀ ਹੈ। ਸ. ਰੱਖੜਾ ਨੇ ਆਖਿਆ ਕਿ ਵਕੀਲ ਭਾਈਚਾਰਾ ਇਸ ਦੇਸ਼ ਦਾ ਸਭ ਤੋਂ ਅਹਿਮ ਅੰਗ ਹੈ, ਅੱਜ ਉਨ੍ਹਾਂ ਦੇ ਸਮੱਰਥਨ ਦੇ ਨਾਲ ਅਕਾਲੀ ਭਾਜਪਾ ਦੀ ਜਿੱਤ ਯਕੀਨੀ ਹੋ ਗਈ ਹੈ।ਸ. ਰੱਖੜਾ ਨੇ ਆਖਿਆ ਕਿ ਅਕਾਲੀ ਭਾਜਪਾ ਦੀ ਜਿੱਤ ਤੋਂ ਬਾਅਦ ਕਿਸੇ ਨੂੰ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਲੋਕਾਂ ਲਈ ਵੱਧ ਤੋਂ ਵੱਧ ਵਿਕਾਸ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਿਛਲੇ ਦੋ ਸਾਲਾਂ ਦੇ ਰਾਜ ਵਿੱਚ ਹੀ ਪੰਜਾਬ ਦਾ ਨਾਸ਼ ਕਰ ਦਿੱਤਾ ਹੈ। ਲੋਕ ਅੱਜ ਅਕਾਲੀ ਭਾਜਪਾ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ਇਸ ਲਈ ਹੁਣ ਕਾਂਗਰਸ ਨੂੰ ਪੰਜਾਬ ਵਿਚੋਂ ਚੱਲਦਾ ਕੀਤਾ ਜਾਵੇਗਾ।ਇਸ ਮੋਕੇ ਜਤਿਦੰਰਪਾਲ ਸਿੰਘ ਘੁੰਮਣ ਪ੍ਰਧਾਨ ਬਾਰ ਐਸੋਸੀਏਸਨ, ਮੀਤ ਪ੍ਰਧਾਨ ਸਚਿਨ ਸਰਮਾ ਤੇ ਸਮੁੱਚਾ ਵਕੀਲ ਭਾਈਚਾਰਾ ਵੀ ਹਾਜਰ ਸੇ 

 

Tags: Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD