Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਨੀਸ਼ ਤਿਵਾੜੀ ਨੇ ਪ੍ਰਚਾਰ ਕੀਤਾ ਸਮਾਪਤ, ਦੋ ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਦਾ ਦਾਅਵਾ

5 Dariya News

ਮੋਹਾਲੀ , 17 May 2019

Last updated on: May 17, 2019, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਉਹ ਦੋ ਲੱਖ ਤੋਂ ਵੱਧ ਵੋਟਰ ਦੇ ਅੰਤਰ ਨਾਲ ਜਿੱਤਣਗੇ। ਉਨ੍ਹਾਂ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਨਵਾਂ ਸ਼ਹਿਰ, ਬਲਾਚੌਰ ਅਤੇ ਗੜ੍ਹਸ਼ੰਕਰ ਦੇ ਇਲਾਕਿਆਂ ਚ ਵਿਸ਼ਾਲ ਰੋਡ ਸ਼ੋ ਕੱਢਿਆ। ਸ੍ਰੀ ਅਨੰਦਪੁਰ ਸਾਹਿਬ ਚ 19 ਮਈ ਨੂੰ ਆਮ ਚੋਣਾਂ ਲਈ ਆਪਣੇ ਪ੍ਰਚਾਰ ਨੂੰ ਸਮਾਪਤ ਕਰਦਿਆਂ, ਤਿਵਾੜੀ ਨੇ ਆਪਣੇ ਲੋਕ ਸਭਾ ਹਲਕੇ ਚ ਪੈਣ ਵਾਲੇ ਤਿੰਨਾਂ ਵਿਧਾਨ ਸਭਾ ਹਲਕਿਆਂ ਚੋਂ ਹਰੇਕ ਚ ਪੈਦਲ ਚੱਲ ਕੇ ਅਤੇ ਗੱਡੀਆਂ ਚ ਵੱਖ ਵੱਖ ਰੋਡ ਚੋਂ ਕੱਢੇ ਅਤੇ ਰਸਤੇ ਚ ਲੋਕਾਂ ਨਾਲ ਗੱਲਬਾਤ ਕੀਤੀ।ਰੋਡ ਸ਼ੋਅ ਦੌਰਾਨ ਪੱਤਰਕਾਰ ਨਾਲ ਗੱਲਬਾਤ ਚ, ਤਿਵਾੜੀ ਨੇ ਭਰੋਸਾ ਪ੍ਰਗਟਾਇਆ ਕਿ ਉਹ ਇੱਥੇ ਵੱਡੇ ਅੰਤਰ ਨਾਲ ਜਿੱਤ ਦਰਜ ਕਰਨਗੇ। ਜਿੱਤ ਦੇ ਅੰਤਰ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਦੋ ਲੱਖ ਤੋਂ ਵੱਧ ਵੋਟਾਂ ਨੂੰ ਪਾਰ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਚਾਰ ਦੌਰਾਨ ਉਨ੍ਹਾਂ ਪਾਰਟੀ ਦੇ ਆਗੂਆਂ ਵਰਕਰਾਂ ਤੇ ਆਮ ਲੋਕਾਂ ਤੋਂ ਭਰਪੂਰ ਸਮਰਥਨ ਮਿਲਿਆ ਹੈ, ਜਿੱਥੇ ਵੀ ਉਹ ਗਏ, ਉਨ੍ਹਾਂ ਦਾ ਦਿਲ ਖੋਲ੍ਹ ਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਇਸ ਲੋਕ ਸਭਾ ਹਲਕੇ ਦੇ ਹਰੇਕ ਵਿਅਕਤੀ ਦੀ ਸੇਵਾ ਕਰਨ ਦੀ ਵਚਨਬੱਧਤਾ ਤੇ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਹ ਇੱਥੋਂ ਦੇ ਲੋਕਾਂ ਨਾਲ ਲੰਬੇ ਵਕਤ ਨਾਲ ਚੱਲਣ ਵਾਲੇ ਰਿਸ਼ਤੇ ਦੀ ਸਿਰਫ਼ ਇੱਕ ਸ਼ੁਰੂਆਤ ਹੈ।

ਤਿਵਾੜੀ ਨੇ ਦਾਅਵਾ ਕੀਤਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਸਮੇਤ ਦੇਸ਼ ਭਰ ਅੰਦਰ ਪਹਿਲਾਂ ਤੋਂ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ, ਜਿੱਥੇ ਕਾਂਗਰਸ ਦੀ ਅਗਵਾਈ ਹੇਠ ਯੂ ਪੀ ਏ-ਤਿੰਨ ਸਰਕਾਰ ਬਣਾਏਗੀ।ਉਨ੍ਹਾਂ ਕਿਹਾ ਕਿ ਇਹ ਚੋਣਾਂ ਇੱਕ ਵਿਅਕਤੀ ਦੀ ਤਾਨਾਸ਼ਾਹੀ ਦੇ ਯੁੱਗ ਦਾ ਅੰਤ ਕਰਨਗੀਆਂ, ਜਿਸ ਨੇ ਪਾਰਟੀ ਤੇ ਸਰਕਾਰ ਚ ਆਪਣੇ ਸਾਥੀਆਂ ਦੀ ਵੀ ਪ੍ਰਵਾਹ ਨਹੀਂ ਕੀਤੀ, ਹੋਰਨਾਂ ਦੀ ਗੱਲ ਤਾਂ ਦੂਰ ਦੀ ਹੈ। ਉਨ੍ਹਾਂ ਕਿਹਾ ਕਿ 23 ਮਈ ਨੂੰ ਦੇਸ਼ ਅੰਦਰ ਫਿਰ ਤੋਂ ਲੋਕਤੰਤਰ ਕਾਇਮ ਹੋ ਜਾਵੇਗਾ।ਤਿਵਾੜੀ ਨੇ ਵਿਸ਼ੇਸ਼ ਤੌਰ ਤੇ ਸਥਾਨਕ ਵਿਧਾਇਕਾਂ, ਮੰਤਰੀਆਂ ਅਤੇ ਹੋਰ ਜ਼ਿਲ੍ਹਾ ਅਹੁਦੇਦਾਰਾਂ ਸਮੇਤ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ, ਸਥਾਨਕ ਕੌਂਸਲਰਾਂ, ਪੰਚਾਂ, ਸਰਪੰਚਾਂ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਬਗੈਰ ਪ੍ਰਚਾਰ ਸਫ਼ਲ ਨਹੀਂ ਹੋ ਸਕਦਾ ਸੀ। ਤੁਸੀਂ ਸਭ ਨੇ ਆਪਣੇ ਪੱਧਰ ਤੇ ਚੋਣ ਲੜੀ ਅਤੇ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ। ਤੁਹਾਡੇ ਭਾਰੀ ਸਮਰਥਨ ਨੇ ਉਨ੍ਹਾਂ ਚ ਭਰੋਸਾ ਅਤੇ ਹਿੰਮਤ ਬਣਾਈ, ਤਾਂ ਜੋ ਉਹ ਉਨ੍ਹਾਂ ਦੇ ਦਿਨਾਂ ਦੌਰਾਨ ਕੜੀ ਮਿਹਨਤ ਕਰ ਸਕਣ।ਉਨ੍ਹਾਂ ਲੋਕਾਂ ਨੂੰ ਚੋਣ ਵਾਲੇ ਦਿਨ ਵੱਡੀ ਗਿਣਤੀ ਚ ਬਾਹਰ ਨਿਕਲਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਇਸ ਮੌਕੇ ਨੂੰ ਨਹੀਂ ਛੱਡਣਾ ਚਾਹੀਦਾ ਹੈ, ਜਿਹੜਾ ਪੰਜ ਸਾਲਾਂ ਬਾਅਦ ਆਉਂਦਾ ਹੈ ਅਤੇ ਹਰ ਕਿਸੇ ਦੀ ਦੇਸ਼ ਅਤੇ ਪਾਰਟੀ ਅਤੇ ਜ਼ਿੰਮੇਵਾਰੀ ਹੈ। ਸਾਨੂੰ ਇਹ ਸੁਨਹਿਰੀ ਮੌਕਾ ਨਹੀਂ ਗੁਆਉਣਾ ਚਾਹੀਦਾ।

 

Tags: Manish Tewari , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD