Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਪਟਿਆਲਾ ਤੋਂ ਇਸ ਵਾਰ ਕਾਂਗਰਸ ਜਿੱਤ ਦੇ ਸਾਰੇ ਰਿਕਾਰਡ ਤੋੜੇਗੀ - ਪਰਨੀਤ ਕੌਰ

5 Dariya News

ਪਟਿਆਲਾ , 17 May 2019

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਅੱਜ ਦੁਪਹਿਰ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਪਟਿਆਲਾ ਤੋਂ ਕਾਂਗਰਸ ਦੀ ਰਿਕਾਰਡ ਤੋੜ ਜਿੱਤ ਹੋਵੇਗੀ।ਇੱਕ ਮਹੀਨੇ ਤੋਂ ਵੀ ਵੱਧ ਰੁਝੇਵਿਆਂ ਭਰੀ ਲੰਮੀ ਚੋਣ ਮੁਹਿੰਮ ਦੀ ਸਮਾਪਤੀ ਤੇ ਪਰਨੀਤ ਕੌਰ ਨੇ ਹਲਕੇ ਦੇ ਲੋਕਾਂ, ਪਾਰਟੀ ਵਰਕਰਾਂ ਅਤੇ ਵੱਖ-ਵੱਖ ਆਹੁਦੇਦਾਰਾਂ ਵਲੋਂ ਇਸ ਮੁਹਿੰਮ ਦੀ ਕਾਮਯਾਬੀ ਲਈ ਦਿੱਤੇ ਭਰਵੇ ਸਹਿਯੋਗ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ਼ ਹੀ ਨਹੀਂ ਸਗੋਂ ਪੱਕਾ ਯਕੀਨ ਹੈ, ਕਿ ਇਸ ਵਾਰ ਉਹਨਾਂ ਦੀ ਪਾਰਟੀ ਦੀ ਪਟਿਆਲਾ ਤੋਂ ਵੱਡੀ ਲੀਡ ਨਾਲ ਇਤਿਹਾਸਕ ਜਿੱਤ ਹੋਵੇਗੀ।ਉਹਨਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਅਕਾਲੀ ਭਾਜਪਾ ਸਰਕਾਰ ਦੀ ਪਿਛਲੇ 10 ਸਾਲਾਂ ਦੇ ਰਾਜ ਵਿੱਚ ਕੀ ਕਾਰਗੁਜਾਰੀ ਰਹੀ ਹੈ ਅਤੇ ਇਸ ਹਲਕੇ ਦੇ ਲੋਕ ਇਹ ਵੀ ਬਾਖੂਬੀ ਜਾਣਦੇ ਹਨ, ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਪਿਛਲੇ 2 ਸਾਲਾਂ ਦੌਰਾਨ ਪਟਿਆਲਾ ਤੇ ਉਸਦੇ ਆਸਪਾਸ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਸ਼ੁਰੂ ਕਰਵਾਏ ਹਨ।

ਪਰਨੀਤ ਕੌਰ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਤਵਾਰ ਵਾਲੇ ਦਿਨ 19 ਮਈ ਨੂੰ ਪੂਰੇ ਉਤਸ਼ਾਹ ਨਾਲ ਆਪਣੇ ਕੀਮਤੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪੋਲਿੰਗ ਬੂਥ ਤੇ ਜਰੂਰ ਆਉਣ ਕਿਉਂਕਿ ਪੰਜਾਂ ਸਾਲਾਂ ਵਿੱਚ ਹਰੇਕ ਵੋਟਰ ਨੂੰ ਇੱਕ ਵਾਰ ਹੀ ਆਪਣੇ ਮੱਤ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ।ਸਾਬਕਾ ਕੇਂਦਰੀ ਰਾਜ ਮੰਤਰੀ ਨੇ ਆਖਿਆ ਕਿ ਇਹ ਵੀ ਗੱਲ ਤੈਅ ਹੈ ਕਿ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਬਣਨ ਜਾ ਰਹੀ ਹੈ। ਜਿਸ ਵਿੱਚ ਪਟਿਆਲਾ ਦੇ ਵੋਟਰਾਂ ਦੀ ਵੀ ਬਹੁਤ ਵੱਡੀ ਭਾਗੀਦਾਰੀ ਹੋਵੇਗੀ। ਉਹਨਾਂ ਹੋਰ ਕਿਹਾ ਕਿ ਕੇਂਦਰ ਵਿੱਚ ਪਹਿਲਾਂ ਬਣੀਆਂ ਯੂ.ਪੀ. ਏ-1 ਅਤੇ-2 ਸਰਕਾਰਾਂ ਨੇ ਕਈ ਕੇਂਦਰੀ ਪ੍ਰੋਜੈਕਟ ਪਟਿਆਲਾ ਦੇ ਵਿਕਾਸ ਲਈ ਲਿਆਂਦੇ ਅਤੇ ਅਗਲੇ ਪੰਜ ਸਾਲਾਂ ਵਿੱਚ ਵੀ ਕਾਂਗਰਸ ਦੀ ਅਗਵਾਈ ਹੇਠ ਬਣਨ ਵਾਲੀ ਸਰਕਾਰ ਤੋਂ ਵੀ ਕਈ ਵੱਡੇ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇਗਾ।ਉਹਨਾਂ ਕਿਹਾ ਕਿ ਵਿਕਾਸ ਇੱਕ ਲਗਾਤਾਰ ਪ੍ਰਕਰਿਆ ਹੈ ਅਤੇ ਕਾਂਗਰਸ ਦੀ ਅਗਵਾਈ ਹੇਠਲੀਆਂ ਕੇਂਦਰ ਅਤੇ ਰਾਜ ਸਰਕਾਰ ਵਿਕਾਸ ਪੱਖੋਂ ਪਟਿਆਲੇ  ਦੀ ਪੁਰਾਣੀ ਸ਼ਾਨ ਬਹਾਲ ਕਰਦਿਆਂ ਵਿਕਾਸ ਦੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD