Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

03 ਘਟਨਾਵਾਂ ਨੂੰ ਛੱਡ ਕੇ ਬਾਕੀ ਸੂਬੇ ਵਿੱਚ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜਿਆ: ਡਾ. ਐਸ ਕਰੁਣਾ ਰਾਜੂ

5 Dariya News

ਚੰਡੀਗੜ , 19 May 2019

ਪੰਜਾਬ ਰਾਜ ਦੀਆਂ 13 ਲੋਕ ਸਭਾ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ। ਸਿਰਫ 03 ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਸ਼ਾਮ ਵੋਟਾਂ ਪੈਣ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਖਬਰ ਲਿਖੇ ਜਾਣ ਤੱਕ ਪੰਜਾਬ ਰਾਜ ਵਿੱਚ 62.07 ਫੀਸਦੀ ਵੋਟਿੰਗ ਦਰਜ ਕੀਤੀ ਗਈ। ਮੁੱਖ ਚੋਣ ਅਫਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨਾਂ ਗਰਮ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਅਤੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ। ਉਨਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾ ਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨਾਂ ਵੋਟਾਂ ਦੇ ਕੰਮ ਵਿੱਚ ਲੱਗੇ ਮੁਲਾਜ਼ਮਾਂ ਅਤੇ ਸੁਰੱਖਿਆ ਕਰਮੀਆਂ ਸਿਰ ਇਸ ਪ੍ਰਾਪਤੀ ਦਾ ਸਿਹਰਾ ਵੀ ਬੰਨਿਆ ਅਤੇ ਵਿਸ਼ੇਸ ਕਰਕੇ ਪੀ. ਡਬਲਿਊ.ਡੀ. ਕੁਆਰਡੀਨੇਟਰ, ਐਨ.ਸੀ.ਸੀ. ਅਤੇ ਐਨ.ਐਸ.ਐਸ. ਵਲੰਟੀਅਰ, ਆਂਗਨਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰ, ਆਸ਼ਾ ਵਰਕਰ ਅਤੇ ਚੌਂਕੀਦਾਰਾਂ ਦਾ ਵੀ ਚੋਣਾਂ ਕਰਵਾਉਣ ਵਿੱਚ ਪਾਏ ਗਏ ਯੋਗਦਾਨ ਲਈ ਵਿਸ਼ੇਸ ਧੰਨਵਾਦ ਕੀਤਾ। ਡਾ. ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਸਾਫ-ਸੁਥਰੇ ਢੰਗ ਨਾਲ ਵੋਟਾਂ ਪੈਣ ਦੇ ਟੀਚੇ ਨੂੰ ਪੂਰਾ ਕੀਤਾ ਗਿਆ। ਉਨਾਂ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਇਸ ਵਾਰ 117 ਅਜਿਹੇ ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਜਿੱਥੇ ਸਿਰਫ ਔਰਤ ਮੁਲਾਜ਼ਮ ਡਿਊਟੀ 'ਤੇ ਤਾਇਨਾਤ ਸਨ।ਵੋਟਾਂ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ 17 ਜਨਰਲ ਓਬਜ਼ਰਵਰ, 7 ਪੁਲਿਸ ਓਬਜ਼ਰਵਰ ਅਤੇ 19 ਐਕਸਪੈਂਡੀਚਰ ਓਬਜ਼ਰਵਰ ਤਾਇਨਾਤ ਕੀਤੇ ਗਏ ਸਨ ਇਸ ਤੋਂ ਇਲਾਵਾ 9390 ਮਾਈਕਰੋ ਓਬਜ਼ਰਵਰ ਤਾਇਨਾਤ ਕੀਤੇ ਗਏ ਸਨ।

ਉਨਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਮੌਕ ਪੋਲ ਦੌਰਾਨ 290 ਬੈਲਟ ਯੂਨੀਟ, 219 ਕੰਟਰੋਲ ਯੂਨੀਟ ਅਤੇ 508 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ ਜਦੋਂ ਕਿ ਵੋਟਾਂ ਪੈਣ ਦੀ ਪ੍ਰਕ੍ਰਿਆ ਦੌਰਾਨ 169 ਬੈਲਟ ਯੂਨੀਟ, 88 ਕੰਟਰੋਲ ਯੂਨੀਟ ਅਤੇ 695 ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਬਦਲਿਆ ਗਿਆ। ਉਨਾਂ ਕਿਹਾ ਕਿ ਅੱਜ ਪੂਰਾ ਦਿਨ ਕਮਿਸ਼ਨ ਦੇ ਧਿਆਨ ਵਿੱਚ ਇਕ ਵੀ ਅਜਿਹੀ ਘਟਨਾ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ ਹੋਵੇ ਜਾਂ ਫੇਰ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਨੇ ਧੱਕੇਸ਼ਾਹੀ ਕੀਤੀ ਹੋਵੇ ਜਿਹੜੀ ਕਿ ਪੰਜਾਬ ਦੇ ਲੋਕਾਂ ਲਈ ਤਸੱਲੀ ਦੀ ਗੱਲ ਹੈ।ਮੁੱਖ ਚੋਣ ਅਫਸਰ ਨੇ ਦੱਸਿਆ ਕਿ 1.25 ਲੱਖ ਮੁਲਾਜ਼ਮਾਂ ਨੇ ਵੋਟਾਂ ਪਾਉਣ ਦੇ ਕੰਮ ਵਿੱਚ ਆਪਣੀ ਡਿਊਟੀ ਨਿਭਾਈ ਜਦੋਂ ਕਿ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ 25000 ਤੋਂ ਵੱਧ ਕੇਂਦਰੀ ਨੀਮ ਸੁਰੱਖਿਆ ਬਲਾਂ ਦੇ ਜਵਾਨ ਅਤੇ 75000 ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਮੁਸਤੈਦੀ ਨਾਲ ਡਿਊਟੀ ਕੀਤੀ ।ਡਾ. ਰਾਜੂ ਨੇ ਦੱਸਿਆ ਕਿ ਚੋਣ ਪ੍ਰਕ੍ਰਿਆ ਦੌਰਾਨ ਖਡੂਰ ਸਾਹਿਬ ਦੇ ਪਿੰਡ ਸਰਾਲੀ ਕਲਾਂ ਪੁਲਿਸ ਸਟੇਸ਼ਨ ਵੈਰੋਵਾਲ ਵਿੱਚ ਇਕ ਕਾਂਗਰਸੀ ਵਰਕਰ ਬੰਟੀ ਪੁੱਤਰ ਸ੍ਰੀ ਚਰਨਜੀਤ ਸਿੰਘ ਦੇ ਸੁੱਖਾ, ਗੋਰਾ ਅਤੇ ਸੋਨੀ ਪੁਤਰਾਨ ਰਣਧੀਰ ਸਿੰਘ ਵਾਸੀ ਸਰਾਲੀ ਕਲਾਂ ਵੱਲੋਂ ਕਤਲ ਦੀ ਘਟਨਾ ਵਾਪਰੀ, ਜਿਸ ਸਬੰਧੀ ਜਾਂਚ ਕਰਾਉਣ ਤੇ ਪਾਇਆ ਗਿਆ ਕਿ ਇਹ ਹਾਦਸਾ ਆਪਸੀ ਪੁਰਾਣੀ ਰੰਜਿਸ਼ ਦੇ ਕਾਰਨ ਵਾਪਰਿਆ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 22 ਮਿਤੀ 19.05.2019 ਭਾਰਤੀ ਦੰਡਾਵਲੀ ਦੀ ਧਾਰਾ 302/34 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਵਿਧਾਨ ਸਭਾ ਖੇਤਰ ਅਧੀਨ ਆਉਂਦੇ ਪਿੰਡ ਲੜੋਈ ਵਿੱਖੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਹਮਾਇਤੀਆਂ ਦੀ ਆਪਸੀ ਕਹੀ ਸੁਣੀ ਹੋਈ ਜਿਸ 'ਤੇ ਪ੍ਰਸ਼ਾਸਨ ਵੱਲੋਂ ਕਾਬੂ ਪਾ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਤਲਵੰਡੀ ਸਾਬੋ ਹਲਕੇ ਵਿੱਖੇ ਵਾਪਰੀ ਇਕ ਘਟਨਾ ਵਿੱਚ ਖੁਸ਼ਬਾਜ ਜਟਾਣਾ ਵੱਲੋਂ ਦੇਸੀ ਹਥਿਆਰ ਨਾਲ ਫਾਇਰਿੰਗ ਕੀਤੀ ਗਈ। ਇਸ ਘਟਨਾ ਵਿਚ 2 ਵਿਅਕਤੀ ਜ਼ਖਮੀ ਹੋ ਗਏ। ਜ਼ਖਮੀ ਵਿਅਕਤੀਆਂ ਵਿਚੋਂ ਕੋਈ ਵੀ ਗੋਲੀ ਜਾਂ ਛਰ੍ਹੇ ਨਾਲ ਜ਼ਖਮੀ ਨਹੀਂ ਹੋਇਆ ਸੀ। ਪੁਲਿਸ ਨੇ ਇਸ ਸਬੰਧੀ 12 ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 307, ਆਰਮਜ਼ ਐਕਟ ਅਤੇ ਐਸ.ਸੀ./ਐਸ.ਟੀ. ਅਧੀਨ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸੇ ਮਾਮਲੇ ਵਿਚ 15 ਅਣਪਛਾਤੇ ਵਿਅਕਤੀਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਹੱਕਾਵਾਲਾ ਪਿੰਡ ਵਿੱਚ 2 ਧੜਿਆਂ ਦਰਮਿਆਨ ਲੜਾਈ ਝਗੜੇ ਦੀ ਘਟਨਾ ਵੀ ਵਾਪਰੀ ਜਿਸ ਵਿਚ 1 ਵਿਅਕਤੀ ਜਖਮੀ ਹੋ ਗਿਆ ਜਦਕਿ 2 ਵਹੀਕਲਾਂ ਨੂੰ ਵੀ ਨੁਕਸਾਨ ਪੁੱਜਿਆ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਮੁੱਖ ਚੋਣ ਅਫਸਰ ਪੰਜਾਬ ਨੇ ਦੱਸਿਆ ਕਿ ਫੇਸਬੁਕ 'ਤੇ ਵੋਟ ਪਾਉਣ ਦੀ ਪ੍ਰਕ੍ਰਿਆ ਦੀ ਵੀਡੀਓ ਅਪਲੋਡ ਕਰਨ ਦੇ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਅਧੀਨ 3 ਮਾਮਲੇ ਦਰਜ ਕੀਤੇ ਗਏ ਹਨ। ਇਹ ਮਾਮਲੇ ਰੂਪਨਗਰ, ਲੁਧਿਆਣਾ ਅਤੇ ਗੁਰਦਾਸਪੁਰ,  ਵਿੱਚ ਦਰਜ ਕੀਤੇ ਗਏ ਹਨ। ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਡੇਰਾਬੱਸੀ ਮੁਬਾਰਕਪੁਰ ਰੋਡ 'ਤੇ ਸਥਿਤ ਮੋਹਨ ਫਾਈਬਰ ਕੰਪਨੀ ਨੂੰ ਸੀਲ ਕਰ ਦਿੱਤਾ ਗਿਆ। ਉਕਤ ਕੰਪਨੀ ਵੱਲੋਂ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਫੈਕਟਰੀ ਵਿੱਚ ਕੰਮ ਕਰਦੇ ਵਰਕਰਾਂ ਨੂੰ ਵੋਟ ਪਾਉਣ ਲਈ ਛੁੱਟੀ ਦੇਣ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ। ਕੰਪਨੀ ਵਿਰੁੱਧ ਕਿਰਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਵੱਲੋਂ ਸਬੰਧਤ ਧਾਰਾਵਾਂ ਅਧੀਨ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।    

 

Tags: ECI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD