Friday, 24 May 2024

 

 

ਖ਼ਾਸ ਖਬਰਾਂ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਚਿਤਕਾਰਾ ਯੂਨੀਵਰਸਿਟੀ ਨੇ ਡਾਕਟਰ ਲਾਲ ਪੈਥ ਲੈਬਜ਼ ਦੇ ਕਾਰਜਕਾਰੀ ਚੇਅਰਮੈਨ ਡਾ. ਅਰਵਿੰਦ ਲਾਲ ਨੂੰ ਹੈਲਥਕੇਅਰ ਇਨੋਵੇਸ਼ਨ ਲਈ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਆ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ 'ਚ ਸੰਬੋਧਨ ਕਰਨਗੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ ਨਾ ਮੇਅਰ ਨਾ ਜਿੰਮੇਦਾਰ ਸਰਕਾਰ, ਸ਼ਹਿਰ ਦਾ ਹੋਇਆ ਬੁਰਾ ਹਾਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ 10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ ਆਪ' ਦਾ ਪੀਐਮ ਮੋਦੀ 'ਤੇ ਜਵਾਬੀ ਹਮਲਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੀ ਪਸੰਦ

 

ਜ਼ਿਲ੍ਹਾ ਮਾਨਸਾ 'ਚ ਮਤਦਾਨ ਸ਼ਾਤੀ ਪੂਰਨ ਢੰਗ ਨਾਲ ਨੇਪਰੇ ਚੜ੍ਹਿਆ

ਆਦਰਸ਼ ਮਤਦਾਨ ਕੇਂਦਰ ਅਤੇ ਗੁਲਾਬੀ ਪੋਲਿੰਗ ਬੂਥ ਰਹੇ ਖਿੱਚ ਦਾ ਕੇਂਦਰ

Web Admin

Web Admin

5 Dariya News

ਮਾਨਸਾ , 19 May 2019

ਮਾਨਸਾ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ-2019 ਦਾ ਮਤਦਾਨ ਸ਼ਾਂਤੀ ਪੂਰਵਕ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਗਏ ਆਦਰਸ਼ ਮਤਦਾਨ ਕੇਂਦਰ ਅਤੇ ਗੁਲਾਬੀ ਪੋਲਿੰਗ ਬੂਥ ਵੋਟਰਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ, ਕਿਉਂਕਿ ਇੱਥੇ ਬਜ਼ੁਰਗਾਂ, ਔਰਤਾਂ ਅਤੇ ਅੰਗਹੀਣ ਵਿਅਕਤੀਆਂ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਧੀਆ ਬੰਦੋਬਸਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਮਤਦਾਨ ਕਰਨ ਆਏ ਨੌਜਵਾਨਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ, ਇਨ੍ਹਾਂ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪ੍ਰਸ਼ੰਸ਼ਾ ਪੱਤਰ ਵੀ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਮਾਨਸਾ ਦੇ ਤਿੰਨੇ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿੱਚ ਤੜਕਸਾਰ ਹੀ ਵੋਟਰਾਂ ਅੰਦਰ ਵੋਟਾਂ ਪਾਉਣ ਲਈ ਉਤਸ਼ਾਹ ਦੇਖਣ ਨੂੰ ਮਿਲਿਆ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਵੀ ਆਰੀਆ ਸਕੂਲ ਦੇ 79 ਨੰਬਰ ਬੂਥ ਵਿੱਚ ਸਭ ਤੋਂ ਪਹਿਲਾਂ ਆਪਣਾ ਮਤਦਾਨ ਕੀਤਾ।ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਨੇ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਉਣ ਲਈ ਜਿੱਥੇ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ, ਉਥੇ ਵੋਟ ਪ੍ਰਕ੍ਰਿਆ ਨੇਪਰੇ ਚਾੜ੍ਹਨ 'ਤੇ ਸਮੁੱਚੇ ਚੋਣ ਅਮਲੇ ਦੀ ਪ੍ਰਸ਼ੰਸ਼ਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ ਦੇ 5 ਵਜੇ ਤੱਕ ਆਈ ਪੋਲਿੰਗ ਰਿਪੋਰਟ ਦੇ ਅਨੁਸਾਰ ਮਾਨਸਾ-96 ਹਲਕੇ ਵਿਚ 61.37 ਫੀਸਦੀ, ਸਰਦੂਲਗੜ੍ਹ-97 ਹਲਕੇ 'ਚ 62.67 ਫੀਸਦੀ ਅਤੇ ਬੁਢਲਾਡਾ-98 ਹਲਕੇ ਵਿਚ 64 ਫੀਸਦੀ ਵੋਟਾਂ ਪੈ ਚੁੱਕੀਆਂ ਸਨ। ਉਨ੍ਹਾਂ ਦੱਸਿਆ ਕਿ ਮਤਦਾਨ ਕੇਂਦਰਾਂ ਵਿੱਚ ਤਿਓਹਾਰ ਵਰਗਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਵੋਟ ਪਾਉਣ ਤੋਂ ਬਾਅਦ ਨੌਜਵਾਨਾਂ ਨੇ ਸੈਲਫੀ ਪੁਆਇੰਟ 'ਤੇ ਜਾ ਕੇ ਸੈਲਫੀਆਂ ਵੀ ਖਿੱਚੀਆਂ।ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਰਿਆਤ ਨੇ ਆਪ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ। 

ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਮਾਨਸਾ ਜ਼ਿਲ੍ਹੇ ਅੰਦਰ 26 ਮਾਡਲ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਸਨ, ਜਿਨ੍ਹਾਂ ਨੂੰ ਵਿਆਹ-ਸ਼ਾਦੀਆਂ ਵਾਂਗ ਸਜਾ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਮਾਨਸਾ ਹਲਕੇ ਵਿਖੇ ਦਸਮੇਸ਼ ਪਬਲਿਕ ਸਕੂਲ ਮਾਨਸਾ 'ਚ 4, ਐਸ.ਡੀ.ਗਰਲਜ਼ ਕਾਲਜ ਮਾਨਸਾ 'ਚ 2, ਹੋਲੀ ਹਾਰਟ ਪਬਲਿਕ ਸਕੂਲ 'ਚ 2, ਸਰਕਾਰੀ ਹਾਈ ਸਕੂਲ ਕੋਟੜਾ ਕਲਾਂ 'ਚ 2 ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਵਿੱਚ 3 ਮਾਡਲ ਬੂਥ ਸਥਾਪਿਤ ਕੀਤੇ ਗਏ। ਇਸੇ ਤਰ੍ਹਾਂ ਸਰਦੂਲਗੜ੍ਹ ਹਲਕੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਦੇ 2, ਸਰਕਾਰੀ ਹਾਈ ਸਕੂਲ ਮਾਖਾ 2, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦਾ 1 ਬੂਥ, ਸਰਕਾਰੀ ਪ੍ਰਾਇਮਰੀ ਸਕੂਲ ਸਰਦੂਲੇਵਾਲਾ ਦੇ 2 ਬੂਥ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਦਾ 1 ਬੂਥ ਸਥਾਪਿਤ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਬਰੇਟਾ ਅਤੇ ਬੋਹਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ  ਵਿੱਚ 1-1 ਬੂਥ ਸਥਾਪਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਥਾਂ 'ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਬਜ਼ੁਰਗਾਂ, ਔਰਤਾਂ ਅਤੇ ਦਿਵਯਾਂਗ ਵਿਅਕਤੀਆਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਬੂਥ ਸੋਹਣੇ ਢੰਗ ਨਾਲ ਸਜਾਏ ਗਏ ਸਨ, ਜਿਸ ਕਾਰਨ ਇਹ ਬੂਥ ਵੋਟਰਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰਾਂ ਦੀ ਨਿਗਰਾਨੀ ਹੇਠ ਸ਼ਾਂਤਮਈ ਢੰਗ ਨਾਲ ਵੋਟਾਂ ਪੁਆਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਪੂਰੀ ਮੁਸ਼ਤੈਦੀ ਨਾਲ ਹਰੇਕ ਬੂਥ 'ਤੇ ਕਰੜੀ ਨਿਗਾਹ ਰੱਖ ਰਹੇ ਸਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 23 ਮਈ 2019 ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਅਬਜ਼ਰਵਰਾਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ।

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD