Monday, 27 May 2024

 

 

ਖ਼ਾਸ ਖਬਰਾਂ ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਲਈ ਗਿੱਦੜਬਾਹਾ ਅਤੇ ਰਾਮਪੁਰਾ ਫੂਲ 'ਚ ਕੀਤਾ ਚੋਣ ਪ੍ਰਚਾਰ ਮੈਂ ਬਿਜਲੀ ਮੁਫ਼ਤ ਕੀਤੀ, ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ, ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ : ਅਰਵਿੰਦ ਕੇਜਰੀਵਾਲ ਨੈਣਾ ਦੇਵੀ ਰੋਡ ਨੂੰ ਚਹੁੰ-ਮਾਰਗੀ ਕਰਨਾ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਨੂੰ ਤਰਜੀਹ : ਵਿਜੇ ਇੰਦਰ ਸਿੰਗਲਾ ਆਪ ਦਾ 13 -ਜ਼ੀਰੋ 4 ਜੂਨ ਨੂੰ ਜ਼ੀਰੋ-13 ਵਿੱਚ ਬਦਲ ਜਾਵੇਗਾ : ਗੁਰਜੀਤ ਸਿੰਘ ਔਜਲਾ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਸਥਾਪਤ ਕਰਨਗੇ ਅੰਤਰਰਾਸ਼ਟਰੀ ਵਿੱਤੀ ਕੇਂਦਰ- ਪ੍ਰਨੀਤ ਕੌਰ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ 'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : ਪੁਸ਼ਕਰ ਧਾਮੀ ਰਾਜਾ ਵੜਿੰਗ ਨੇ ਪਾਰਟੀ ਦੇ ਗੱਦਾਰਾਂ ਦੀ ਕੀਤੀ ਨਿਖੇਧੀ; ਵੋਟਰਾਂ ਨੂੰ ਵਿਕਾਸ ਨੂੰ ਚੁਣਨ ਦੀ ਅਪੀਲ ਕੀਤੀ ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ ਚੋਣਾਂ ਦੀ ਰੌਚਕਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਤਿੰਨ ਸਵੀਪ ਗੀਤ ਰਲੀਜ਼ ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ ਨੂੰਹ ਸੱਸ ਦੇ ਰਿਸਤੇ ਤੇ ਅਧਾਰਿਤ,ਹਾਸੇ ਦਾ ਖਜ਼ਾਨਾ ਹੋਵੇਗੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ-2’ ਜੈਇੰਦਰਾ ਕੌਰ ਨੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਪੀਐਮ ਮੋਦੀ ਕਦੇ ਵੀ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਅਤੇ ਭੁੱਖਮਰੀ ਵਰਗੇ ਮੁੱਦਿਆਂ ਦੀ ਗੱਲ ਨਹੀਂ ਕਰਦੇ, ਉਹ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ - ਕੇਜਰੀਵਾਲ ਨਰਮਾ ਬੈਲਟ ਦੇ ਕਿਸਾਨਾਂ ਨੂੰ ਮਿਲ ਰਿਹਾ ਨਹਿਰੀ ਪਾਣੀ, ਅਸੀਂ ਇੱਥੇ ਫੂਡ ਪ੍ਰੋਸੈਸਿੰਗ ਕੰਪਨੀਆਂ ਲਿਆਉਣ ਦੀ ਯੋਜਨਾ ਬਣਾ ਰਹੇ ਹਾਂ, ਮੇਰੇ ਕੋਲ ਇਸ ਖੇਤਰ ਲਈ ਵੱਡੀਆਂ ਵਿਕਾਸ ਯੋਜਨਾਵਾਂ ਹਨ: ਭਗਵੰਤ ਮਾਨ ਸ਼ਹੀਦ ਸਾਡੀ ਪੂੰਜੀ ਹਨ, ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ ਸਮੂਹ ਨਗਰ ਭਾਗੋਮਾਜਰਾ ਦੇ ਭਾਈਚਾਰੇ ਵੱਲੋਂ ਮੋਹਿਲ ਸਿੰਗਲਾ ਦੇ ਸਰੋਪਾ ਪਾ ਕਿ ਕਾਂਗਰਸ ਪਾਰਟੀ ਦੇ ਹੱਕ ਵਿੱਚ ਸਮਰਥਨ ਦਿੱਤਾ : ਐਮ.ਪੀ.ਜੱਸੜ ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਗੇ- ਪ੍ਰਨੀਤ ਕੌਰ ਬੇਲਾ ਕਾਲਜ ਵਿੱਚ ਗਰੀਨ ਇਲੈਕਸ਼ਨ ਸਬੰਧੀ ਜਾਗਰੂਤਾ ਨੂੰ ਲੈ ਕੇ ਰੈਲੀ ਕੱਢੀ ਗਈ

 

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ 65.65 ਫ਼ੀਸਦੀ ਵੋਟਾਂ ਪਈਆਂ: ਡਾ. ਪ੍ਰਸ਼ਾਂਤ ਕੁਮਾਰ ਗੋਇਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਪਾਰਟੀਆਂ ਸਮੇਤ ਚੋਣ ਅਮਲੇ ਦੀ ਕੀਤੀ ਸ਼ਲਾਘਾ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 May 2019

ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿੱਚ 65.65 ਫੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿੱਚ ਬਣਾਏ 1750 ਪੋਲਿੰਗ ਬੂਥਾਂ 'ਤੇ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਪੂਰੇ ਉਤਸ਼ਾਹ ਨਾਲ ਕੀਤਾ ਅਤੇ ਪਹਿਲੀ ਵਾਰ ਵੋਟ ਪਾਉਣ ਪੁੱਜੇ ਨੌਜਵਾਨਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਕਿਹਾ ਕਿ ਹਲਕੇ ਵਿੱਚ ਚੋਣਾਂ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਲਈ ਹਲਕੇ ਦੇ ਵੋਟਰ ਅਤੇ ਵੋਟਾਂ ਪਵਾਉਣ ਦੇ ਕੰਮ ਵਿੱਚ ਲੱਗਿਆ ਚੋਣ ਅਮਲਾ ਵਧਾਈ ਦਾ ਪਾਤਰ ਹੈ।ਡਾ. ਗੋਇਲ ਨੇ ਦੱਸਿਆ ਕਿ ਵੋਟਾਂ ਪੈਣ ਉਪਰੰਤ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਅਤੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਵਿੱਚ ਰਖਵਾ ਦਿੱਤੀਆਂ ਗਈਆਂ ਹਨ। ਇਹ ਮਸ਼ੀਨਾਂ ਗਿਣਤੀ ਵਾਲੇ ਦਿਨ ਚੋਣ ਅਬਜ਼ਰਵਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਖੋਲ੍ਹੀਆਂ ਜਾਣਗੀਆਂ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਪਾਉਣ ਦਾ ਕੰਮ ਸਵੇਰੇ 07:00 ਵਜੇ ਤੋਂ ਸ਼ੁਰੂ ਹੋਇਆ ਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਸਵੇਰੇ 09:00 ਵਜੇ ਤੱਕ 10.55 ਫ਼ੀਸਦੀ, 11:00 ਵਜੇ ਤੱਕ 21.29 ਫ਼ੀਸਦੀ, 01:00 ਵਜੇ ਤੱਕ 36.89 ਫ਼ੀਸਦੀ, ਬਾਅਦ ਦੁਪਹਿਰ 03:00 ਵਜੇ ਤੱਕ 48.76 ਫ਼ੀਸਦੀ, 05:00 ਵਜੇ ਤੱਕ 58.21 ਫ਼ੀਸਦੀ ਅਤੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ 65.65 ਫ਼ੀਸਦੀ ਮਤਦਾਨ ਹੋਇਆ।ਵੋਟਾਂ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਨ 'ਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਜਿੱਥੇ ਹਲਕੇ ਦੇ ਵੋਟਰਾਂ ਅਤੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ, ਉਥੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੈਰਾਮਿਲਟਰੀ ਫੋਰਸਿਜ਼ ਅਤੇ ਪੰਜਾਬ ਪੁਲੀਸ ਦੇ ਜਵਾਨਾਂ ਅਤੇ ਡਿਊਟੀ ਵਿੱਚ ਲੱਗੇ ਅਧਿਕਾਰੀਆਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਵੋਟਾਂ ਬਿਨਾਂ ਕਿਸੇ ਲੜਾਈ ਝਗੜੇ ਤੋ ਮੁਕੰਮਲ ਹੋਈਆਂ ਹਨ ਅਤੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ, ਜਿਥੇ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ, ਬੱਸੀ ਪਠਾਣਾਂ, ਅਮਲੋਹ ਅਤੇ ਅਮਰਗੜ੍ਹ ਦੀਆਂ ਈ.ਵੀ.ਐਮ. ਮਸ਼ੀਨਾਂ ਰੱਖੀਆਂ ਗਈਆਂ ਹਨ, ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD