Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਇਸ ਸਾਲ ਦੀ ਸਭ ਤੋਂ ਬੇਹਤਰੀਨ ਰੋਮ-ਕੋਮ ਫਿਲਮ ਹੋਵੇਗੀ

5 Dariya News

ਚੰਡੀਗੜ੍ਹ , 21 May 2019

ਸੁਮੀਤ ਦੱਤ ਅਤੇ ਡ੍ਰੀਮਬੁੱਕ ਪ੍ਰੋਡਕਸ਼ਨ, ਲਿਓਸਟ੍ਰਾਇਡ ਦੇ ਨਾਲ ਮਿਲਕੇ ਤਿਆਰ ਹਨ ਆਪਣੀ ਆਉਣ ਵਾਲੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਦੇ ਨਾਲ ਜੋ ਪੂਰੀ ਦੁਨੀਆ ਚ 24 ਮਈ 2019 ਨੂੰ ਰਿਲੀਜ਼ ਹੋਵੇਗੀ। ਇੱਕ ਅਲੱਗ ਅੰਦਾਜ਼ ਚ ਇਸ ਫ਼ਿਲਮ ਦੀ ਪ੍ਰੋਮੋਸ਼ਨ ਲਈ ਫਿਲਮ ਨਿਰਮਾਵਾਂ ਨੇ ਸਟਾਰਕਾਸਟ ਦੇ ਨਾਲ ਚੰਡੀਗੜ੍ਹ ਤੋਂ ਅੰਮ੍ਰਿਤਸਰ ਤੱਕ 21 ਮਈ 2019 ਨੂੰ ਇੱਕ ਬਾਈਕ ਰੈਲੀ ਦਾ ਆਯੋਜਨ ਕੀਤਾ।ਇਸ ਫਿਲਮ ਨੂੰ ਡਾਇਰੈਕਟ ਕਰਨ ਆਰ ਗੁਲਿਆਨੀ ਨੇ ਕੀਤਾ ਹੈ ਅਤੇ ਗਿਪੀ ਗਰੇਵਾਲ ਅਤੇ ਸਰਗੁਣ ਮਹਿਤਾ ਮੁੱਖ ਕਿਰਦਾਰ ਨਿਭਾ ਰਹੇ ਹਨ। ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਇੱਕ ਰੋਮਾੰਟਿਕ ਕਾਮੇਡੀ ਹੈ। ਨਰੇਸ਼ ਕਥੂਰੀਆ ਨੇ ਇਸ ਫਿਲਮ ਦਾ ਸਕ੍ਰੀਨਪਲੇ ਅਤੇ ਡਾਇਲਾਗਸ ਲਿਖੇ ਹਨ। ਇਸ ਫਿਲਮ ਦਾ ਸੰਗੀਤ ਅਤੇ ਬੈਕਗਰਾਉਂਡ ਸਾਰੇ ਜਤਿੰਦਰ ਸ਼ਾਹ ਨੇ ਦਿੱਤਾ ਹੈ। ਇਸ ਫਿਲਮ ਚ ਸਾਨੂੰ ਸਰਗੁਣ ਮਹਿਤਾ ਅਤੇ ਗਿਪੀ ਗਰੇਵਾਲ ਨੂੰ ਪਹਿਲੀ ਵਾਰ ਵੱਡੇ ਪਰਦੇ ਤੇ ਦੇਖਣ ਦਾ ਮੌਕਾ ਮਿਲੇਗਾ।ਅਦਾਕਾਰ ਗਿਪੀ ਗਰੇਵਾਲ ਨੇ ਕਿਹਾ, "ਕਾਮੇਡੀ ਮੇਰਾ ਪਸੰਦੀਦਾ ਜ਼ੋਨਰ ਹੈ। ਪਰ ਕਾਮੇਡੀ ਫ਼ਿਲਮਾਂ ਚ ਵੀ ਮੇਰੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਮੈਂ ਵਿਸ਼ਾ ਭਰਪੂਰ ਫ਼ਿਲਮਾਂ ਅਤੇ ਅਲੱਗ ਅਲੱਗ ਸ਼ੇਡਸ ਦਰਸ਼ਕਾਂ ਨੂੰ ਦਿਖਾ ਸਕਾਂ। 

ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਇਕ ਅਜਿਹੀ ਫਿਲਮ ਹੈ ਜੋ ਪੰਜਾਬੀ ਸਿਨੇਮਾ ਚ ਰੋਮਾੰਟਿਕ ਕਾਮੇਡੀ ਦੀ ਪਰਿਭਾਸ਼ਾ ਨੂੰ ਜਰੂਰ ਬਦਲੇਗੀ।"ਅਦਾਕਾਰਾ ਸਰਗੁਣ ਮਹਿਤਾ ਨੇ ਕਿਹਾ, "ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ ਕਿ ਮੈਂਨੂੰ ਹਮੇਸ਼ਾ ਅਲੱਗ ਅਲੱਗ ਕਿਰਦਾਰ ਨਿਭਾਉਣ ਦਾ ਮੌਕਾ ਮਿਲਿਆ ਹੈ। ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਪੋਲੀਵੁਡ ਚ ਇੱਕ ਨਵਾਂ ਕਾਨਸੈਪਟ ਹੋਵੇਗਾ। ਗਿਪੀ ਗਰੇਵਾਲ ਦੇ ਨਾਲ ਕੰਮ ਕਰਨ ਦਾ ਬਹੁਤ ਵਧੀਆ ਅਨੁਭਵ ਰਿਹਾ। ਮੈਂਨੂੰ ਉਮੀਦ ਹੈ ਕਿ ਲੋਕਾਂ ਨੂੰ ਸਾਡੀ ਕੈਮਿਸਟ੍ਰੀ ਫਿਲਮ ਚ ਪਿਆਰੀ ਲੱਗੇਗੀ।"ਫਿਲਮ ਦੇ ਬਾਰੇ ਚ ਗੱਲ ਕਰਦੇ ਹੋਏ ਡਾਇਰੈਕਟਰ ਕਰਨ ਆਰ ਗੁਲਿਆਨੀ ਨੇ ਕਿਹਾ, "ਇਹ ਸਿਰਫ ਮੇਰੀ ਦੂਸਰੀ ਫਿਲਮ ਹੈ। ਅਤੇ ਇਹਨੇ ਅਨੁਭਵੀ ਅਦਾਕਾਰਾਂ ਨਾਲ ਕੰਮ ਕਰਨਾ ਮੇਰੇ ਲਈ ਖੁਸ਼ਕਿਸਮਤੀ ਦੀ ਗੱਲ ਹੈ। ਮੈਂ ਉਹਨਾਂ ਲੋਕਾਂ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਪੂਰੀ ਕੋਸ਼ਿਸ਼ ਕੀਤੀ ਹੈ ਕਿ ਮੈਂ ਆਪਣੇ ਵਿਸ਼ੇ ਦੇ ਨਾਲ ਇਨਸਾਫ ਕਰ ਸਕਾਂ। ਮੈਂਨੂੰ ਉਮੀਦ ਹੈ ਕਿ ਲੋਕਾਂ ਨੂੰ ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਪਸੰਦ ਆਵੇਗੀ।"ਫਿਲਮ ਦਾ ਵਿਸ਼ਵ ਵਿਤਰਣ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਨੇ ਕੀਤਾ ਹੈ। ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਸੰਸਾਰਭਰ ਚ 24 ਮਈ ਨੂੰ ਰਿਲੀਜ਼ ਹੋਵੇਗੀ।  

 

Tags: Pollywood

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD