Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਛੀਵਾੜਾ ਲਈ 11.10 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਦੀ ਯਾਦਗਾਰ ਦਾ ਐਲਾਨ

Web Admin

Web Admin

5 Dariya News

ਸਮਰਾਲਾ/ਮਾਛੀਵਾੜਾ , 30 May 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਛੀਵਾੜਾ ਦੇ ਬੇਟ ਇਲਾਕੇ ਵਿਚ 11.10 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈਆਂ ਨਬੀ ਖਾਨ ਅਤੇ ਘਨੀ ਖਾਨ ਦੀ ਯਾਦ ਵਿਚ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ ਸਬਜ਼ੀ ਪ੍ਰਾਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕੀਤਾ ਜੋ ਆਈ.ਐਫ.ਐਫ.ਸੀ.ਓ ਅਤੇ ਸਪੇਨ ਦੀ ਕੰਪਨੀ ਸੀ.ਐਨ ਕਾਰਪ ਵੱਲੋਂ ਸਾਂਝੇ ਤੌਰ 'ਤੇ ਵਿਕਸਿਤ ਕੀਤਾ ਜਾ ਰਿਹਾ ਹੈ।ਦਸਮੇਸ਼ ਪਿਤਾ ਜੀ ਦੀ ਮਾਛੀਵਾੜਾ ਫੇਰੀ ਦੌਰਾਨ ਉਨ੍ਹਾਂ ਦੀ ਮੇਜ਼ਬਾਨੀ ਕਰਕੇ ਆਪਣਾ ਜੀਵਨ ਖਤਰੇ ਵਿਚ ਪਾਉਣ ਲਈ ਮੁੱਖ ਮੰਤਰੀ ਨੇ ਨਬੀ ਖਾਨ ਅਤੇ ਘਨੀ ਖਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਸਨਮਾਨ ਵਿਚ ਇਕ ਸ਼ਾਨਦਾਰ ਯਾਦਗਾਰ ਬਨਾਉਣ ਦਾ ਐਲਾਨ ਕੀਤਾ। ਮੌਜੂਦਾ ਹਾੜੀ ਦੇ ਮੌਜੂਦਾ ਸੀਜ਼ਨ ਦੌਰਾਨ ਖਰਾਬ ਮੌਸਮ ਕਾਰਨ ਫਸਲਾਂ ਨੂੰ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਨੀਤੀ ਦੇ ਆਧਾਰ 'ਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਣ ਦਾ ਭਰੋਸਾ ਦਿਵਾਇਆ।ਮੁੱਖ ਮੰਤਰੀ ਵੱਲੋਂ ਐਲਾਨ ਗਏ ਵਿਕਾਸ ਪ੍ਰਾਜੈਕਟਾਂ ਵਿੱਚ ਆਈ.ਟੀ.ਆਈ ਅਤੇ ਇਕ ਨਵੀਂ ਦੇਹਾਤੀ ਡਿਸਪੈਂਸਰੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਮਰਾਲਾ ਵਿਖੇ ਐਸ.ਟੀ.ਪੀ ਦੇ ਨਿਰਮਾਣ ਲਈ ਐਨ.ਐਚ.ਏ.ਆਈ ਵੱਲੋਂ ਪਹਿਲਾਂ ਹੀ ਢੁਕਵੀਂ ਜਗ੍ਹਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ ਪ੍ਰਾਪਤ ਕੀਤਾ ਜਾ ਚੁੱਕਾ ਹੈ। ਇਸ ਨਾਲ ਸੀਵਰੇਜ਼ ਸਮੱਸਿਆ ਦਾ ਹੱਲ ਹੋਵੇਗਾ। ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਪ੍ਰਸ਼ਾਸਨਿਕ ਉਦਾਸੀਨਤਾ ਦੇ ਨਤੀਜੇ ਵੱਜੋਂ ਇਹ ਪ੍ਰਾਜੈਕਟ 2007 ਤੋਂ ਰੁਕਿਆ ਪਿਆ ਹੈ ਜਿਸ ਨੂੰ ਮੌਜੂਦਾ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਲਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੁਆਵਜ਼ੇ ਦੀ ਰਾਸ਼ੀ ਪਹਿਲਾਂ ਹੀ ਸੀਵਰੇਜ਼ ਬੋਰਡ ਨੂੰ ਦਿੱਤੀ ਜਾ ਚੁੱਕੀ ਹੈ ਅਤੇ ਸਰਕਾਰ ਨੇ ਪਲਾਂਟ ਦੇ ਲਈ 2 ਏਕੜ ਦੇ ਬਦਲਵੇਂ ਪਲਾਟ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਮੌਕੇ ਇਕ ਹੋਰ ਪ੍ਰਾਜੈਕਟ ਦਾ ਵੀ ਐਲਾਨ ਕੀਤਾ ਜਿਸ ਵਿੱਚ ਰਾਹੋਂ-ਮਾਛੀਵਾੜਾ-ਰੋਪੜ ਬਰਾਸਤਾ ਬੇਲਾ ਸੜਕ ਦੀ ਮੁਰੰਮਤ ਦਾ ਕੰਮ ਸ਼ਾਮਲ ਹੈ। ਇਹ ਮੁਰੰਮਤ 7.9 ਕਰੋੜ ਰੁਪਏ ਦੇ ਲਾਗਤ ਨਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ 20 ਲੱਖ ਰੁਪਏ ਦੇ ਲਾਗਤ ਨਾਲ ਇਕ ਨਵਾਂ ਕਮਿਉਨਟੀ ਹਾਲ ਉਸਾਰਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 3 ਕਰੋੜ ਰੁਪਏ ਦੀ ਮਿਉਂਸਪਲ ਗ੍ਰਾਂਟ ਦਾ ਵੀ ਐਲਾਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਦੇ ਨਾਲ ਇਸ ਖੇਤਰ ਵਿਚ ਸ਼ਹਿਰੀ ਸੁਵਿਧਾਵਾਂ ਨੂੰ ਸੁਧਾਰਿਆ ਜਾਵੇਗਾ। ਮੁੱਖ ਮੰਤਰੀ ਨੇ ਇਸ ਖਿੱਤੇ ਵਿਚ ਸਾਰੇ ਵਿਕਾਸ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD